ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ (Wang Yi) ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਨੇ ਦੁਵੱਲੇ ਸਬੰਧਾਂ ਲਈ ਸਰਹੱਦ 'ਤੇ ਸ਼ਾਂਤੀ ਅਤੇ ਸਥਿਰਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ

ਪ੍ਰਧਾਨ ਮੰਤਰੀ ਨੇ ਪਿਛਲੇ ਸਾਲ ਕਜ਼ਾਨ ਵਿੱਚ ਰਾਸ਼ਟਰਪਤੀ ਸ਼ੀ (President Xi) ਨਾਲ ਆਪਣੀ ਮੀਟਿੰਗ ਦੇ ਬਾਅਦ ਦੁਵੱਲੇ ਸਬੰਧਾਂ ਵਿੱਚ ਸਥਿਰ ਅਤੇ ਸਕਾਰਾਤਮਕ ਪ੍ਰਗਤੀ ਦਾ ਸਵਾਗਤ ਕੀਤਾ

ਪ੍ਰਧਾਨ ਮੰਤਰੀ ਨੇ ਐੱਸਸੀਓ ਸਮਿਟ ਵਿੱਚ ਹਿੱਸਾ ਲੈਣ ਲਈ ਰਾਸ਼ਟਰਪਤੀ ਸ਼ੀ (President Xi) ਦੇ ਸੱਦੇ ਨੂੰ ਸਵੀਕਾਰ ਕੀਤਾ

ਪ੍ਰਧਾਨ ਮੰਤਰੀ ਨੇ ਰੇਖਾਂਕਿਤ ਕੀਤਾ ਕਿ ਸਥਿਰ, ਆਸ਼ਾ ਦੇ ਅਨੁਸਾਰ ਅਤੇ ਰਚਨਾਤਮਕ ਦੁਵੱਲੇ ਸਬੰਧ ਖੇਤਰੀ ਅਤੇ ਆਲਮੀ ਸ਼ਾਂਤੀ ਅਤੇ ਸਮ੍ਰਿੱਧੀ ਵਿੱਚ ਮਹੱਤਵਪੂਰਨ ਯੋਗਦਾਨ ਦੇਣਗੇ

Posted On: 19 AUG 2025 7:38PM by PIB Chandigarh

ਚੀਨ ਦੇ ਵਿਦੇਸ਼ ਮੰਤਰੀ ਅਤੇ ਚੀਨ ਦੀ ਕਮਿਊਨਿਸਟ ਪਾਰਟੀ ਦੇ ਪੋਲਿਟ ਬਿਊਰੋ ਦੇ ਮੈਂਬਰ ਸ਼੍ਰੀ ਵਾਂਗ ਯੀ (Mr. Wang Yi) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। 

ਸ਼੍ਰੀ ਵਾਂਗ ਯੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਤਿਆਨਜਿਨ (Tianjin) ਵਿੱਚ ਆਯੋਜਿਤ ਸੰਘਾਈ ਸਹਿਯੋਗ ਸੰਗਠਨ (ਐੱਸਸੀਓ) ਸਮਿਟ ਲਈ ਚੀਨ ਦੇ ਰਾਸ਼ਟਰਪਤੀ ਸ਼ੀ (President Xi) ਦਾ ਸੰਦੇਸ਼ ਅਤੇ ਸੱਦਾ ਦਿੱਤਾ। ਉਨ੍ਹਾਂ ਨੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਦੇ ਨਾਲ ਦੁਵੱਲੀ ਮੀਟਿੰਗ ਅਤੇ ਵਿਸ਼ੇਸ਼ ਵਫ਼ਦ ਦੀ 24ਵੀਂ ਮੀਟਿੰਗ ਦੇ ਬਾਰੇ ਵਿੱਚ ਆਪਣੇ ਸਕਾਰਾਤਮਕ ਮੁਲਾਂਕਣ ਨੂੰ ਵੀ ਸਾਂਝਾ ਕੀਤਾ। ਉਨ੍ਹਾਂ ਨੇ ਆਪਣੀ ਯਾਤਰਾ ਦੌਰਾਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਅਜੀਤ ਡੋਭਾਲ ਨਾਲ ਇਸ ਮੀਟਿੰਗ ਦੀ ਸਹਿ-ਪ੍ਰਧਾਨਗੀ ਕੀਤੀ ਸੀ। 

ਪ੍ਰਧਾਨ ਮੰਤਰੀ ਨੇ ਸਰਹੱਦ ‘ਤੇ ਸ਼ਾਂਤੀ ਬਣਾਏ ਰੱਖਣ ਦੇ ਮਹੱਤਵ ‘ਤੇ ਜ਼ੋਰ ਦਿੱਤਾ ਅਤੇ ਸਰਹੱਦੀ ਪ੍ਰਸ਼ਨ ਦੇ ਨਿਰਪੱਖ, ਤਰਕਸ਼ੀਲ ਅਤੇ ਆਪਸੀ ਤੌਰ ‘ਤੇ ਸਵੀਕਾਰਯੋਗ ਸਮਾਧਾਨ ਲਈ ਭਾਰਤ ਦੀ ਵਚਨਬੱਧਤਾ ਦੁਹਰਾਈ।

ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਸਾਲ ਕਜ਼ਾਨ ਵਿੱਚ ਚੀਨ ਦੇ ਰਾਸ਼ਟਰਪਤੀ ਸ਼ੀ (President Xi) ਨਾਲ ਆਪਣੀ ਮੀਟਿੰਗ ਦੇ ਬਾਅਦ ਤੋਂ ਦੁਵੱਲੇ ਸਬੰਧਾਂ ਵਿੱਚ ਸਥਿਰ ਅਤੇ ਸਕਾਰਾਤਮਕ ਪ੍ਰਗਤੀ ਦਾ ਸਵਾਗਤ ਕੀਤਾ। ਇਹ ਸਬੰਧ ਆਪਸੀ ਸਨਮਾਨ, ਆਪਸੀ ਹਿੱਤ ਅਤੇ ਆਪਸੀ ਸੰਵੇਦਨਸ਼ੀਲਤਾ ਨਾਲ ਨਿਰਦੇਸ਼ਿਤ ਹਨ। ਇਸ ਵਿੱਚ ਕੈਲਾਸ਼ ਮਾਨਸਰੋਵਰ ਯਾਤਰਾ ਦੀ ਬਹਾਲੀ ਵੀ ਸ਼ਾਮਲ ਹੈ। 

ਪ੍ਰਧਾਨ ਮੰਤਰੀ ਨੇ ਐੱਸਸੀਓ ਸਮਿਟ ਲਈ ਸੱਦਾ ਦੇਣ ਲਈ ਰਾਸ਼ਟਰਪਤੀ ਸ਼ੀ (President Xi) ਦਾ ਧੰਨਵਾਦ ਕੀਤਾ ਅਤੇ ਆਪਣੀ ਸਵੀਕ੍ਰਿਤੀ ਪ੍ਰਦਾਨ ਕੀਤੀ। ਉਨ੍ਹਾਂ ਨੇ ਐੱਸਸੀਓ ਸਮਿਟ ਦੀ ਚੀਨ ਦੀ ਪ੍ਰਧਾਨਗੀ ਲਈ ਸਮਰਥਨ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਤਿਆਨਜਿਨ ਵਿੱਚ ਰਾਸ਼ਟਰਪਤੀ ਸ਼ੀ (President Xi) ਨੂੰ ਮਿਲਣ ਲਈ ਉਤਸੁਕ ਹਨ। ਪ੍ਰਧਾਨ ਮੰਤਰੀ ਨੇ ਰੇਖਾਂਕਿਤ ਕੀਤਾ ਕਿ ਭਾਰਤ ਅਤੇ ਚੀਨ ਦਰਮਿਆਨ ਸਥਿਰ, ਆਸ਼ਾ ਦੇ ਅਨੁਸਾਰ ਅਤੇ ਰਚਨਾਤਮਕ ਸਬੰਧ ਖੇਤਰੀ ਅਤੇ ਆਲਮੀ ਸ਼ਾਂਤੀ ਅਤੇ ਸਮ੍ਰਿੱਧੀ ਵਿੱਚ ਮਹੱਤਵਪੂਰਨ ਯੋਗਦਾਨ ਦੇਣਗੇ।

****

ਐੱਮਜੇਪੀਐੱਸ


(Release ID: 2158320)