ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨੇੜੇ ਇੱਕ ਆਵਾਰਾ ਕੁੱਤੇ ਦੁਆਰਾ ਇੱਕ ਨੰਨ੍ਹੇ ਬੱਚੇ (infant) ਦਾ ਕੱਟਿਆ ਹੋਇਆ ਸਿਰ ਲਿਜਾਣ ਦੀ ਕਥਿਤ ਘਟਨਾ ਦਾ ਖੁਦ ਨੋਟਿਸ ਲਿਆ
ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਪਟਿਆਲਾ ਦੇ ਸੀਨੀਅਰ ਪੁਲਿਸ ਸੁਪਰੀਡੈਂਟ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤੇ ਦੇ ਅੰਦਰ ਰਿਪੋਰਟ ਮੰਗੀ ਗਈ
प्रविष्टि तिथि:
03 SEP 2025 2:31PM by PIB Chandigarh
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਇੱਕ ਮੀਡੀਆ ਰਿਪੋਰਟ ‘ਤੇ ਖੁਦ ਨੋਟਿਸ ਲਿਆ ਹੈ ਜਿਸ ਵਿੱਚ ਦੱਸਿਆ ਗਿਆ ਸੀ ਕਿ 26 ਅਗਸਤ, 2025 ਨੂੰ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਕੋਲ ਇੱਕ ਆਵਾਰ ਕੁੱਤਾ ਇੱਕ ਨੰਨ੍ਹੇ ਬੱਚੇ (infant) ਦਾ ਕੱਟਿਆ ਹੋਇਆ ਸਿਰ ਲਿਜਾਂਦਾ ਹੋਇਆ ਦੇਖਿਆ ਗਿਆ ਸੀ। ਰਿਪੋਰਟ ਦੇ ਅਨੁਸਾਰ, ਮਰੀਜ਼ਾਂ ਦੇ ਪਰਿਜਨਾਂ ਨੇ ਦੋਸ਼ ਲਗਾਇਆ ਕਿ ਆਵਾਰਾ ਕੁੱਤੇ ਅਕਸਰ ਹਸਪਤਾਲ ਕੈਂਪਸ ਵਿੱਚ ਖੁੱਲ੍ਹੇਆਮ ਘੁੰਮਦੇ ਪਾਏ ਜਾਂਦੇ ਹਨ। ਉਨ੍ਹਾਂ ਨੇ ਕਿਹਾ ਹੇਠਾਂ ਸਾਫ਼-ਸਫ਼ਾਈ, ਸੁਰੱਖਿਆ ਦੀ ਕਮੀ ਅਤੇ ਹਸਪਤਾਲ ਪ੍ਰਸ਼ਾਸਨ ਦੁਆਰਾ ਲਾਪਰਵਾਹੀ ਦਾ ਵੀ ਦੋਸ਼ ਲਗਾਇਆ।
ਕਮਿਸ਼ਨ ਨੇ ਦੇਖਿਆ ਕਿ ਮੀਡੀਆ ਰਿਪੋਰਟ ਜੇਕਰ ਸੱਚ ਹੈ ਤਾਂ ਇਹ ਮਨੁੱਖੀ ਅਧਿਕਾਰ ਉਲੰਘਣਾ ਦਾ ਗੰਭੀਰ ਮੁੱਦਾ ਉਠਾਉਂਦੀ ਹੈ। ਇਸ ਲਈ, ਕਮਿਸ਼ਨ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਪਟਿਆਲਾ ਦੇ ਸੀਨੀਅਰ ਪੁਲਿਸ ਸੁਪਰੀਡੈਂਟ ਨੂੰ ਨੋਟਿਸ ਜਾਰੀ ਕਰੇਕ ਦੋ ਹਫ਼ਤੇ ਦੇ ਅੰਦਰ ਮਾਮਲੇ ‘ਤੇ ਵਿਸਤ੍ਰਿਤ ਰਿਪੋਰਟ ਮੰਗੀ ਹੈ।
27 ਅਗਸਤ, 2025 ਨੂੰ ਪ੍ਰਕਾਸ਼ਿਤ ਮੀਡੀਆ ਰਿਪੋਰਟ ਦੇ ਅਨੁਸਾਰ, ਹਸਪਤਾਲ ਦੇ ਮੈਡੀਕਲ ਸੁਪਰੀਡੈਂਟ ਨੇ ਕਿਹਾ ਕਿ ਹਸਪਤਾਲ ਤੋਂ ਕੋਈ ਵੀ ਬੱਚਾ ਲਾਪਤਾ ਨਹੀਂ ਹੋਇਆ ਹੈ ਅਤੇ ਹਾਲ ਹੀ ਵਿੱਚ ਹੋਈ ਸਾਰੇ ਬੱਚਿਆਂ ਦੀ ਮੌਤ ਦੇ ਮਾਮਲਿਆਂ ਵਿੱਚ, ਉੱਚਿਤ ਕਾਗਜ਼ੀ ਕਾਰਵਾਈ ਦੇ ਬਾਅਦ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਥਿਤ ਤੌਰ ‘ਤੇ ਖਦਸ਼ਾ ਪ੍ਰਗਟ ਕੀਤਾ ਕਿ ਕਿਸੇ ਹੋਰ ਵਿਅਕਤੀ ਦੁਆਰਾ ਅਵਸ਼ੇਸ਼ਾਂ ਨੂੰ ਹਸਪਤਾਲ ਕੈਂਪਸ ਦੇ ਬਾਹਰ ਸੁੱਟ ਦਿੱਤਾ ਗਿਆ ਹੋਵੇਗਾ।
***************
ਐੱਨਐੱਸਕੇ
(रिलीज़ आईडी: 2163410)
आगंतुक पटल : 11