ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਚੀਨ ਦੇ ਤਿਯਾਨਜਿਨ ਵਿੱਚ 25ਵੇਂ ਐੱਸਸੀਓ ਸੰਮੇਲਨ ਵਿੱਚ ਹਿੱਸਾ ਲਿਆ
Posted On:
01 SEP 2025 11:53AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 31 ਅਗਸਤ ਤੋਂ 1 ਸਤੰਬਰ 2025 ਤੱਕ ਚੀਨ ਦੇ ਤਿਯਾਨਜਿਨ ਵਿੱਚ ਆਯੋਜਿਤ ਸ਼ੰਘਾਈ ਸਹਿਯੋਗ ਸੰਗਠਨ (ਐੱਸੀਸਓ) ਦੇ ਰਾਸ਼ਟਰ ਮੁਖੀਆਂ ਦੀ ਪ੍ਰੀਸ਼ਦ ਦੀ 25ਵੀਂ ਮੀਟਿੰਗ ਵਿੱਚ ਹਿੱਸਾ ਲਿਆ। ਸਮਿਟ ਵਿੱਚ ਐੱਸਸੀਓ ਵਿਕਾਸ ਰਣਨੀਤੀ, ਗਲੋਬਲ ਸ਼ਾਸਨ ਵਿੱਚ ਸੁਧਾਰ, ਅੱਤਵਾਦ-ਵਿਰੋਧੀ, ਸ਼ਾਂਤੀ ਅਤੇ ਸੁਰੱਖਿਆ, ਆਰਥਕਿ ਅਤੇ ਵਿੱਤੀ ਸਹਿਯੋਗ ਅਤੇ ਟਿਕਾਊ ਵਿਕਾਸ ‘ਤੇ ਉਪਯੋਗੀ ਚਰਚਾ ਹੋਈ।
ਸਮਿਟ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਐੱਸਸੀਓ ਢਾਂਚੇ ਦੇ ਅੰਦਰ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕੀਤਾ। ਇਸ ਸੰਦਰਭ ਵਿੱਚ, ਉਨ੍ਹਾਂ ਨੇ ਕਿਹਾ ਕਿ ਭਾਰਤ ਤਿੰਨ ਥੰਮ੍ਹਾਂ- ਸੁਰੱਖਿਆ, ਸੰਪਰਕ ਅਤੇ ਅਵਸਰ – ਦੇ ਤਹਿਤ ਵਿਆਪਕ ਕਾਰਵਾਈ ਚਾਹੁੰਦਾ ਹੈ। ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਪ੍ਰਗਤੀ ਅਤੇ ਸਮ੍ਰਿੱਧੀ ਦੀ ਕੁੰਜੀ ਹਨ, ਉਨ੍ਹਾਂ ਨੇ ਮੈਂਬਰ ਦੇਸ਼ਾਂ ਨੂੰ ਸਾਰੇ ਰੂਪਾਂ ਵਿੱਚ ਅੱਤਵਾਦ ਦਾ ਮੁਕਾਬਲਾ ਕਰਨ ਲਈ ਮਜ਼ਬੂਤ ਅਤੇ ਨਿਰਣਾਇਕ ਕਦਮ ਚੁੱਕਣ ਦਾ ਸੱਦਾ ਦਿੱਤਾ।
ਪ੍ਰਧਾਨ ਮੰਤਰੀ ਨੇ ਅੱਤਵਾਦੀ ਵਿੱਤਪੋਸ਼ਣ ਅਤੇ ਕੱਟੜਪੰਥ ਦੇ ਵਿਰੁੱਧ ਤਾਲਮੇਲ ਕਾਰਵਾਈ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਪਹਿਲਗਾਮ ਅੱਤਵਾਦੀ ਹਮਲੇ ਦੇ ਬਾਅਦ ਮੈਂਬਰ ਦੇਸ਼ਾਂ ਦੀ ਮਜ਼ਬੂਤ ਏਕਤਾ ਲਈ ਧੰਨਵਾਦ ਦਿੰਦੇ ਹੋਏ, ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅੱਤਵਾਦ ਨਾਲ ਲੜਨ ਵਿੱਚ ਕੋਈ ਦੋਹਰਾ ਮਾਪਦੰਡ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਸਮੂਹ ਨੂੰ ਉਨ੍ਹਾਂ ਦੇਸ਼ਾਂ ਨੂੰ ਜਵਾਬਦੇਹ ਠਹਿਰਾਉਣ ਦੀ ਅਪੀਲ ਕੀਤੀ ਜੋ ਸੀਮਾ ਪਾਰ ਅੱਤਵਾਦ ਨੂੰ ਉਤਸ਼ਾਹਿਤ ਕਰਦੇ ਅਤੇ ਸਮਰਥਨ ਦਿੰਦੇ ਹਨ।
