ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 04 SEP 2025 7:57PM by PIB Chandigarh

ਸਿੰਗਾਪੁਰ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਲੌਰੈਂਸ ਵੋਂਗ ਨੇ ਅੱਜ (4 ਸਤੰਬਰ, 2025) ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਰਾਸ਼ਟਰਪਤੀ ਭਵਨ ਵਿਖੇ ਪ੍ਰਧਾਨ ਮੰਤਰੀ ਲੌਰੈਂਸ ਵੋਂਗ ਦਾ ਸੁਆਗਤ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਅਤੇ ਸਿੰਗਾਪੁਰ ਇੱਕ ਦੂਜੇ ਲਈ ਮਹੱਤਵਪੂਰਨ ਭਾਈਵਾਲ ਹਨ ਅਤੇ ਸਿੰਗਾਪੁਰ ਭਾਰਤ ਦੀ ਐਕਟ ਈਸਟ ਨੀਤੀ ਅਤੇ ਇੰਡੋ-ਪੈਸੀਫਿਕ ਵਿਜ਼ਨ ਵਿੱਚ ਵੀ ਇੱਕ ਮੁੱਖ ਭਾਈਵਾਲ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਇਹ ਵਰ੍ਹਾ ਵਿਸ਼ੇਸ਼ ਮਹੱਤਵ ਦਾ ਹੈ ਕਿਉਂਕਿ ਇਹ ਸਾਡੇ ਦੇਸ਼ਾਂ ਦਰਮਿਆਨ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 60ਵੀਂ ਵਰ੍ਹੇਗੰਢ ਹੈ। ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਨੇ ਇਸ ਵਰ੍ਹੇ ਜਨਵਰੀ ਵਿੱਚ ਭਾਰਤ ਦਾ ਦੌਰਾ ਕੀਤਾ ਸੀ। ਵਿਦੇਸ਼ ਮੰਤਰੀ ਵਿਵੀਅਨ ਬਾਲਾਕ੍ਰਿਸ਼ਣਨ ਸਮੇਤ ਛੇ ਸੀਨੀਅਰ ਮੰਤਰੀਆਂ ਨੇ ਕੁਝ ਹਫ਼ਤੇ ਪਹਿਲਾਂ ਦਿੱਲੀ ਵਿੱਚ ਹੋਈ ਤੀਜੀ ਭਾਰਤ-ਸਿੰਗਾਪੁਰ ਮੰਤਰੀ ਪੱਧਰੀ ਗੋਲਮੇਜ਼ ਮੀਟਿੰਗ ਵਿੱਚ ਵੀ ਹਿੱਸਾ ਲਿਆ ਸੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਵਰ੍ਹੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਿੰਗਾਪੁਰ ਯਾਤਰਾ ਦੌਰਾਨ, ਭਾਰਤ-ਸਿੰਗਾਪੁਰ ਸਬੰਧ ਇੱਕ ਵਿਆਪਕ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਪਹੁੰਚ ਗਏ ਹਨ।

 

ਰਾਸ਼ਟਰਪਤੀ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਪ੍ਰਧਾਨ ਮੰਤਰੀ ਲੌਰੈਂਸ ਵੋਂਗ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸਾਂਝੇ ਤੌਰ 'ਤੇ ਇਸ ਸਾਂਝੇਦਾਰੀ ਲਈ ਇੱਕ ਰੋਡਮੈਪ ਤਿਆਰ ਕੀਤਾ ਹੈ, ਜੋ ਅਸਲ ਵਿੱਚ ਸਾਡੇ ਦੁਵੱਲੇ ਸਹਿਯੋਗ ਦੀ ਡੂੰਘਾਈ ਅਤੇ ਵਿਸਤਾਰ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਹੋਏ ਦੁਵੱਲੇ ਸਮਝੌਤੇ ਹਰੀ ਅਰਥਵਿਵਸਥਾ, ਪੁਲਾੜ, ਸਿਵਿਲ ਐਵੀਏਸ਼ਨ, ਵਿੱਤੀ ਟੈਕਨੋਲੋਜੀ ਅਤੇ ਹੁਨਰ ਵਿਕਾਸ ਜਿਹੇ ਨਵੇਂ ਅਤੇ ਉੱਭਰ ਰਹੇ ਖੇਤਰਾਂ ਵਿੱਚ ਸਾਡੇ ਸਹਿਯੋਗ ਨੂੰ ਹੁਲਾਰਾ ਦੇਣਗੇ।

 

ਦੋਵਾਂ ਦੇਸ਼ਾਂ ਦਰਮਿਆਨ ਵਪਾਰਕ ਅਤੇ ਆਰਥਿਕ ਸਬੰਧਾਂ ਬਾਰੇ, ਰਾਸ਼ਟਰਪਤੀ ਨੇ ਕਿਹਾ ਕਿ ਸਿੰਗਾਪੁਰ ਭਾਰਤ ਲਈ ਨਿਵੇਸ਼ ਦਾ ਇੱਕ ਵੱਡਾ ਸਰੋਤ ਹੈ ਅਤੇ ਸਿੰਗਾਪੁਰ ਦਾ ਭਾਰਤ ਵਿੱਚ ਨਿਵੇਸ਼ ਵੀ ਵਧ ਰਿਹਾ ਹੈ। ਉਨ੍ਹਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਵਧ ਰਹੇ ਰੱਖਿਆ ਸਹਿਯੋਗ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਦੁਵੱਲੇ ਅਭਿਆਸ ਅਤੇ ਟ੍ਰੇਨਿੰਗ ਸ਼ਾਮਲ ਹੈ। ਉਨ੍ਹਾਂ ਨੇ ਸਿੰਗਾਪੁਰ ਵਿੱਚ ਵੱਡੇ ਭਾਰਤੀ ਪ੍ਰਵਾਸੀਆਂ ਦੁਆਰਾ ਨਿਭਾਈਆਂ ਗਈਆਂ ਮਹੱਤਵਪੂਰਨ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਸਾਡੇ ਸੱਭਿਆਚਾਰਕ ਅਤੇ ਜਨ-ਜਨ ਦੇ ਵਿੱਚ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ।

ਦੋਵੇਂ ਨੇਤਾ ਇਸ ਗੱਲ 'ਤੇ ਸਹਿਮਤ ਹੋਏ ਕਿ ਉੱਚਤਮ ਰਾਜਨੀਤਿਕ ਪੱਧਰ 'ਤੇ ਨਿਯਮਤ ਗੱਲਬਾਤ ਭਾਰਤ-ਸਿੰਗਾਪੁਰ ਸਬੰਧਾਂ ਦੀ ਪਛਾਣ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਭਾਰਤ-ਸਿੰਗਾਪੁਰ ਸਬੰਧ ਭਵਿੱਖ ਵਿੱਚ ਵਧਦੇ ਰਹਿਣਗੇ।

************

ਐੱਮਜੇਪੀਐੱਸ/ਐੱਸਟੀ


(Release ID: 2164217) Visitor Counter : 2