ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜੀਐੱਸਟੀ ਦਰਾਂ ਵਿੱਚ ਕਟੌਤੀ ਅਤੇ ਸੁਧਾਰਾਂ ‘ਤੇ ਕੇਂਦਰ ਸਰਕਾਰ ਦੀ ਤਰਫੋਂ ਪੇਸ਼ ਪ੍ਰਸਤਾਵਾਂ ‘ਤੇ ਸਮੂਹਿਕ ਤੌਰ ‘ਤੇ ਸਹਿਮਤੀ ਜਤਾਉਣ ਦੇ ਲਈ ਜੀਐੱਸਟੀ ਪਰਿਸ਼ਦ ਦੀ ਸ਼ਲਾਘਾ ਕੀਤੀ, ਜਿਸ ਨਾਲ ਆਮ ਆਦਮੀ, ਕਿਸਾਨਾਂ, ਐੱਮਐੱਸਐੱਮਈ, ਮੱਧ ਵਰਗ, ਮਹਿਲਾਵਾਂ ਅਤੇ ਨੌਜਵਾਨਾਂ ਨੂੰ ਫਾਇਦਾ ਹੋਵੇਗਾ

Posted On: 03 SEP 2025 11:00PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰ ਅਤੇ ਰਾਜਾਂ ਦੀ ਜੀਐੱਸਟੀ ਪਰਿਸ਼ਦ ਦੀ ਤਰਫੋਂ ਕੇਂਦਰ ਸਰਕਾਰ ਦੁਆਰਾ ਜੀਐੱਸਟੀ ਦਰਾਂ ਵਿੱਚ ਕਟੌਤੀ ਅਤੇ ਸੁਧਾਰਾਂ ‘ਤੇ ਪੇਸ਼ ਪ੍ਰਸਤਾਵਾਂ ‘ਤੇ ਸਮੂਹਿਕ ਤੌਰ ‘ਤੇ ਸਹਿਮਤੀ ਵਿਅਕਤ ਕੀਤੇ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਇਸ ਨਾਲ ਆਮ ਆਦਮੀ, ਕਿਸਾਨਾਂ, ਐੱਮਐੱਸਐੱਮਈ, ਮੱਧ ਵਰਗ, ਮਹਿਲਾਵਾਂ ਅਤੇ ਨੌਜਵਾਨਾਂ ਨੂੰ ਫਾਇਦਾ ਹੋਵੇਗਾ। ਸ਼੍ਰੀ ਮੋਦੀ ਨੇ ਕਿਹਾ, “ਵਿਆਪਕ ਸੁਧਾਰ ਸਾਡੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣਗੇ ਅਤੇ ਸਾਰਿਆਂ ਦੇ ਲਈ, ਵਿਸ਼ੇਸ਼ ਤੌਰ ‘ਤੇ ਛੋਟੇ ਵਪਾਰੀਆਂ ਅਤੇ ਕਾਰੋਬਾਰੀਆਂ ਲਈ ਸੁਗਮਤਾ ਯਕੀਨੀ ਹੋਵੇਗੀ।”

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਆਪਣੇ ਸੁਤੰਤਰਤਾ ਦਿਵਸ ਭਾਸ਼ਣ ਦੌਰਾਨ, ਮੈਂ ਜੀਐੱਸਟੀ ਵਿੱਚ ਅਗਲੀ ਪੀੜ੍ਹੀ ਦੇ ਸੁਧਾਰ ਲਿਆਉਣ ਦੇ ਸਾਡੇ ਇਰਾਦੇ ਬਾਰੇ ਗੱਲ ਕੀਤੀ ਸੀ।

ਕੇਂਦਰ ਸਰਕਾਰ ਨੇ ਵਿਆਪਕ ਤੌਰ ‘ਤੇ ਜੀਐੱਸਟੀ ਦਰਾਂ ਨੂੰ ਤਰਕਸੰਗਤ ਬਣਾਉਣ ਅਤੇ ਇਸ ਨਾਲ ਜੁੜੀ ਪ੍ਰਕਿਰਿਆ ਵਿੱਚ ਸੁਧਾਰ ਦੇ ਲਈ ਇੱਕ ਵਿਸਤ੍ਰਿਤ ਪ੍ਰਸਤਾਵ ਤਿਆਰ ਕੀਤਾ ਸੀ, ਜਿਸ ਦਾ ਉਦੇਸ਼ ਆਮ ਆਦਮੀ ਦੇ ਜੀਵਨ ਨੂੰ ਅਸਾਨ ਬਣਾਉਣਾ ਅਤੇ ਅਰਥਵਿਵਸਥਾ ਨੂੰ ਮਜ਼ਬੂਤੀ ਦੇਣਾ ਹੈ।”

ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਕੇਂਦਰ ਅਤੇ ਰਾਜਾਂ ਦੀ @GST_Council ਨੇ ਸਮੂਹਿਕ ਤੌਰ ‘ਤੇ ਕੇਂਦਰ ਸਰਕਾਰ ਦੁਆਰਾ ਜੀਐੱਸਟੀ ਦਰਾਂ ਵਿੱਚ ਕਟੌਤੀ ਅਤੇ ਸੁਧਾਰਾਂ ‘ਤੇ ਪੇਸ਼ ਪ੍ਰਸਤਾਵਾਂ ‘ਤੇ ਸਹਿਮਤੀ ਵਿਅਕਤ ਕੀਤੀ ਹੈ, ਜਿਸ ਨਾਲ ਆਮ ਆਦਮੀ, ਕਿਸਾਨਾਂ, ਐੱਮਐੱਸਐੱਮਈ, ਮੱਧ ਵਰਗ, ਮਹਿਲਾਵਾਂ ਅਤੇ ਨੌਜਵਾਨਾਂ ਨੂੰ ਫਾਇਦਾ ਹੋਵੇਗਾ।

ਵਿਆਪਕ ਸੁਧਾਰ ਸਾਡੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣਗੇ ਅਤੇ ਸਾਰਿਆਂ ਦੇ ਲਈ, ਵਿਸ਼ੇਸ਼ ਤੌਰ ‘ਤੇ ਛੋਟੇ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਲਈ ਸੁਗਮਤਾ ਯਕੀਨੀ ਬਣਾਉਣਗੇ।”

#NextGenGST

************

ਐੱਮਜੇਪੀਐੱਸ/ਵੀਜੇ


(Release ID: 2163624) Visitor Counter : 2