ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਰੇਕ ਨਾਗਰਿਕ ਲਈ ਕਿਫਾਇਤੀ ਅਤੇ ਪਹੁੰਚਯੋਗ ਸਿਹਤ ਸੇਵਾ ਯਕੀਨੀ ਬਣਾਉਣ ਲਈ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ
प्रविष्टि तिथि:
04 SEP 2025 8:27PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਦੇ ਹਰੇਕ ਨਾਗਰਿਕ ਲਈ ਕਿਫਾਇਤੀ ਅਤੇ ਪਹੁੰਚਯੋਗ ਸਿਹਤ ਸੇਵਾ ਯਕੀਨੀ ਬਣਾਉਣ ਲਈ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ। ਜਨ ਔਸ਼ਧੀ ਕੇਂਦਰਾਂ ਅਤੇ ਆਯੁਸ਼ਮਾਨ ਭਾਰਤ ਜਿਹੀਆਂ ਪਰਿਵਰਤਨਸ਼ੀਲ ਪਹਿਲਕਦਮੀਆਂ ਨੂੰ ਅੱਗੇ ਵਧਾਉਂਦੇ ਹੋਏ, ਸਰਕਾਰ ਨੇ ਹੁਣ #NextGenGST ਸੁਧਾਰਾਂ ਦੇ ਤਹਿਤ ਇੱਕ ਹੋਰ ਮਹੱਤਵਪੂਰਨ ਕਦਮ ਅੱਗੇ ਵਧਾਇਆ ਹੈ।
ਡਾ. ਸੁਮਿਤ ਸ਼ਾਹ ਵੱਲੋਂ ਐਕਸ (X) 'ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:
"ਹਰੇਕ ਭਾਰਤੀ ਲਈ ਕਿਫਾਇਤੀ ਸਿਹਤ ਸੇਵਾ ਹਮੇਸ਼ਾ ਸਾਡਾ ਟੀਚਾ ਰਿਹਾ ਹੈ।
ਜਨ ਔਸ਼ਧੀ ਕੇਂਦਰਾਂ ਤੋਂ ਲੈ ਕੇ ਆਯੁਸ਼ਮਾਨ ਭਾਰਤ ਤੱਕ ਅਤੇ ਹੁਣ ਜ਼ਰੂਰੀ ਸਿਹਤ ਸੰਭਾਲ ਉਤਪਾਦਾਂ 'ਤੇ ਜੀਐੱਸਟੀ ਵਿੱਚ ਕਟੌਤੀ ਦੇ ਨਾਲ, 33 ਜੀਵਨ ਰੱਖਿਅਕ ਦਵਾਈਆਂ 'ਤੇ ਜ਼ੀਰੋ ਟੈਕਸ ਸਹਿਤ, ਅਸੀਂ ਗੁਣਵੱਤਾਪੂਰਨ ਸਿਹਤ ਦੇਖਭਾਲ ਨੂੰ ਸਾਰਿਆਂ ਲਈ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣਾਉਣ ਲਈ ਆਪਣੀ ਯਾਤਰਾ ਜਾਰੀ ਰੱਖਾਂਗੇ।
#NextGenGST”
***
ਐੱਮਜੇਪੀਐੱਸ/ਐੱਸਆਰ
(रिलीज़ आईडी: 2164034)
आगंतुक पटल : 10
इस विज्ञप्ति को इन भाषाओं में पढ़ें:
Bengali
,
Odia
,
English
,
Urdu
,
Marathi
,
हिन्दी
,
Manipuri
,
Assamese
,
Gujarati
,
Tamil
,
Telugu
,
Kannada
,
Malayalam