ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਮਾਣੀਕਯ ਬਹਾਦੁਰ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 19 AUG 2025 11:54AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਮਾਣੀਕਯ ਬਹਾਦੁਰ ਜੀ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਮਹਾਰਾਜਾ ਬੀਰ ਬਿਕਰਮ ਕਿਸ਼ੋਰ ਮਾਣੀਕਯ ਬਹਾਦੁਰ ਜੀ ਨੂੰ ਤ੍ਰਿਪੁਰਾ ਦੇ ਵਿਕਾਸ ਵਿੱਚ ਉਨ੍ਹਾਂ ਦੇ ਮਿਸਾਲੀ ਯਤਨਾਂ ਲਈ ਯਾਦ ਕੀਤਾ ਜਾਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਜਨਸੇਵਾ ਦੇ ਪ੍ਰਤੀ ਉਨ੍ਹਾਂ ਦਾ ਜਨੂੰਨ, ਗਰੀਬਾਂ ਨੂੰ ਸਸ਼ਕਤ ਬਣਾਉਣ ਦੀ ਉਨ੍ਹਾਂ ਦੀ ਪ੍ਰਤੀਬੱਧਤਾ ਅਤੇ ਸਮਾਜਿਕ ਉੱਥਾਨ ਦੇ ਪ੍ਰਤੀ ਸਮਰਪਣ ਸਾਨੂੰ ਨਿਰੰਤਰ ਪ੍ਰੇਰਿਤ ਕਰਦੇ ਹਨ

ਪ੍ਰਧਾਨ ਮੰਤਰੀ ਨੇ ਐਕਸ ਤੇ ਇੱਕ ਪੋਸਟ ਕੀਤਾ:

ਮਹਾਰਾਜਾ ਬੀਰ ਬਿਕਰਮ ਕਿਸ਼ੋਰ ਮਾਣੀਕਯ ਬਹਾਦੁਰ ਜੀ ਨੂੰ ਉਨ੍ਹਾਂ ਦੀ ਜਯੰਤੀ ਤੇ ਨਮਨ। ਤ੍ਰਿਪੁਰਾ ਦੇ ਵਿਕਾਸ ਵਿੱਚ ਉਨ੍ਹਾਂ ਦੇ ਮਿਸਾਲੀ ਯਤਨਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ। ਜਨਸੇਵਾ ਦੇ ਪ੍ਰਤੀ ਉਨ੍ਹਾਂ ਦਾ ਜਨੂੰਨ, ਗਰੀਬਾਂ ਨੂੰ ਸਸ਼ਕਤ ਬਣਾਉਣ ਦੀ ਉਨ੍ਹਾਂ ਦੀ ਪ੍ਰਤੀਬੱਧਤਾ ਅਤੇ ਸਮਾਜਿਕ ਉੱਥਾਨ ਦੇ ਪ੍ਰਤੀ ਸਮਰਪਣ ਸਾਨੂੰ ਨਿਰੰਤਰ ਪ੍ਰੇਰਿਤ ਕਰਦੇ ਹਨ। ਕੇਂਦਰ ਸਰਕਾਰ ਅਤੇ ਤ੍ਰਿਪੁਰਾ ਸਰਕਾਰ ਉਨ੍ਹਾਂ ਦੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਅਣਥੱਕ ਯਤਨ ਕਰ ਰਹੀਆਂ ਹਨ।

 

************

ਐੱਮਜੇਪੀਐੱਸ/ਐੱਸਟੀ


(Release ID: 2157918)