ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪਾਲਘਰ ਵਿੱਚ ਇਮਾਰਤ ਢਹਿ ਜਾਣ ‘ਤੇ ਦੁਖ ਪ੍ਰਗਟ ਕੀਤਾ

प्रविष्टि तिथि: 28 AUG 2025 8:23PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਪਾਲਘਰ ਵਿੱਚ ਇੱਕ ਰਿਹਾਇਸ਼ੀ ਇਮਾਰਤ ਦੇ ਢਹਿ ਜਾਣ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ। ਇਸ ਘਟਨਾ ਵਿੱਚ ਕਈ ਲੋਕ ਪ੍ਰਭਾਵਿਤ ਹੋਏ ਹਨ ਅਤੇ ਕਈ ਜ਼ਖਮੀ ਹੋਏ ਹਨ।

ਪ੍ਰਧਾਨ ਮੰਤਰੀ ਦਫ਼ਤਰ ਨੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ :

“ਮਹਾਰਾਸ਼ਟਰ ਦੇ ਪਾਲਘਰ ਵਿੱਚ ਇੱਕ ਇਮਾਰਤ ਦੇ ਢਹਿ ਜਾਣ ਕਾਰਨ ਹੋਈ ਦੁਰਘਟਨਾ ਨਾਲ ਗਹਿਰਾ ਦੁਖ ਹੋਇਆ ਹੈ। ਇਸ ਮੁਸ਼ਕਲ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ: ਪ੍ਰਧਾਨ ਮੰਤਰੀ@ਨਰੇਂਦਰ ਮੋਦੀ”

 

************

ਐੱਮਜੇਪੀਐੱਸ/ਐੱਸਆਰ


(रिलीज़ आईडी: 2161759) आगंतुक पटल : 43
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam