ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਐੱਫਆਈਡੀਈ (FIDE) ਵਿਸ਼ਵ ਕੱਪ ਦੀ ਭਾਰਤ ਵਿੱਚ ਵਾਪਸੀ ਦਾ ਸਵਾਗਤ ਕੀਤਾ
Posted On:
26 AUG 2025 11:30PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਵੱਲੋਂ ਵੱਕਾਰੀ ਐੱਫਆਈਡੀਈ ਵਿਸ਼ਵ ਕੱਪ 2025 ਦੀ ਮੇਜ਼ਬਾਨੀ ਦੀਆਂ ਤਿਆਰੀਆਂ ਲਈ ਬੇਹੱਦ ਮਾਣ ਅਤੇ ਉਤਸ਼ਾਹ ਪ੍ਰਗਟ ਕੀਤਾ, ਜੋ ਟੂਰਨਾਮੈਂਟ ਲਗਭਗ ਦੋ ਦਹਾਕਿਆਂ ਬਾਅਦ ਮੁੜ ਭਾਰਤ ਦੀ ਧਰਤੀ 'ਤੇ ਹੋਣ ਜਾ ਰਿਹਾ ਹੈ।
ਅੰਤਰਰਾਸ਼ਟਰੀ ਸ਼ਤਰੰਜ ਫੈਡਰੇਸ਼ਨ ਵਲੋਂ ਐਕਸ 'ਤੇ ਇੱਕ ਪੋਸਟ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:
"ਭਾਰਤ ਲਈ ਇਹ ਮਾਣ ਦੀ ਗੱਲ ਹੈ ਕਿ ਅਸੀਂ ਵੱਕਾਰੀ ਐੱਫਆਈਡੀਈ ਵਿਸ਼ਵ ਕੱਪ 2025 ਦੀ ਮੇਜ਼ਬਾਨੀ ਕਰ ਰਹੇ ਹਾਂ, ਉਹ ਵੀ ਦੋ ਦਹਾਕਿਆਂ ਤੋਂ ਵੱਧ ਸਮੇਂ ਬਾਅਦ।" ਸ਼ਤਰੰਜ ਸਾਡੇ ਨੌਜਵਾਨਾਂ ਵਿੱਚ ਹਰਮਨਪਿਆਰਾ ਬਣ ਰਿਹਾ ਹੈ। ਮੈਨੂੰ ਯਕੀਨ ਹੈ ਕਿ ਇਹ ਟੂਰਨਾਮੈਂਟ ਰੋਮਾਂਚਕ ਮੈਚਾਂ ਦਾ ਗਵਾਹ ਬਣੇਗਾ ਅਤੇ ਦੁਨੀਆ ਭਰ ਦੇ ਚੋਟੀ ਦੇ ਖਿਡਾਰੀਆਂ ਦੀ ਪ੍ਰਤਿਭਾ ਦਾ ਪ੍ਰਦਰਸ਼ਨ ਕਰੇਗਾ।"
****
ਐੱਮਜੇਪੀਐੱਸ/ਐੱਸਆਰ
(Release ID: 2161698)
Visitor Counter : 19