ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਜੰਮੂ ਵਿੱਚ ਆਯੋਜਿਤ ਇੱਕ ਮੀਟਿੰਗ ਵਿੱਚ ਜੰਮੂ ਅਤੇ ਕਸ਼ਮੀਰ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ


ਗ੍ਰਹਿ ਮੰਤਰੀ ਨੇ ਸ਼੍ਰੀ ਅਮਰਨਾਥ ਜੀ ਯਾਤਰਾ, 2025 ਨੂੰ ਸ਼ਾਂਤੀਪੂਰਵਕ ਆਯੋਜਿਤ ਕਰਨ ਦੇ ਲਈ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਦੀ ਸ਼ਲਾਘਾ ਕੀਤੀ

ਸ਼੍ਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਅੱਤਵਾਦ ਵਿਰੁੱਧ ਜ਼ੀਰੋ ਟੌਲਰੈਂਸ ਨੀਤੀ 'ਤੇ ਜ਼ੋਰ ਦਿੱਤਾ

ਗ੍ਰਹਿ ਮੰਤਰੀ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਚੌਕਸ ਰਹਿਣ ਅਤੇ ਜੰਮੂ-ਕਸ਼ਮੀਰ ਵਿੱਚ ਅੱਤਵਾਦ ਨੂੰ ਖਤਮ ਕਰਨ ਲਈ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ

ਸ਼੍ਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿੱਚ ਹਾਲ ਹੀ ਵਿੱਚ ਆਏ ਅਚਾਨਕ ਹੜ੍ਹਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਾਰੇ ਸੁਰੱਖਿਆ ਬਲਾਂ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ, ਜਿਸ ਨਾਲ ਕਈ ਲੋਕਾਂ ਦੀ ਜਾਨਾਂ ਬਚਾਈਆਂ ਗਈਆਂ

ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਕੁਦਰਤੀ ਆਫ਼ਤਾਂ ਦੇ ਪ੍ਰਬੰਧਨ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐੱਫਜ਼) ਦੇ ਪੂਰੇ ਸਮਰਥਨ ਦਾ ਭਰੋਸਾ ਦਿੱਤਾ

Posted On: 01 SEP 2025 7:24PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਜੰਮੂ ਵਿੱਚ ਆਯੋਜਿਤ ਇੱਕ ਮੀਟਿੰਗ ਵਿੱਚ ਜੰਮੂ ਅਤੇ ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨ੍ਹਾ, ਕੇਂਦਰੀ ਗ੍ਰਹਿ ਸਕੱਤਰ, ਡਾਇਰੈਕਟਰ (ਆਈਬੀ), ਜੰਮੂ ਅਤੇ ਕਸ਼ਮੀਰ ਦੇ ਮੁੱਖ ਸਕੱਤਰ ਅਤੇ ਡੀਜੀਪੀ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਮੁਖੀ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਦੇ ਹੋਏ, ਕੇਂਦਰੀ ਗ੍ਰਹਿ ਮੰਤਰੀ ਨੇ ਸ਼੍ਰੀ ਅਮਰਨਾਥ ਜੀ ਯਾਤਰਾ, 2025 ਨੂੰ ਸ਼ਾਂਤੀਪੂਰਵਕ ਆਯੋਜਿਤ ਕਰਨ ਲਈ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਅੱਤਵਾਦ ਵਿਰੁੱਧ ਜ਼ੀਰੋ ਟੌਲਰੈਂਸ ਨੀਤੀ 'ਤੇ ਜ਼ੋਰ ਦਿੱਤਾ। ਗ੍ਰਹਿ ਮੰਤਰੀ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਚੌਕਸ ਰਹਿਣ ਅਤੇ ਜੰਮੂ-ਕਸ਼ਮੀਰ ਵਿੱਚ ਅੱਤਵਾਦ ਨੂੰ ਖਤਮ ਕਰਨ ਲਈ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਸ਼੍ਰੀ ਅਮਿਤ ਸ਼ਾਹ ਨੇ ਜੰਮੂ ਅਤੇ ਕਸ਼ਮੀਰ ਵਿੱਚ ਹਾਲ ਹੀ ਵਿੱਚ ਆਏ ਅਚਾਨਕ ਹੜ੍ਹਾਂ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਾਰੇ ਸੁਰੱਖਿਆ ਬਲਾਂ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ, ਜਿਸ ਨਾਲ ਕਈ ਲੋਕਾਂ ਦੀਆਂ ਜਾਨਾਂ ਬਚਾਈਆਂ ਗਈਆਂ। ਉਨ੍ਹਾਂ ਨੇ ਜੰਮੂ ਅਤੇ ਕਸ਼ਮੀਰ ਵਿੱਚ ਕੁਦਰਤੀ ਆਫ਼ਤਾਂ ਦੇ ਪ੍ਰਬੰਧਨ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐੱਫਜ਼) ਦੇ ਪੂਰੇ ਸਮਰਥਨ ਦਾ ਭਰੋਸਾ ਦਿੱਤਾ।

*****

ਆਰਕੇ/ਵੀਵੀ/ਪੀਐੱਸ/ਪੀਆਰ


(Release ID: 2162926) Visitor Counter : 2