ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਜੰਮੂ ਦਾ ਦੌਰਾ ਕੀਤਾ ਅਤੇ ਜੰਮੂ ਡਿਵੀਜ਼ਨ ਦੇ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ
ਗ੍ਰਹਿ ਮੰਤਰੀ ਨੇ ਜੰਮੂ ਦੇ ਚਕ ਮੰਗੂ (Chak Mangu) ਪਿੰਡ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਜੰਮੂ ਵਿੱਚ ਤਵੀ ਪੁਲ, ਸ਼ਿਵ ਮੰਦਿਰ ਅਤੇ ਹੜ੍ਹ ਨਾਲ ਨੁਕਸਾਨੇ ਘਰਾਂ ਦਾ ਵੀ ਨਿਰੀਖਣ ਕੀਤਾ
ਕੇਂਦਰੀ ਗ੍ਰਹਿ ਮੰਤਰੀ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਤਾਜ਼ਾ ਸਥਿਤੀ ਦੀ ਸਮੀਖਿਆ ਕੀਤੀ ਗਈ
ਕੇਂਦਰੀ ਗ੍ਰਹਿ ਮੰਤਰੀ ਨੇ ਹਾਲ ਹੀ ਵਿੱਚ ਹੋਈਆਂ ਕੁਦਰਤੀ ਆਫ਼ਤਾਂ ਦੀਆਂ ਘਟਨਾਵਾਂ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁਖ ਪ੍ਰਗਟ ਕੀਤਾ
ਮੋਦੀ ਸਰਕਾਰ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਸੁਰੱਖਿਆ, ਪੁਨਰਵਾਸ ਅਤੇ ਪੁਨਰ-ਨਿਰਮਾਣ ਨੂੰ ਸੁਵਿਧਾਜਨਕ ਬਣਾਉਣ ਲਈ ਤੇਜ਼ ਰਾਹਤ, ਵਿੱਤੀ ਸਹਾਇਤਾ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰ ਰਹੀ ਹੈ
ਮੌਸਮ ਵਿਭਾਗ ਅਤੇ ਐੱਨਡੀਐੱਮਏ ਡੇਟਾ ਵਿਸ਼ਲੇਸ਼ਣ ਅਤੇ ਏਆਈ ਦੀ ਵਰਤੋਂ ਕਰਕੇ ਬੱਦਲ ਫਟਣ ਦੇ ਕਾਰਨਾਂ ਦਾ ਅਧਿਐਨ ਕਰਨ
ਗ੍ਰਹਿ ਮੰਤਰਾਲੇ ਦੀਆਂ ਸਰਵੇਖਣ ਟੀਮਾਂ ਜਲਦੀ ਹੀ ਨੁਕਸਾਨ ਦਾ ਮੁਲਾਂਕਣ ਕਰਨ ਲਈ ਇੱਥੇ ਆਉਣਗੀਆਂ ਅਤੇ ਉਸ ਤੋਂ ਬਾਅਦ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ
ਜੰਮੂ-ਕਸ਼ਮੀਰ ਪ੍ਰਸ਼ਾਸਨ ਅਤੇ ਸਾਰੀਆਂ ਏਜੰਸੀਆਂ ਨੇ ਮਿਲ ਕੇ ਸੰਭਾਵੀ ਨੁਕਸਾਨ ਨੂੰ ਬਹੁਤ ਹੱਦ ਤੱਕ ਘਟਾ ਦਿੱਤਾ ਹੈ ਅਤੇ ਤਾਲਮੇਲ ਵਾਲੇ ਯਤਨਾਂ ਨਾਲ ਅਸੀਂ ਬਹੁਤ ਸਾਰੀਆਂ ਜਾਨਾਂ ਬਚਾਉਣ ਵਿੱਚ ਸਫਲ ਹੋਏ ਹਾਂ, ਪਰ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਰੂਰਤ ਹੈ
ਗ੍ਰਹ
Posted On:
01 SEP 2025 5:28PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਜੰਮੂ ਦਾ ਦੌਰਾ ਕੀਤਾ ਅਤੇ ਜੰਮੂ ਡਿਵੀਜ਼ਨ ਦੇ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਗ੍ਰਹਿ ਮੰਤਰੀ ਨੇ ਜੰਮੂ ਦੇ ਚਕ ਮੰਗੂ (chak mangu) ਪਿੰਡ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਵੀ ਮੁਲਾਕਾਤ ਕੀਤੀ। ਸ਼੍ਰੀ ਅਮਿਤ ਸ਼ਾਹ ਨੇ ਜੰਮੂ ਵਿੱਚ ਹੜ੍ਹਾਂ ਨਾਲ ਨੁਕਸਾਨੇ ਗਏ ਤਵੀ ਪੁਲ, ਸ਼ਿਵ ਮੰਦਿਰ ਅਤੇ ਘਰਾਂ ਦਾ ਵੀ ਨਿਰੀਖਣ ਕੀਤਾ।
