ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਪੰਜਾਬ ਦੇ ਬਠਿੰਡਾ ਵਿੱਚ ਲੋਕਾਂ ਦੇ ਸਮੂਹ ਦੇ ਕਥਿਤ ਹਮਲੇ ਵਿੱਚ ਲੱਗੀਆਂ ਸੱਟਾਂ ਕਾਰਨ ਜ਼ਿੰਬਾਬਵੇ ਦੇ ਇੱਕ ਵਿਦਿਆਰਥੀ ਦੀ ਮੌਤ ਦਾ ਖੁਦ ਨੋਟਿਸ ਲਿਆ ਹੈ
ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ, ਬਠਿੰਡਾ ਦੇ ਰਜਿਸਟਰਾਰ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਦੇ ਅੰਦਰ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਮੰਗੀ ਹੈ
Posted On:
27 AUG 2025 11:12AM by PIB Chandigarh
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਇੱਕ ਮੀਡੀਆ ਰਿਪੋਰਟ ਦਾ ਖੁਦ ਨੋਟਿਸ ਲਿਆ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਲੋਕਾਂ ਦੇ ਇੱਕ ਸਮੂਹ ਦੁਆਰਾ ਜ਼ਿੰਬਾਬਵੇ ਦੇ ਇੱਕ ਵਿਦਿਆਰਥੀ 'ਤੇ ਹਮਲਾ ਕੀਤਾ ਗਿਆ ਸੀ ਅਤੇ 21 ਅਗਸਤ, 2025 ਨੂੰ ਪੰਜਾਬ ਦੇ ਬਠਿੰਡਾ ਸਥਿਤ ਏਮਸ ਵਿੱਚ ਉਸ ਦੀ ਮੌਤ ਹੋ ਗਈ। ਉਹ ਬਠਿੰਡਾ ਦੇ ਤਲਵੰਡੀ ਸਾਬੋ ਕਸਬੇ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਗ੍ਰੈਜੂਏਸ਼ਨ ਦੀ ਪੜ੍ਹਾਈ ਕਰ ਰਿਹਾ ਸੀ।
ਕਮਿਸ਼ਨ ਨੇ ਕਿਹਾ ਕਿ ਜੇਕਰ ਇਹ ਮਾਮਲਾ ਸੱਚ ਹੈ, ਤਾਂ ਇਸ ਨਾਲ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਗੰਭੀਰ ਮੁੱਦਾ ਉੱਠਦਾ ਹੈ। ਕਮਿਸ਼ਨ ਨੇ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਰਜਿਸਟਰਾਰ ਨੂੰ ਨੋਟਿਸ ਜਾਰੀ ਕਰ ਕੇ ਦੋ ਹਫ਼ਤਿਆਂ ਦੇ ਅੰਦਰ ਇਸ ’ਤੇ ਵਿਸਤ੍ਰਿਤ ਰਿਪੋਰਟ ਮੰਗੀ ਹੈ।
21 ਅਗਸਤ, 2025 ਨੂੰ ਪ੍ਰਕਾਸ਼ਿਤ ਮੀਡੀਆ ਰਿਪੋਰਟ ਦੇ ਅਨੁਸਾਰ, 13 ਅਗਸਤ ਨੂੰ ਯੂਨੀਵਰਸਿਟੀ ਦੇ ਹੀ ਸਕਿਊਰੀਟੀ ਗਾਰਡ ਨਾਲ ਉਸ ਦੀ ਅਣਬਣ ਹੋਈ ਸੀ ਜਿਸ ਦੇ ਇੱਕ ਦਿਨ ਬਾਅਦ ਉਸ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਉਸ ’ਤੇ ਹਮਲਾ ਕਰ ਦਿੱਤਾ ਸੀ। ਮਾਮਲੇ ਵਿੱਚ ਇੱਕ ਐੱਫਆਈਆਰ ਦਰਜ ਕਰ ਲਈ ਗਈ ਹੈ।
****
ਐੱਨਐੱਸਕੇ
(Release ID: 2161189)