ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ
azadi ka amrit mahotsav

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਸਹਿਕਾਰੀ ਸਭਾਵਾਂ

Posted On: 03 SEP 2025 8:13PM by PIB Chandigarh

ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਵਿਭਾਗ ਨੇ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ (ਐੱਨਸੀਡੀਸੀ) ਦੀ ਟ੍ਰੇਨਿੰਗ ਸ਼ਾਖਾ, ਲਕਸ਼ਮਣ ਰਾਓ ਇਨਾਮਦਾਰ ਨੈਸ਼ਨਲ ਅਕੈਡਮੀ ਆਫ਼ ਕੋਆਪ੍ਰੇਟਿਵ ਰਿਸਰਚ ਐਂਡ ਡਿਵੈਲਪਮੈਂਟ (ਲਿਨਾਕ) ਅਤੇ ਨੈਸ਼ਨਲ ਇੰਸਟੀਟਿਊਟ ਆਫ਼ ਸੋਸ਼ਲ ਡਿਫੈਂਸ (ਐੱਨਆਈਐੱਸਡੀ ) ਦੇ ਸਹਿਯੋਗ ਨਾਲ ਟ੍ਰਾਂਸਜੈਂਡਰ ਭਾਈਚਾਰੇ ਲਈ ਸਹਿਕਾਰਤਾ ‘ਤੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਪਹਿਲ ਵਿੱਚ ਟ੍ਰਾਂਸਜੈਂਡਰ ਭਾਈਚਾਰੇ ਦੇ 100 ਤੋਂ ਵੱਧ ਮੈਂਬਰਾਂ ਨੇ ਹਿੱਸਾ ਲਿਆ।

ਸੈਸ਼ਨ ਦੌਰਾਨ, ਮਾਹਿਰਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਕਿਵੇਂ ਸਹਿਕਾਰੀ ਸਭਾਵਾਂ ਆਰਥਿਕ ਸਸ਼ਕਤੀਕਰਣ, ਸਮੂਹਿਕ ਵਿਕਾਸ ਅਤੇ ਸਮਾਜਿਕ ਸਮਾਵੇਸ਼ ਲਈ ਇੱਕ ਸਸ਼ਕਤ ਮਾਧਿਅਮ ਦੇ ਰੂਪ ਵਿੱਚ ਕੰਮ ਕਰ ਸਕਦੀਆਂ ਹਨ। ਭਾਗੀਦਾਰਾਂ ਨੂੰ ਸਹਿਕਾਰੀ ਮਾਡਲ, ਰਜਿਸਟ੍ਰੇਸ਼ਨ ਪ੍ਰਕਿਰਿਆ, ਵਿੱਤੀ ਸਹਾਇਤਾ ਤੱਕ ਪਹੁੰਚ ਅਤੇ ਸਹਿਕਾਰੀ ਕਮੇਟੀਆਂ ਦੁਆਰਾ ਸਥਾਈ ਆਜੀਵਿਕਾ ਲਈ ਪ੍ਰਦਾਨ ਕੀਤੇ ਜਾਣ ਵਾਲੇ ਵਿਆਪਕ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਅਵਸਰ ‘ਤੇ ਬੋਲਦੇ ਹੋਏ, ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਵਿਭਾਗ ਦੀ ਸੰਯੁਕਤ ਸਕੱਤਰ, ਆਈਏਐੱਸ ਸੁਸ਼੍ਰੀ ਲਤਾ ਗਣਪਤੀ ਨੇ ਸਮਾਜ ਦੇ ਸਾਰੇ ਵਰਗਾਂ ਲਈ ਸਮਾਵੇਸ਼ੀ ਵਿਕਾਸ ਅਤੇ ਸਮਾਨ ਅਵਸਰ ਯਕੀਨੀ ਬਣਾਉਣ ਦੀ ਸਰਕਾਰ ਦੀ ਪ੍ਰਤੀਬੱਧਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਦੁਹਰਾਇਆ ਕਿ ਇਸ ਤਰ੍ਹਾਂ ਦੀ ਪਹਿਲ ਤੋਂ ਟ੍ਰਾਂਸਜੈਂਡਰ ਭਾਈਚਾਰੇ ਲਈ ਸਹਿਕਾਰੀ ਉੱਦਮਾਂ ਰਾਹੀਂ ਰਾਸ਼ਟਰ ਨਿਰਮਾਣ ਵਿੱਚ ਸਾਰਥਕ ਭਾਗੀਦਾਰੀ ਦਾ ਮਾਰਗ ਪੱਧਰਾ ਹੋਵੇਗਾ।

ਲਿਨਾਕ ਦੇ ਡਾਇਰੈਕਟਰ ਜਨਰਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਹਿਕਾਰੀ ਕਮੇਟੀਆਂ ਸਿਰਫ਼ ਆਰਥਿਕ ਸੰਸਥਾਵਾਂ ਹੀ ਨਹੀਂ ਹਨ, ਸਗੋਂ ਸਮਾਜਿਕ ਇਕਜੁੱਟਤਾ ਲਈ ਪਲੈਟਫਾਰਮ ਵੀ ਹਨ, ਜੋ ਟ੍ਰਾਂਸਜੈਂਡਰ ਵਿਅਕਤੀਆਂ ਸਮੇਤ ਹਾਸ਼ੀਏ ‘ਤੇ ਰਹਿਣ ਵਾਲੇ ਭਾਈਚਾਰਿਆਂ ਨੂੰ ਆਤਮਨਿਰਭਰ ਬਣਨ ਅਤੇ ਮੁੱਖ ਧਾਰਾ ਦੀ ਅਰਥਵਿਵਸਥਾ ਵਿੱਚ ਏਕੀਕ੍ਰਿਤ ਕਰਨ ਵਿੱਚ ਯੋਗ ਬਣਾਉਂਦੀਆਂ ਹਨ।

ਪ੍ਰੋਗਰਾਮ ਦੀ ਸਮਾਪਤੀ ਇੱਕ ਇੰਟਰਐਕਟਿਵ ਸੈਸ਼ਨ ਦੇ ਨਾਲ ਹੋਈ, ਜਿੱਥੇ ਭਾਗੀਦਾਰਾਂ ਨੇ ਐਗਰੀਕਲਚਰ ਕ੍ਰੈਡਿਟ ਸੋਸਾਇਟੀਆਂ, ਹੁਨਰ ਵਿਕਾਸ, ਸੂਖਮ ਉੱਦਮਾਂ ਅਤੇ ਸਮਾਜਿਕ ਭਲਾਈ ਗਤੀਵਿਧੀਆਂ ਜਿਵੇਂ ਖੇਤਰਾਂ ਵਿੱਚ ਸਹਿਕਾਰੀ ਸਭਾਵਾਂ ਦੇ ਗਠਨ ਵਿੱਚ ਡੂੰਘੀ ਦਿਲਚਸਪੀ ਪ੍ਰਗਟ ਕੀਤੀ। ਪ੍ਰੋਗਰਾਮ ਦੌਰਾਨ ਲਿਨਾਕ, ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਵਿਭਾਗ ਅਤੇ ਐੱਨਆਈਐੱਸਡੀ ਦੇ ਅਧਿਕਾਰੀ ਮੌਜੂਦ ਸਨ।

 

******

ਕੇਵੀ


(Release ID: 2163654) Visitor Counter : 2
Read this release in: English , Urdu , Hindi