ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਵਧਾਈਆਂ ਦਿੱਤੀਆਂ
प्रविष्टि तिथि:
24 AUG 2025 1:02PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਤਹਿ-ਦਿਲੋਂ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਦੀਵੀ ਸਿੱਖਿਆਵਾਂ ਪੂਰੇ ਵਿਸ਼ਵ ਦੇ ਜੀਵਨ ਨੂੰ ਰੌਸ਼ਨ ਕਰ ਰਹੀਆਂ ਹਨ ਅਤੇ ਸਾਨੂੰ ਦਇਆ, ਨਿਮਰਤਾ ਅਤੇ ਸੇਵਾ ਦੀਆਂ ਕਦਰਾਂ-ਕੀਮਤਾਂ ਦੀ ਯਾਦ ਦਿਵਾਉਂਦੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਿੱਖਿਆਵਾਂ ਸਾਡੀ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ।
ਸ਼੍ਰੀ ਮੋਦੀ ਉਮੀਦ ਵਿਅਕਤ ਕੀਤੀ ਕਿ ਅਸੀਂ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦਰਸਾਏ ਗਏ ਗਿਆਨ ਦੇ ਮਾਰਗ 'ਤੇ ਚੱਲੀਏ ਅਤੇ ਇੱਕ ਬਿਹਤਰ ਵਿਸ਼ਵ ਦੇ ਨਿਰਮਾਣ ਦਾ ਪ੍ਰਯਾਸ ਕਰੀਏ।
ਪ੍ਰਧਾਨ ਮੰਤਰੀ ਨੇ ਇੱਕ ਐਕਸ ਪੋਸਟ ਵਿੱਚ ਕਿਹਾ;
“ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਹਾਰਦਿਕ ਵਧਾਈਆਂ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਦੀਵੀ ਸਿੱਖਿਆਵਾਂ ਪੂਰੇ ਵਿਸ਼ਵ ਦੇ ਜੀਵਨ ਨੂੰ ਰੌਸ਼ਨ ਕਰ ਰਹੀਆਂ ਹਨ ਅਤੇ ਸਾਨੂੰ ਦਇਆ, ਨਿਮਰਤਾ ਅਤੇ ਸੇਵਾ ਦੀਆਂ ਕਦਰਾਂ-ਕੀਮਤਾਂ ਦੀ ਯਾਦ ਦਿਵਾਉਂਦੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਿੱਖਿਆਵਾਂ ਸਾਡੀ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ।
ਅਸੀਂ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦਰਸਾਏ ਗਏ ਗਿਆਨ ਦੇ ਮਾਰਗ 'ਤੇ ਚੱਲੀਏ ਅਤੇ ਇੱਕ ਬਿਹਤਰ ਵਿਸ਼ਵ ਦੇ ਨਿਰਮਾਣ ਦਾ ਯਤਨ ਕਰੀਏ।
************
ਐੱਮਜੇਪੀਐੱਸ/ਐੱਸਟੀ
(रिलीज़ आईडी: 2160328)
आगंतुक पटल : 25
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam