ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਗਣੇਸ਼ ਚਤੁਰਥੀ ਦੀ ਪੂਰਵ ਸੰਧਿਆ 'ਤੇ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
26 AUG 2025 4:50PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਗਣੇਸ਼ ਚਤੁਰਥੀ ਦੀ ਪੂਰਵ ਸੰਧਿਆ 'ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ:-
“ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ 'ਤੇ, ਮੈਂ ਦੇਸ਼ ਅਤੇ ਵਿਦੇਸ਼ ਵਿੱਚ ਰਹਿਣ ਵਾਲੇ ਹਰੇਕ ਭਾਰਤੀ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੰਦੀ ਹਾਂ।
ਇਹ ਤਿਉਹਾਰ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਭਗਵਾਨ ਸ਼੍ਰੀ ਗਣੇਸ਼ ਦੀ ਪੂਜਾ ਗਿਆਨ ਅਤੇ ਤੰਦਰੁਸਤੀ ਲਈ ਕੀਤੀ ਜਾਂਦੀ ਹੈ। ਅਸੀਂ ਨਵੀਂ ਸ਼ੁਰੂਆਤ ਅਤੇ ਰੁਕਾਵਟਾਂ ਦੇ ਨਿਵਾਰਣ ਕਰਨ ਲਈ ਉਨ੍ਹਾਂ ਦੇ ਆਸ਼ੀਰਵਾਦ ਦੀ ਕਾਮਨਾ ਕਰਦੇ ਹਾਂ। ਇਹ ਤਿਉਹਾਰ ਸਾਨੂੰ ਨਵੇਂ ਟੀਚਿਆਂ ਅਤੇ ਸਕਾਰਾਤਮਕ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ।
ਆਓ ਅਸੀਂ ਇਸ ਤਿਉਹਾਰ ਨੂੰ ਆਪਣੇ ਵਾਤਾਵਰਣ ਦੀ ਰੱਖਿਆ ਕਰਦੇ ਹੋਏ ਮਨਾਈਏ ਅਤੇ ਇੱਕ ਸਾਫ਼, ਹਰਿਆ-ਭਰਿਆ ਅਤੇ ਵਧੇਰੇ ਖੁਸ਼ਹਾਲ ਰਾਸ਼ਟਰ ਦੇ ਨਿਰਮਾਣ ਵਿੱਚ ਯੋਗਦਾਨ ਪਾਈਏ।
ਰਾਸ਼ਟਰਪਤੀ ਦਾ ਭਾਸ਼ਣ ਦੇਖਣ ਦੇ ਲਈ ਕਿਰਪਾ ਇੱਥੇ ਕਲਿੱਕ ਕਰੋ
***
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(रिलीज़ आईडी: 2161045)
आगंतुक पटल : 31