ਰਾਸ਼ਟਰਪਤੀ ਸਕੱਤਰੇਤ
ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਭਾਰਤ ਦੇ ਰਾਸ਼ਟਰਪਤੀ ਦੀਆਂ ਸ਼ੁਭਕਾਮਨਾਵਾਂ
Posted On:
04 SEP 2025 6:08PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅਧਿਆਪਕ ਦਿਵਸ ਦੀ ਪੂਰਵ ਸੰਧਿਆ 'ਤੇ ਦੇਸ਼ ਭਰ ਦੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਪਣੇ ਸੰਦੇਸ਼ ਵਿੱਚ, ਰਾਸ਼ਟਰਪਤੀ ਨੇ ਕਿਹਾ, "ਅਧਿਆਪਕ ਦਿਵਸ ਦੇ ਅਵਸਰ 'ਤੇ, ਮੈਂ ਦੇਸ਼ ਦੇ ਸਾਰੇ ਅਧਿਆਪਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦੀ ਹਾਂ। ਇਹ ਦਿਨ ਮਹਾਨ ਸਿੱਖਿਆ ਸ਼ਾਸਤਰੀ, ਦਾਰਸ਼ਨਿਕ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ, ਡਾ. ਸਰਵਪੱਲੀ ਰਾਧਾਕ੍ਰਿਸ਼ਣਨ ਦੀ ਜਨਮ ਵਰ੍ਹੇਗੰਢ ਵੀ ਹੈ, ਜੋ ਕਿ ਪੂਰੇ ਦੇਸ਼ ਲਈ ਪ੍ਰੇਰਣਾ ਦੇ ਸਰੋਤ ਹਨ। ਮੈਂ ਇਸ ਅਵਸਰ 'ਤੇ ਉਨ੍ਹਾਂ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦੀ ਹਾਂ।"
ਅਧਿਆਪਕ ਸਾਡੇ ਸਮਾਜ ਦੇ ਮਾਰਗਦਰਸ਼ਕ ਅਤੇ ਸਾਡੇ ਦੇਸ਼ ਦੇ ਭਵਿੱਖ ਦੇ ਨਿਰਮਾਤਾ ਹਨ। ਆਪਣੀ ਸਿਆਣਪ, ਗਿਆਨ ਅਤੇ ਕਦਰਾਂ-ਕੀਮਤਾਂ ਰਾਹੀਂ, ਉਹ ਪੀੜ੍ਹੀ ਦਰ ਪੀੜ੍ਹੀ ਵਿਦਿਆਰਥੀਆਂ ਵਿੱਚ ਵਿਚਾਰਾਂ ਦਾ ਪਾਲਣ-ਪੋਸ਼ਣ ਕਰਦੇ ਹਨ ਅਤੇ ਉਨ੍ਹਾਂ ਨੂੰ ਉੱਤਮਤਾ ਅਤੇ ਇਨੋਵੇਸ਼ਨ ਲਈ ਪ੍ਰੇਰਿਤ ਕਰਦੇ ਹਨ। ਭਾਰਤ ਇੱਕ ਵਿਕਸਿਤ ਰਾਸ਼ਟਰ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਵੱਲ ਮੋਹਰੀ ਹੈ, ਅਜਿਹੇ ਵਿੱਚ ਜ਼ਿੰਮੇਵਾਰ, ਗਿਆਨਵਾਨ ਅਤੇ ਯੋਗ ਨਾਗਰਿਕ ਬਣਾਉਣ ਵਿੱਚ ਅਧਿਆਪਕਾਂ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਹੋ ਜਾਂਦੀ ਹੈ। ਰਾਸ਼ਟਰੀ ਸਿੱਖਿਆ ਨੀਤੀ 2020 ਅਧਿਆਪਕਾਂ ਨੂੰ ਸਸ਼ਕਤ ਬਣਾਉਣ ਅਤੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਆਓ, ਅਸੀਂ ਸਾਰੇ ਮਿਲ ਕੇ ਇੱਕ ਅਜਿਹਾ ਅਨੁਕੂਲ ਮਾਹੌਲ ਬਣਾਈਏ ਜਿੱਥੇ ਅਧਿਆਪਕਾਂ ਦਾ ਸਤਿਕਾਰ ਹੋਵੇ ਅਤੇ ਵਿਦਿਆਰਥੀ ਰਚਨਾਤਮਕਤਾ, ਹਮਦਰਦੀ ਅਤੇ ਨਵੀਨਤਾ ਤੋਂ ਪ੍ਰੇਰਿਤ ਹੋਣ।
ਮੈਂ ਇੱਕ ਵਾਰ ਫਿਰ ਸਮੁੱਚੇ ਅਧਿਆਪਕ ਭਾਈਚਾਰੇ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦੀ ਹਾਂ। ਮੈਨੂੰ ਉਮੀਦ ਹੈ ਕਿ ਸਾਡੇ ਅਧਿਆਪਕ ਅਜਿਹੇ ਗਿਆਨਵਾਨ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਸਫਲ ਹੋਣਗੇ ਜੋ ਭਾਰਤ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣਗੇ।”
ਰਾਸ਼ਟਰਪਤੀ ਦਾ ਪੂਰਾ ਸੰਦੇਸ਼ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ
******
ਐੱਮਜੇਪੀਐੱਸ/ਐੱਸਆਰ/ਬੀਐੱਮ
(Release ID: 2163963)
Visitor Counter : 2