ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਜ਼ੇਲੈਂਸਕੀ ਨਾਲ ਗੱਲ ਕੀਤੀ
ਰਾਸ਼ਟਰਪਤੀ ਜ਼ੇਲੈਂਸਕੀ ਨੇ ਯੂਕ੍ਰੇਨ ਨਾਲ ਸਬੰਧਿਤ ਹਾਲੀਆ ਘਟਨਾਕ੍ਰਮਾਂ ‘ਤੇ ਵਿਚਾਰ-ਵਟਾਂਦਰਾ ਕੀਤਾ
ਪ੍ਰਧਾਨ ਮੰਤਰੀ ਨੇ ਸੰਘਰਸ਼ ਦੇ ਸ਼ਾਂਤੀਪੂਰਨ ਸਮਾਧਾਨ ਅਤੇ ਸ਼ਾਂਤੀ ਦੀ ਜਲਦੀ ਬਹਾਲੀ ਦੇ ਯਤਨਾਂ ਦੇ ਪ੍ਰਤੀ ਭਾਰਤ ਦੇ ਦ੍ਰਿੜ੍ਹ ਰੁਖ ਦੀ ਪੁਸ਼ਟੀ ਕੀਤੀ
ਦੋਨੋਂ ਨੇਤਾਵਾਂ ਨੇ ਭਾਰਤ-ਯੂਕ੍ਰੇਨ ਦੁਵੱਲੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰਤੀਬੱਧਤਾ ਦੁਹਰਾਈ
Posted On:
30 AUG 2025 7:49PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਕ੍ਰੇਨ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਵੋਲੋਦਿਮੀਰ ਜ਼ੇਲੈਂਸਕੀ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।
ਰਾਸ਼ਟਰਪਤੀ ਜ਼ੇਲੈਂਸਕੀ ਨੇ ਯੂਕ੍ਰੇਨ ਨਾਲ ਸਬੰਧਿਤ ਹਾਲੀਆ ਘਟਨਾਕ੍ਰਮਾਂ ‘ਤੇ ਵਿਚਾਰ ਪ੍ਰਗਟ ਕੀਤੇ।
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਜ਼ੇਲੈਂਸਕੀ ਦਾ ਧੰਨਵਾਦ ਕੀਤਾ ਅਤੇ ਸੰਘਰਸ਼ ਦੇ ਸ਼ਾਂਤੀਪੂਰਨ ਸਮਾਧਾਨ ਅਤੇ ਸ਼ਾਂਤੀ ਦੀ ਜਲਦੀ ਬਹਾਲੀ ਦੇ ਯਤਨਾਂ ਦੇ ਪ੍ਰਤੀ ਭਾਰਤ ਦੇ ਦ੍ਰਿੜ੍ਹ ਅਤੇ ਨਿਰੰਤਰ ਰੁਖ ਦੀ ਪੁਸ਼ਟੀ ਕੀਤੀ। ਪ੍ਰਧਾਨ ਮੰਤਰੀ ਨੇ ਇਸ ਸਬੰਧ ਵਿੱਚ ਹਰ ਸੰਭਵ ਸਹਿਯੋਗ ਦੇਣ ਦੀ ਭਾਰਤ ਦੀ ਪ੍ਰਤੀਬੱਧਤਾ ਦੁਹਰਾਈ।
ਦੋਨੋਂ ਨੇਤਾਵਾਂ ਨੇ ਭਾਰਤ-ਯੂਕ੍ਰੇਨ ਦੁਵੱਲੀ ਸਾਂਝੇਦਾਰੀ ਵਿੱਚ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਆਪਸੀ ਹਿਤ ਦੇ ਸਾਰੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਵਧਾਉਣ ਦੇ ਤਰੀਕਿਆਂ ‘ਤੇ ਚਰਚਾ ਕੀਤੀ।
ਦੋਨੋਂ ਨੇਤਾ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤ ਹੋਏ।
************
ਐੱਮਜੇਪੀਐੱਸ/ਐੱਸਆਰ
(Release ID: 2162383)
Visitor Counter : 17
Read this release in:
Odia
,
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam