ਖੇਤੀਬਾੜੀ ਮੰਤਰਾਲਾ
azadi ka amrit mahotsav

ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਕੱਲ੍ਹ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਨਾਲ ਮਿਲਣਗੇ


ਹੜ੍ਹਗ੍ਰਸਤ ਇਲਾਕਿਆਂ ਦਾ ਦੌਰਾ ਕਰਨ ਦੇ ਬਾਅਦ ਅਧਿਕਾਰੀਆਂ ਦੇ ਨਾਲ ਉੱਚ-ਪੱਧਰੀ ਮੀਟਿੰਗ ਵੀ ਕਰਨਗੇ

ਹੜ੍ਹ ਦੀ ਸਥਿਤੀ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਫੋਨ ‘ਤੇ ਗੱਲ ਕੀਤੀ

ਕੇਂਦਰ ਸਰਕਾਰ, ਸੰਕਟ ਦੀ ਇਸੇ ਘੜੀ ਵਿੱਚ ਪੰਜਾਬ ਦੇ ਨਾਲ, ਹਰ ਸੰਭਵ ਸਹਾਇਤਾ ਕੀਤੀ ਜਾਵੇਗੀ- ਸ਼੍ਰੀ ਚੌਹਾਨ

Posted On: 03 SEP 2025 4:09PM by PIB Chandigarh

ਪੰਜਾਬ ਵਿੱਚ ਭਾਰੀ ਮੀਂਹ ਦੇ ਕਾਰਨ ਹੜ੍ਹ ਵਿੱਚ ਡੁੱਬੇ ਜ਼ਿਲ੍ਹਿਆਂ ਦੀ ਸਥਿਤੀ ਜਾਨਣ ਦੇ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਕੱਲ੍ਹ ਪੰਜਾਬ ਦਾ ਦੌਰਾ ਕਰਨਗੇ। ਇਸੇ ਸਬੰਧ ਵਿੱਚ ਅੱਜ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਫੋਨ ‘ਤੇ ਵਿਸਤ੍ਰਿਤ ਚਰਚਾ ਵੀ ਕੀਤੀ।

 

ਕੇਂਦਰੀ ਮੰਤਰੀ ਕੱਲ੍ਹ ਸਵੇਰੇ ਅੰਮ੍ਰਿਤਸਰ ਪਹੁੰਚਣਗੇ ਅਤੇ ਉੱਥੋਂ ਸਿੱਧਾ ਹੜ੍ਹ ਪ੍ਰਭਾਵਿਤ ਕਿਸਾਨ ਭਰਾ-ਭੈਣਾਂ ਨਾਲ ਮਿਲਣ ਜਾਣਗੇ। ਕਿਸਾਨਾਂ ਨਾਲ ਮੁਲਾਕਾਤ ਦੇ ਬਾਅਦ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਅਧਿਕਾਰੀਆਂ ਦੇ ਨਾਲ ਇੱਕ ਉੱਚ-ਪੱਧਰੀ ਮੀਟਿੰਗ ਵੀ ਕਰਨਗੇ। ਜਿਸ ਵਿੱਚ ਮੌਜੂਦਾ ਸਥਿਤੀ ਨੂੰ ਲੈ ਕੇ ਗੱਲਬਾਤ ਅਤੇ ਕਿਸਾਨਾਂ ਨੂੰ ਮਦਦ ਪਹੁੰਚਾਉਣ ਦੇ ਉਪਾਵਾਂ ‘ਤੇ ਵਿਸਤਾਰਪੂਰਵਕ ਚਰਚਾ ਹੋਵੇਗੀ।

 

ਜ਼ਿਕਰਯੋਗ ਹੈ ਕਿ ਬੀਤੇ ਸੋਮਵਾਰ ਨੂੰ ਵੀ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਚੌਹਾਨ ਨੇ ਦਿੱਲੀ ਵਿੱਚ ਉੱਚ ਪੱਧਰੀ ਮੀਟਿੰਗ ਕਰਕੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਦੇ ਹਾਲਾਤ ਅਤੇ ਫਸਲਾਂ ਦੇ ਨੁਕਸਾਨ ਨੂੰ ਲੈ ਕੇ ਚਿੰਤਾ ਜਤਾਈ ਸੀ। ਨਾਲ ਹੀ ਕਿਹਾ ਸੀ ਕਿ ਉਹ ਖੁਦ ਸਥਿਤੀ ਦਾ ਜਾਇਜ਼ਾ ਲੈਣ ਪੰਜਾਬ ਜਾਣਗੇ। ਕੇਂਦਰੀ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਦੇ ਕਿਸਾਨ ਭੈਣ-ਭਰਾ ਚਿੰਤਾ ਨਾ ਕਰਨ, ਇਸ ਮੁਸ਼ਕਿਲ ਘੜੀ ਵਿੱਚ ਕੇਂਦਰ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ।

************

ਆਰਸੀ/ਕੇਐੱਸਆਰ/ਏਆਰ/ਐੱਮਕੇ


(Release ID: 2163409) Visitor Counter : 2
Read this release in: English , Urdu , Hindi , Gujarati