ਖੇਤੀਬਾੜੀ ਮੰਤਰਾਲਾ
azadi ka amrit mahotsav

ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਮੈਸੂਰ ਦੇ ਸੁਤੂਰ ਮੱਠ ਵਿਖੇ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋਏ


ਜਗਦਗੁਰੂ ਡਾ. ਸ਼ਿਵਰਾਤਰੀ ਰਾਜੇਂਦਰ ਮਹਾਸਵਾਮੀ ਜੀ ਦੀ 110ਵੀਂ ਜਯੰਤੀ ਦੇ ਮੌਕੇ 'ਤੇ ਆਯੋਜਿਤ ਹੋਇਆ ਸਮਾਗਮ

ਰਾਜਨੀਤੀ ਵੰਡਦੀ ਹੈ, ਧਰਮ ਇੱਕਜੁੱਟ ਕਰਦਾ ਹੈ, ਪੀੜ੍ਹਤ ਮਨੁੱਖ ਦੀ ਸੇਵਾ ਹੀ ਅਸਲ ਪੂਜਾ ਹੈ - ਸ਼੍ਰੀ ਸ਼ਿਵਰਾਜ ਸਿੰਘ

ਕਿਸਾਨ ਸਾਡਾ ਜੀਵਨ ਹਨ, ਉਹ ਭੋਜਨ ਦੇਣ ਵਾਲੇ ਹਨ, ਉਹ ਜੀਵਨ ਦੇਣ ਵਾਲੇ ਹਨ, ਮੈਂ ਆਪਣੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਸਮਰਪਿਤ ਹਾਂ - ਸ਼੍ਰੀ ਸ਼ਿਵਰਾਜ ਸਿੰਘ

ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਅਸੀਂ ਖੇਤੀ ਨੂੰ ਲਾਭਦਾਇਕ ਬਣਾਉਣ ਲਈ ਦਿਨ ਰਾਤ ਮਿਹਨਤ ਕਰ ਰਹੇ ਹਾਂ

ਦੇਸ਼ ਨੂੰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਰਾਸ਼ਟਰੀ ਹਿੱਤ ਲਈ ਇੱਕਜੁੱਟ ਹੋਣਾ ਚਾਹੀਦਾ ਹੈ - ਸ਼੍ਰੀ ਸ਼ਿਵਰਾਜ ਸਿੰਘ

ਸਾਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਸਿਰਫ਼ ਉਨ੍ਹਾਂ ਚੀਜ਼ਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਜੋ ਸਾਡੇ ਦੇਸ਼ ਵਿੱਚ ਬਣੀਆਂ ਹਨ - ਸ਼੍ਰੀ ਸ਼ਿਵਰਾਜ ਸਿੰਘ ਚੌਹਾਨ

Posted On: 29 AUG 2025 6:59PM by PIB Chandigarh

ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਕਰਨਾਟਕ ਦੇ ਮੈਸੂਰ ਦੇ ਸ਼੍ਰੀ ਸੁਤੂਰ ਮੱਠ ਵਿਖੇ ਆਯੋਜਿਤ ਇੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਹ ਸਮਾਗਮ ਡਾ. ਸ਼ਿਵਰਾਤਰੀ ਰਾਜੇਂਦਰ ਮਹਾਸਵਾਮੀ ਜੀ ਦੀ 110ਵੀਂ ਜਯੰਤੀ ਮਨਾਉਣ ਲਈ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ 'ਤੇ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੀੜ੍ਹਤ ਮਨੁੱਖਤ ਦੀ ਸੇਵਾ ਕਰਨਾ ਹੀ ਅਸਲ ਪੂਜਾ ਹੈ। ਸ਼੍ਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਰਾਜਨੀਤੀ ਵੰਡਦੀ ਹੈ, ਪਰ ਧਰਮ ਜੋੜਦਾ ਹੈ, ਅੱਜ ਧਰਮ ਨੇ ਸਾਨੂੰ ਸਾਰਿਆਂ ਨੂੰ ਪੀੜ੍ਹਤ ਮਨੁੱਖਤਾ ਦੀ ਸੇਵਾ ਲਈ ਇੱਕਜੁੱਟ ਕੀਤਾ ਹੈ। ਇਸ ਮੌਕੇ 'ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਜਨ ਪ੍ਰਤੀਨਿਧੀ, ਸੰਤ ਅਤੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਦੱਬੇ-ਕੁਚਲੇ ਲੋਕਾਂ ਦੀ ਸੇਵਾ ਕਰਨਾ ਹੀ ਸੱਚੀ ਪੂਜਾ ਹੈ। ਉਨ੍ਹਾਂ ਨੇ ਕਿਹਾ "ਰਾਜਨੀਤੀ ਵੰਡਦੀ ਹੈ, ਪਰ ਧਰਮ ਜੋੜਦਾ ਹੈ, ਅਤੇ ਅੱਜ ਧਰਮ ਨੇ ਸਾਨੂੰ ਸਾਰਿਆਂ ਨੂੰ ਮਨੁੱਖਤਾ ਦੀ ਸੇਵਾ ਲਈ ਇਕਜੁੱਟ ਕੀਤਾ ਹੈ", । ਕੇਂਦਰੀ ਮੰਤਰੀ ਨੇ ਕਿਹਾ ਕਿ ਮੱਠ ਕਈ ਵਰ੍ਹਿਆਂ ਤੋਂ ਸਮਾਜ ਭਲਾਈ ਅਤੇ ਮਨੁੱਖਤਾ ਦੀ ਸੇਵਾ ਵਿੱਚ ਇੱਕ ਬੇਮਿਸਾਲ ਭੂਮਿਕਾ ਨਿਭਾ ਰਿਹਾ ਹੈ। ਸਿੱਖਿਆ ਤੋਂ ਲੈ ਕੇ ਸਿਹਤ ਸੰਭਾਲ ਤੱਕ, ਵੱਖ-ਵੱਖ ਖੇਤਰਾਂ ਵਿੱਚ ਮੱਠ ਦੀਆਂ ਗਤੀਵਿਧੀਆਂ ਨੇ ਤਬਦੀਲੀ ਦੀ ਦਿਸ਼ਾ ਨਿਰਧਾਰਿਤ ਕੀਤੀ ਹੈ। ਜਿਸ ਸਮਰਪਣ ਅਤੇ ਸੇਵਾ ਭਾਵਨਾ ਨਾਲ ਕੰਮ ਕੀਤਾ ਜਾ ਰਿਹਾ ਹੈ, ਉਹ ਇੱਥੇ ਦੇ ਵਾਤਾਵਰਣ ਨੂੰ ਵਿਲੱਖਣ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ "ਰਾਜਨੀਤੀ ਵੰਡਦੀ ਹੈ, ਧਰਮ ਜੋੜਦਾ ਹੈ, ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਕਰਨਾ ਸੱਚੀ ਪੂਜਾ ਹੈ"। ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਸਾਡੇ ਧਰਮ ਨੂੰ ਸਹੀ ਰਸਤੇ 'ਤੇ ਲਿਜਾਣ ਦੇ ਨਾਲ-ਨਾਲ, ਮੱਠ ਸਮਾਜਿਕ ਕਾਰਜਾਂ ਵਿੱਚ ਰੁੱਝਿਆ ਹੋਇਆ ਹੈ ਅਤੇ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨ ਦੀ ਕੋਸ਼ਿਸ਼ ਵੀ ਕਰ ਰਿਹਾ ਹੈ। 

ਸ਼੍ਰੀ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਨੂੰ ਖੇਤੀਬਾੜੀ ਮੰਤਰੀ ਬਣਨ ਦਾ ਮਾਣ ਦਿੱਤਾ ਹੈ, ਅਤੇ ਮੰਤਰੀ ਹੋਣ ਦੇ ਨਾਤੇ, ਉਹ ਮੰਨਦੇ ਹਨ ਕਿ ਖੇਤੀਬਾੜੀ ਭਾਰਤੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਕਿਸਾਨ ਇਸ ਦੀ ਆਤਮਾ ਹਨ। ਉਨ੍ਹਾਂ ਨੇ ਕਿਹਾ, "ਕਿਸਾਨ ਸਾਡਾ ਜੀਵਨ ਹਨ, ਭੋਜਨ ਪ੍ਰਦਾਤਾ ਹਨ, ਜੀਵਨ ਦੇਣ ਵਾਲੇ ਹਨ, ਅਤੇ ਕਿਸਾਨਾਂ ਦੀ ਸੇਵਾ ਕਰਨਾ ਮੇਰੇ ਲਈ ਸੱਚੀ ਸ਼ਰਧਾ ਹੈ।" ਇਹ ਦੱਸਦੇ ਹੋਏ ਕਿ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਦੀ ਭਲਾਈ ਲਈ ਨਿਰੰਤਰ ਯਤਨ ਜਾਰੀ ਹਨ, ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਇੱਕ ਨਹੀਂ ਸਗੋਂ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ "ਸਾਡਾ ਧਿਆਨ ਇਹ ਯਕੀਨੀ ਬਣਾਉਣਾ ਹੈ ਕਿ ਖੇਤੀ ਵਿੱਚ ਉਤਪਾਦਨ ਵਧੇ ਅਤੇ ਲਾਗਤ ਘਟੇ...ਖੇਤੀ ਉਪਜਾਂ ਨੂੰ ਉਚਿਤ ਮੁੱਲ ਮਿਲਣਾ ਚਾਹੀਦਾ ਹੈ, ਜੇਕਰ ਫਸਲਾਂ ਖਤਮ ਹੋ ਜਾਂਦੀਆਂ ਹਨ ਤਾਂ ਸਹੀ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ, ਅਤੇ ਖੇਤੀਬਾੜੀ ਵਿਭਿੰਨਤਾ ਵੀ ਬਹੁਤ ਜ਼ਰੂਰੀ ਹੈ। ਏਕੀਕ੍ਰਿਤ ਖੇਤੀ ਦੇ ਬਹੁਤ ਸਾਰੇ ਫਾਇਦੇ ਹਨ, ਜਿਨ੍ਹਾਂ ਨੂੰ ਸਾਨੂੰ ਅਪਣਾਉਣਾ ਪਵੇਗਾ," ।

ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਦੇ ਮੁਕਾਬਲੇ, ਭਾਰਤ ਵਿੱਚ ਖੇਤੀਬਾੜੀ ਜ਼ਮੀਨ ਦਾ ਆਕਾਰ ਛੋਟਾ ਹੈ। ਜਦੋਂ ਕਿ ਸੰਯੁਕਤ ਰਾਜ ਅਮਰੀਕਾ,ਆਸਟ੍ਰੇਲੀਆ ਅਤੇ ਬ੍ਰਾਜ਼ੀਲ ਵਰਗੇ ਦੇਸ਼ਾਂ ਦੇ ਕਿਸਾਨਾਂ ਕੋਲ ਵੱਡੀ ਜ਼ਮੀਨ ਹੈ, ਸਾਡੇ ਦੇਸ਼ ਦੇ ਕਿਸਾਨਾਂ ਕੋਲ ਸਿਰਫ਼ ਇੱਕ ਜਾਂ ਦੋ ਹੈਕਟੇਅਰ, ਇੱਕ ਜਾਂ ਦੋ ਏਕੜ, ਜਾਂ ਢਾਈ ਏਕੜ ਖੇਤੀਬਾੜੀ ਜ਼ਮੀਨ ਹੈ। ਇਸ ਲਈ, ਸਾਨੂੰ ਖੇਤੀਬਾੜੀ ਨੂੰ ਲਾਭਦਾਇਕ ਬਣਾਉਣ ਲਈ ਨਵੇਂ ਸਿਰਿਓਂ ਯਤਨ ਕਰਨੇ ਪੈਣਗੇ।

ਕੇਂਦਰੀ ਖੇਤੀਬਾੜੀ ਮੰਤਰੀ ਨੇ ਟੈਰਿਫ 'ਤੇ ਵੀ ਸਖ਼ਤ ਰੁਖ਼ ਅਪਣਾਇਆ। ਸ਼੍ਰੀ ਚੌਹਾਨ ਨੇ ਕਿਹਾ ਕਿ ਅੱਜ ਸਾਰਿਆਂ ਨੂੰ ਰਾਜਨੀਤਿਕ ਅਤੇ ਵਿਚਾਰਧਾਰਕ ਮਤਭੇਦ ਭੁੱਲ ਕੇ ਦੇਸ਼ ਦੇ ਵਡੇਰੇ ਹਿੱਤ ਲਈ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਦੇਸ਼ ਤਾਨਾਸ਼ਾਹਾਂ ਵਾਂਗ ਵਿਵਹਾਰ ਕਰ ਰਹੇ ਹਨ, ਜੋ ਕਿ ਬਾਕੀ ਦੁਨੀਆ ਲਈ ਸੰਕਟ ਬਣਦਾ ਜਾ ਰਿਹਾ ਹੈ। ਸਾਨੂੰ ਦੁਨੀਆ ਨੂੰ ਬਚਾਉਣ ਲਈ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪੂੰਜੀਵਾਦ ਦੇ ਹੱਥੋਂ ਪੀੜ੍ਹਤ ਵਿਸ਼ਵ ਮਨੁੱਖਤਾ ਨੂੰ ਸਿਰਫ਼ ਭਾਰਤ ਹੀ ਸਦੀਵੀ ਸ਼ਾਂਤੀ ਦੇ ਰਾਹ 'ਤੇ ਲੈ ਜਾਵੇਗਾ। ਸ਼੍ਰੀ ਚੌਹਾਨ ਨੇ ਅੱਗੇ ਕਿਹਾ ਕਿ ਟੈਰਿਫ ਲਗਾਏ ਜਾ ਰਹੇ ਹਨ, ਇਸ ਲਈ ਭਾਰਤ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਭਾਰਤ ਦਾ ਮਜ਼ਬੂਤ ​​ਸਟੈਂਡ ਦੁਨੀਆ ਦੇ ਸਾਹਮਣੇ ਬਹੁਤ ਸਪੱਸ਼ਟ ਹੈ। ਅਜਿਹੇ ਮਾਹੌਲ ਵਿੱਚ, ਦੇਸ਼ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਮੁੜ ਜਗਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੱਦੇ 'ਤੇ, ਹਰ ਨਾਗਰਿਕ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਆਪਣੇ ਰੋਜ਼ਾਨਾ ਜੀਵਨ ਵਿੱਚ, ਸਿਰਫ਼ ਉਨ੍ਹਾਂ ਉਤਪਾਦਾਂ ਦੀ ਵਰਤੋਂ ਕਰੇ ਜੋ ਸਾਡੇ ਦੇਸ਼ ਵਿੱਚ ਬਣੇ ਹਨ (ਸਵਦੇਸ਼ੀ)। ਇਹ ਬਹੁਤ ਜ਼ਰੂਰੀ ਹੈ, ਕਿਉਂਕਿ ਸਵਦੇਸ਼ੀ ਉਤਪਾਦਾਂ ਨੂੰ ਅਪਣਾਉਣ ਨਾਲ ਸਾਡੇ ਦੇਸ਼ ਦੀ ਆਰਥਿਕਤਾ ਮਜ਼ਬੂਤ ​​ਹੋਵੇਗੀ। ਕੇਂਦਰੀ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਨਾਗਰਿਕ ਸਵਦੇਸ਼ੀ ਅਪਣਾਉਣ ਦੀ ਦਿਸ਼ਾ ਵਿੱਚ ਇੱਕ ਨਵਾਂ ਇਤਿਹਾਸ ਲਿਖਣਗੇ।

***********

ਆਰਸੀ/ਕੇਐੱਸਆਰ/ਏਆਰ


(Release ID: 2162226) Visitor Counter : 10
Read this release in: English , Odia , Kannada , Urdu , Hindi