ਵਿਕਾਸ ਨੂੰ ਹੁਲਾਰਾ ਦੇਣ ਅਤੇ ਵਿਸ਼ਵਾਸ ਨਿਰਮਾਣ ਵਿੱਚ ਸੰਪਰਕ ਦੀ ਭੂਮਿਕਾ ਨੂੰ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਚਾਬਹਾਰ ਪੋਰਟ ਅਤੇ ਅੰਤਰਰਾਸ਼ਟਰੀ ਉੱਤਰ-ਦੱਖਣ ਟ੍ਰਾਂਸਪੋਰਟ ਕੌਰੀਡੋਰ ਜਿਹੇ ਪ੍ਰੋਜੈਕਟਾਂ ਦਾ ਪੁਰਜ਼ੋਰ ਸਮਰਥਨ ਕਰਦਾ ਹੈ। ਉਨ੍ਹਾਂ ਨੇ ਸਟਾਰਟ-ਅੱਪ, ਇਨੋਵੇਸ਼ਨ, ਯੁਵਾ ਸਸ਼ਕਤੀਕਰਣ ਅਤੇ ਸਾਂਝੀ ਵਿਰਾਸਤ ਦੇ ਖੇਤਰਾਂ ਵਿੱਚ ਮੌਕਿਆਂ ਬਾਰੇ ਵੀ ਗੱਲ ਕੀਤੀ, ਜਿਨ੍ਹਾਂ ਨੂੰ ਐੱਸਸੀਓ ਦੇ ਤਹਿਤ ਅੱਗੇ ਵਧਾਇਆ ਜਾਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਲੋਕਾਂ ਦਰਮਿਆਨ ਸਬੰਧਾਂ ਅਤੇ ਸੱਭਿਆਚਾਰਕ ਸਮਝ ਨੂੰ ਹੁਲਾਰਾ ਦੇਣ ਲਈ ਸਮੂਹ ਦੇ ਅੰਦਰ ਇੱਕ ਸੱਭਿਅਤਾਗਤ ਸੰਵਾਦ ਮੰਚ ਸ਼ੁਰੂ ਕਰਨ ਦਾ ਪ੍ਰਸਤਾਵ ਰੱਖਿਆ।
ਪ੍ਰਧਾਨ ਮੰਤਰੀ ਨੇ ਸਮੂਹ ਦੇ ਸੁਧਾਰ ਏਜੰਡੇ ਦੇ ਪ੍ਰਤੀ ਸਮਰਥਨ ਵਿਅਕਤ ਕੀਤਾ। ਇਸ ਸੰਦਰਭ ਵਿੱਚ, ਉਨ੍ਹਾਂ ਨੇ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਾਈਬਰ ਸੁਰੱਖਿਆ ਨਾਲ ਨਜਿੱਠਣ ਲਈ ਕੇਂਦਰਾਂ ਦੀ ਸਥਾਪਨਾ ਦਾ ਸੁਆਗਤ ਕੀਤਾ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਸਮੇਤ ਬਹੁਪੱਖੀ ਸੰਸਥਾਵਾਂ ਵਿੱਚ ਸੁਧਾਰ ਦੇ ਲਈ ਸਮੂਹ ਦੁਆਰਾ ਇੱਕ ਸਾਂਝਾ ਦ੍ਰਿਸ਼ਟੀਕੋਣ ਅਪਣਾਉਣ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਦਾ ਪੂਰਾ ਭਾਸ਼ਣ ਇੱਥੇ [ ਲਿੰਕ ] ਦੇਖਿਆ ਜਾ ਸਕਦਾ ਹੈ।
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਉਨ੍ਹਾਂ ਦੇ ਗਰਮਜੋਸ਼ੀ ਭਰੀ ਪਰਾਹੁਣਚਾਰੀ ਲਈ ਧੰਨਵਾਦ ਕੀਤਾ ਅਤੇ ਸਮਿਟ ਦੇ ਸਫਲ ਆਯੋਜਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਐੱਸਸੀਓ ਦੀ ਅਗਲੀ ਪ੍ਰਧਾਨਗੀ ਸੰਭਾਲਣ ‘ਤੇ ਕ੍ਰਿਗਿਸਤਾਨ ਨੂੰ ਵੀ ਵਧਾਈ ਦਿੱਤੀ। ਸਮਿਟ ਦੀ ਸਮਾਪਤੀ ‘ਤੇ ਐੱਸਸੀਓ ਦੇ ਮੈਂਬਰ ਦੇਸ਼ਾਂ ਨੇ ਤਿਆਨਜਿਨ ਐਲਾਨ ਪੱਤਰ ਨੂੰ ਅਪਣਾਇਆ।
***
ਐੱਮਜੇਪੀਐੱਸ/ਐੱਸਆਰ
(Release ID: 2162617)
Visitor Counter : 2
Read this release in:
Malayalam
,
English
,
Urdu
,
Marathi
,
Hindi
,
Bengali-TR
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada