ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਬਿਹਾਰ ਦੇ ਕਟਿਹਾਰ ਜ਼ਿਲ੍ਹੇ ਦੇ ਹਫਲਾਗੰਜ ਖੇਤਰ ਵਿੱਚ ਇੱਕ ਸਰਕਾਰੀ ਸਕੂਲ ਦੇ ਇੱਕ ਕਮਰੇ ਵਿੱਚ ਕਈ ਵਿਦਿਆਰਥੀਆਂ ਨੂੰ ਬੰਦ ਕਰਨ ਤੋਂ ਬਾਅਦ ਅਧਿਆਪਕਾਂ ਦੁਆਰਾ ਕਥਿਤ ਤੌਰ 'ਤੇ ਸਰੀਰਕ ਸਜ਼ਾ ਦੇਣ ਦੇ ਮਾਮਲੇ ਦਾ ਖੁਦ ਨੋਟਿਸ ਲਿਆ ਹੈ
ਬਿਹਾਰ ਦੇ ਮੁੱਖ ਸਕੱਤਰ ਅਤੇ ਕਟਿਹਾਰ ਦੇ ਪੁਲਿਸ ਸੁਪਰਡੈਂਟ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਦੇ ਅੰਦਰ ਇਸ ਮਾਮਲੇ ’ਤੇ ਵਿਸਤ੍ਰਿਤ ਰਿਪੋਰਟ ਮੰਗੀ
Posted On:
28 AUG 2025 1:09PM by PIB Chandigarh
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਇੱਕ ਮੀਡੀਆ ਰਿਪੋਰਟ ਦਾ ਖੁਦ ਨੋਟਿਸ ਲਿਆ ਹੈ ਜਿਸ ਵਿੱਚ ਦੱਸਿਆ ਗਿਆ ਸੀ ਕਿ 21 ਅਗਸਤ, 2025 ਨੂੰ ਬਿਹਾਰ ਦੇ ਕਟਿਹਾਰ ਜ਼ਿਲ੍ਹੇ ਦੇ ਹਫਲਾਗੰਜ ਖੇਤਰ ਵਿੱਚ ਇੱਕ ਸਰਕਾਰੀ ਸਕੂਲ ਵਿੱਚ ਲਗਭਗ 18 ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਆਪਕਾਂ ਦੁਆਰਾ ਇੱਕ ਕਮਰੇ ਵਿੱਚ ਬੰਦ ਕਰਨ ਤੋਂ ਬਾਅਦ ਸਰੀਰਕ ਸਜ਼ਾ ਦਿੱਤੀ ਗਈ। ਕੁਝ ਮਾਪਿਆਂ ਦੁਆਰਾ ਕਿਸੇ ਕੰਮ ਦੇ ਸਿਲਸਿਲੇ ਵਿੱਚ ਸਕੂਲ ਦਾ ਦੌਰਾ ਕਰਨ ਤੋਂ ਬਾਅਦ ਜਦੋਂ ਉਨ੍ਹਾਂ ਨੇ ਸ਼ੋਰ ਮਚਾਇਆ ਤਾਂ ਉਨ੍ਹਾਂ ਦਾ ਇਹ ਤਸ਼ੱਦਦ ਰੁਕਿਆ।
ਕਮਿਸ਼ਨ ਨੇ ਕਿਹਾ ਕਿ ਜੇਕਰ ਨਿਉਜ਼ ਰਿਪੋਰਟ ਦੀ ਸਮੱਗਰੀ ਸੱਚ ਹੈ, ਤਾਂ ਇਹ ਵਿਦਿਆਰਥੀਆਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਗੰਭੀਰ ਮੁੱਦਾ ਹੈ। ਇਸ ਲਈ, ਕਮਿਸ਼ਨ ਨੇ ਰਾਜ ਦੇ ਮੁੱਖ ਸਕੱਤਰ ਅਤੇ ਕਟਿਹਾਰ ਦੇ ਪੁਲਿਸ ਸੁਪਰਡੈਂਟ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਦੇ ਅੰਦਰ ਮਾਮਲੇ ’ਤੇ ਵਿਸਤ੍ਰਿਤ ਰਿਪੋਰਟ ਮੰਗੀ ਹੈ।
22 ਅਗਸਤ, 2025 ਨੂੰ ਪ੍ਰਕਾਸ਼ਿਤ ਇੱਕ ਮੀਡੀਆ ਰਿਪੋਰਟ ਦੇ ਅਨੁਸਾਰ, ਬਹੁਤ ਸਾਰੇ ਪਿੰਡ ਵਾਸੀ ਸਕੂਲ ਵਿੱਚ ਇਕੱਠੇ ਹੋਏ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਖ਼ਤਰੇ ਨੂੰ ਦੇਖਦੇ ਹੋਏ ਸਕੂਲ ਸਕੂਲ ਦੇ ਸਾਰੇ ਮਰਦ ਅਧਿਆਪਕ ਸਕੂਲ ਛੱਡ ਕੇ ਭੱਜ ਗਏ। ਪੁਲਿਸ ਵੀ ਇਸ ਮੌਕੇ ’ਤੇ ਪਹੁੰਚ ਗਈ ਸੀ।
************
ਐੱਨਐੱਸਕੇ
(Release ID: 2161559)
Visitor Counter : 9