ਦੌਰੇ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਤਾਜ਼ਾ ਸਥਿਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨ੍ਹਾ, ਮੁੱਖ ਮੰਤਰੀ ਸ਼੍ਰੀ ਓਮਰ ਅਬਦੁੱਲਾ, ਕੇਂਦਰ ਸਰਕਾਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।
ਕੇਂਦਰੀ ਗ੍ਰਹਿ ਮੰਤਰੀ ਨੇ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁਖ ਪ੍ਰਗਟ ਕੀਤਾ। ਸ਼੍ਰੀ ਸ਼ਾਹ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ, ਪਹਿਲੇ ਦਿਨ ਤੋਂ ਹੀ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉਪ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ ਅਤੇ ਭਾਰਤ ਸਰਕਾਰ ਨੇ ਬਚਾਅ ਕਾਰਜਾਂ ਵਿੱਚ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ ਸਾਰੀਆਂ ਏਜੰਸੀਆਂ ਨੇ ਮਿਲ ਕੇ ਸੰਭਾਵੀ ਨੁਕਸਾਨ ਨੂੰ ਬਹੁਤ ਹੱਦ ਤੱਕ ਘਟਾ ਦਿੱਤਾ ਹੈ ਅਤੇ ਤਾਲਮੇਲ ਵਾਲੇ ਯਤਨਾਂ ਨਾਲ, ਅਸੀਂ ਬਹੁਤ ਸਾਰੀਆਂ ਜਾਨਾਂ ਬਚਾਉਣ ਵਿੱਚ ਸਫਲ ਹੋਏ ਹਾਂ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸਾਡੇ ਸਾਰੇ ਅਰਲੀ ਵਾਰਨਿੰਗ ਐਪਸ (ਈਡਬਲਿਊਏਜ਼) ਦੇ ਤਰੀਕਿਆਂ, ਉਨ੍ਹਾਂ ਦੀ ਸਟੀਕਤਾ ਅਤੇ ਉਨ੍ਹਾਂ ਦੀ ਜ਼ਮੀਨੀ ਪਹੁੰਚ ਦਾ ਇੱਕ ਆਲੋਚਨਾਤਮਕ ਵਿਸ਼ਲੇਸ਼ਣ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਿਸਟਮ ਦੀ ਵਾਰ-ਵਾਰ ਸਮੀਖਿਆ ਅਤੇ ਸੁਧਾਰ ਕਰਕੇ ਹੀ ਅਸੀਂ ਜ਼ੀਰੋ ਕੈਜ਼ੁਅਲਟੀ ਪਹੁੰਚ ਵੱਲ ਵਧ ਸਕਦੇ ਹਾਂ।

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਮੌਸਮ ਵਿਭਾਗ ਅਤੇ ਐੱਨਡੀਐੱਮਏ ਨੂੰ ਡੇਟਾ ਵਿਸ਼ਲੇਸ਼ਣ ਅਤੇ ਏਆਈ ਦੀ ਵਰਤੋਂ ਕਰਕੇ ਬੱਦਲ ਫਟਣ ਦੇ ਕਾਰਨਾਂ ਦਾ ਅਧਿਐਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਢੁਕਵੇਂ ਰਾਸ਼ਨ ਦਾ ਪ੍ਰਬੰਧ ਕਰੇ ਅਤੇ 10 ਦਿਨਾਂ ਬਾਅਦ, ਸੰਪਰਕ ਸਥਿਤੀ ਨੂੰ ਦੇਖਦੇ ਹੋਏ ਰਾਸ਼ਨ ਦੀ ਪਹੁੰਚ ਔਫਲਾਈਨ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇੱਕ ਜਾਂ ਦੋ ਦਿਨਾਂ ਦੇ ਅੰਦਰ, ਗ੍ਰਹਿ ਮੰਤਰਾਲੇ ਦੀਆਂ ਸਰਵੇਖਣ ਟੀਮਾਂ ਨੁਕਸਾਨ ਦਾ ਮੁਲਾਂਕਣ ਕਰਨ ਲਈ ਇੱਥੇ ਆਉਣਗੀਆਂ ਅਤੇ ਉਸ ਤੋਂ ਬਾਅਦ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਿਹਤ ਅਤੇ ਜਲ ਵਿਭਾਗ ਨੂੰ ਸਰਗਰਮ ਰਹਿਣਾ ਚਾਹੀਦਾ ਹੈ ਅਤੇ ਪਾਣੀ ਦੀ ਸਪਲਾਈ ਅਤੇ ਸਿਹਤ ਸੇਵਾਵਾਂ 'ਤੇ ਧਿਆਨ ਕੇਂਦ੍ਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ਰ ਦਿੱਤਾ ਕਿ ਸੈਨਾ, ਕੇਂਦਰੀ ਹਥਿਆਰਬੰਦ ਪੁਲਿਸ ਬਲ ਅਤੇ ਹਵਾਈ ਸੈਨਾ ਦੀਆਂ ਮੈਡੀਕਲ ਟੀਮਾਂ ਦੀ ਮਦਦ ਲਈ ਜਾ ਸਕਦੀ ਹੈ।
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਕਿਉਂਕਿ ਜੰਮੂ ਅਤੇ ਕਸ਼ਮੀਰ ਇੱਕ ਕੁਦਰਤੀ ਆਫ਼ਤ-ਸੰਭਾਵਿਤ ਖੇਤਰ ਹੈ, ਇਸ ਲਈ ਕੇਂਦਰ ਦੇ ਹਿੱਸੇ ਵਜੋਂ ਸਟੇਟ ਡਿਜ਼ਾਸਟਰ ਰਿਸਪੌਂਸ ਫੰਡ (ਐੱਸਡੀਆਰਐੱਫ) ਲਈ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ 209 ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਗਈ ਹੈ, ਜਿਸ ਕਾਰਨ ਇੱਥੇ ਰਾਹਤ ਕਾਰਜ ਸ਼ੁਰੂ ਹੋ ਗਏ ਹਨ।
ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਆਫ਼ਤ ਪ੍ਰਬੰਧਨ ਅਥਾਰਿਟੀ (ਯੂਟੀਡੀਐੱਮਏ) ਵੱਲੋਂ ਸਮੇਂ ਸਿਰ ਦਿੱਤੀਆਂ ਗਈਆਂ ਚੇਤਾਵਨੀਆਂ ਨੇ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਕਰਨ ਵਿੱਚ ਮਦਦ ਕੀਤੀ। ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐੱਨਡੀਆਰਐੱਫ), ਸੈਨਾ, ਕੇਂਦਰ ਸ਼ਾਸਿਤ ਪ੍ਰਦੇਸ਼ ਆਫ਼ਤ ਪ੍ਰਤੀਕਿਰਿਆ ਬਲ (ਯੂਟੀਡੀਆਰਐੱਫ), ਹੋਰ ਪ੍ਰਤੀਕਿਰਿਆ ਟੀਮਾਂ, ਸਾਰੇ ਅਲਰਟ 'ਤੇ ਸਨ ਅਤੇ ਹੈਲੀਕੌਪਟਰ ਵੀ ਤਿਆਰ ਸਨ। ਉਨ੍ਹਾਂ ਨੇ ਕਿਹਾ ਕਿ ਸਾਰਿਆਂ ਨੂੰ ਸੈਨਾ ਅਤੇ ਐੱਨਡੀਆਰਐੱਫ ਦੀ ਤਾਇਨਾਤੀ ਬਾਰੇ ਵੀ ਸੂਚਿਤ ਕੀਤਾ ਗਿਆ ਸੀ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਲੋਕਾਂ ਦੀ ਨਿਜੀ ਜਾਇਦਾਦ (ਸੰਪੱਤੀ) ਨੂੰ ਨੁਕਸਾਨ ਪਹੁੰਚਿਆ ਹੈ ਅਤੇ ਨੁਕਸਾਨੇ ਗਏ ਘਰਾਂ ਲਈ ਐੱਸਡੀਆਰਐੱਫ ਅਧੀਨ ਸਹਾਇਤਾ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਜਲਦੀ ਤੋਂ ਜਲਦੀ ਵੰਡਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੀਆਂ ਸੜਕਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਉਨ੍ਹਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ। ਜ਼ਿਆਦਾਤਰ ਸੜਕਾਂ 'ਤੇ ਆਵਾਜਾਈ ਮੁੜ ਸ਼ੁਰੂ ਹੋ ਗਈ ਹੈ ਅਤੇ ਰਾਹਤ ਸਮੱਗਰੀ ਜਿੱਥੇ ਵੀ ਜ਼ਰੂਰਤ ਹੈ, ਪਹੁੰਚਣੀ ਸ਼ੁਰੂ ਹੋ ਗਈ ਹੈ। ਪ੍ਰਭਾਵਿਤ ਖੇਤਰਾਂ ਵਿੱਚ 80 ਪ੍ਰਤੀਸ਼ਤ ਤੋਂ ਵੱਧ ਬਿਜਲੀ ਸਪਲਾਈ ਬਹਾਲ ਹੋ ਗਈ ਹੈ, ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮਿਲਣਾ ਸ਼ੁਰੂ ਹੋ ਗਿਆ ਹੈ ਅਤੇ ਸਿਹਤ ਸਹੂਲਤਾਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ। ਮਹੱਤਵਪੂਰਨ ਖੇਤਰਾਂ ਦਾ ਬੁਨਿਆਦੀ ਢਾਂਚਾ ਪ੍ਰਭਾਵਿਤ ਹੋਇਆ ਹੈ ਅਤੇ ਇਸ ਦੀ ਅਸਥਾਈ ਬਹਾਲੀ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਕੇਂਦਰੀ ਗ੍ਰਹਿ ਮੰਤਰੀ ਨੇ ਸਾਰੀਆਂ ਏਜੰਸੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਨੇ ਬਹੁਤ ਤੇਜ਼ੀ ਅਤੇ ਕੁਸ਼ਲਤਾ ਨਾਲ ਇੱਕ ਸਫਲ ਬਚਾਅ ਕਾਰਜ ਚਲਾਇਆ। ਸਾਵਧਾਨੀ ਦੇ ਤੌਰ 'ਤੇ 5000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਐੱਨਡੀਆਰਐੱਫ ਦੀਆਂ 17 ਟੀਮਾਂ ਅਤੇ ਸੈਨਾ ਦੀਆਂ 23 ਟੁਕੜੀਆਂ, ਇੰਡੀਅਨ ਏਅਰ ਫੋਰਸ ਦੇ ਹੈਲੀਕੌਪਟਰ, ਯੂਟੀਡੀਆਰਐੱਫ, ਜੰਮੂ ਅਤੇ ਕਸ਼ਮੀਰ ਪੁਲਿਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੇ ਕਰਮਚਾਰੀ ਅਜੇ ਵੀ ਪੂਰੇ ਕਾਰਜ ਵਿੱਚ ਲੱਗੇ ਹੋਏ ਹਨ ਅਤੇ ਲੋਕਾਂ ਦੀ ਮਦਦ ਕਰ ਰਹੇ ਹਨ। ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਦੁਆਰਾ ਰਾਹਤ ਕੈਂਪਾਂ ਵਿੱਚ ਸਿਹਤ ਸਹੂਲਤਾਂ ਅਤੇ ਭੋਜਨ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਸਥਿਤੀ ਬਹੁਤ ਜਲਦੀ ਸਧਾਰਣ ਹੋ ਜਾਵੇਗੀ।
ਕੇਂਦਰੀ ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੰਕਟ ਦੀ ਇਸ ਘੜੀ ਵਿੱਚ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਜਨਤਾ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਂਦੇ ਹੋਏ ਪੁਨਰਵਾਸ ਅਤੇ ਪੁਨਰ-ਨਿਰਮਾਣ ਦੀ ਸਹੂਲਤ ਲਈ ਤੁਰੰਤ ਰਾਹਤ, ਵਿੱਤੀ ਸਹਾਇਤਾ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰ ਰਹੀ ਹੈ।
*****
ਆਰਕੇ/ਵੀਵੀ/ਆਰਆਰ/ਪੀਆਰ/ਪੀਐੱਸ
(Release ID: 2162877)
Visitor Counter : 2
Read this release in:
Odia
,
English
,
Urdu
,
Marathi
,
Hindi
,
Bengali
,
Assamese
,
Gujarati
,
Tamil
,
Telugu
,
Kannada