ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਔਨਲਾਈਨ ਗੇਮਿੰਗ ਪ੍ਰਮੋਸ਼ਨ ਐਂਡ ਰੈਗੂਲੇਸ਼ਨ ਬਿਲ, 2025 ਦੇ ਪਾਸ ਹੋਣ ਦਾ ਸਵਾਗਤ ਕੀਤਾ ਅਤੇ ਕਿਹਾ ਇਹ ਈ-ਸਪੋਰਟਸ ਨੂੰ ਉਤਸ਼ਾਹਿਤ ਕਰੇਗਾ ਅਤੇ ਸਮਾਜ ਦੀ ਰੱਖਿਆ ਕਰੇਗਾ
प्रविष्टि तिथि:
21 AUG 2025 10:47PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਸਦ ਦੇ ਦੋਵਾਂ ਸਦਨਾਂ ਦੁਆਰਾ ਔਨਲਾਈਨ ਗੇਮਿੰਗ ਪ੍ਰਮੋਸ਼ਨ ਐਂਡ ਰੈਗੂਲੇਸ਼ਨ ਬਿਲ, 2025 ਦੇ ਪਾਸ ਹੋਣ ਦਾ ਸਵਾਗਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਿਲ ਗੇਮਿੰਗ, ਇਨੋਵੇਸ਼ਨ ਅਤੇ ਕ੍ਰਿਏਟਿਵਿਟੀ ਦਾ ਕੇਂਦਰ ਬਣਨ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਸਮਾਜ ਨੂੰ ਔਨਲਾਈਨ ਮਨੀ ਗੇਮਸ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਬਚਾਉਂਦੇ ਹੋਏ ਇਹ ਬਿਲ ਈ-ਸਪੋਰਟਸ ਅਤੇ ਔਨਲਾਈਨ ਸ਼ੋਸਲ ਗੇਮਿੰਗ ਨੂੰ ਉਤਸ਼ਾਹਿਤ ਕਰੇਗਾ।
ਉਪਰੋਕਤ ਬਿਲ ਦੇ ਪਾਸ ਹੋਣ ’ਤੇ ਕੇਂਦਰੀ ਮੰਤਰੀ, ਸ਼੍ਰੀ ਅਸ਼ਵਿਨੀ ਵੈਸ਼ਣਵ ਦੀ ਐਕਸ ਪੋਸਟ ਦੇ ਜਵਾਬ ਵਿੱਚ ਸ਼੍ਰੀ ਮੋਦੀ ਨੇ ਕਿਹਾ;
“ਸੰਸਦ ਦੇ ਦੋਵਾਂ ਸਦਨਾਂ ਦੁਆਰਾ ਪਾਸ ਕੀਤਾ ਗਿਆ ਇਹ ਬਿਲ, ਭਾਰਤ ਨੂੰ ਗੇਮਿੰਗ, ਇਨੋਵੇਸ਼ਨ ਅਤੇ ਕ੍ਰਿਏਟਿਵਿਟੀ ਦਾ ਕੇਂਦਰ ਬਣਾਉਣ ਪ੍ਰਤੀ ਸਾਡੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਇਹ ਈ-ਸਪੋਰਟਸ ਅਤੇ ਔਨਲਾਈਨ ਸ਼ੋਸਲ ਗੇਮਸ ਨੂੰ ਉਤਸ਼ਾਹਿਤ ਕਰੇਗਾ। ਇਸ ਦੇ ਨਾਲ ਹੀ, ਇਹ ਸਾਡੇ ਸਮਾਜ ਨੂੰ ਔਨਲਾਈਨ ਮਨੀ ਗੇਮਸ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਬਚਾਏਗਾ।”
*********
ਐੱਮਜੇਪੀਐੱਸ/ ਐੱਸਟੀ
(रिलीज़ आईडी: 2159738)
आगंतुक पटल : 14
इस विज्ञप्ति को इन भाषाओं में पढ़ें:
Malayalam
,
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada