ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਤਮਨਿਰਭਰਤਾ ਅਤੇ ਵਿਕਾਸ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਵਿੱਚ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਮਹੱਤਵ ‘ਤੇ ਇੱਕ ਲੇਖ ਸਾਂਝਾ ਕੀਤਾ

प्रविष्टि तिथि: 05 SEP 2025 12:34PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੁਆਰਾ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਮਹੱਤਵ ‘ਤੇ ਲਿਖੇ ਗਏ ਇੱਕ ਲੇਖ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਆਤਮਨਿਰਭਰਤਾ ਅਤੇ ਵਿਕਾਸ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਦੇ ਲਈ ਸਭ ਤੋਂ ਮਹੱਤਵਪੂਰਨ ਕੇਂਦਰ ਦੱਸਿਆ ਹੈ।

ਐਕਸ (X) ‘ਤੇ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

 

 “ਕੇਂਦਰੀ ਮੰਤਰੀ ਸ਼੍ਰੀ @dpradhanbjp ਨੇ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਮਹੱਤਵ ‘ਤੇ ਚਾਨਣਾ ਪਾਇਆ ਹੈ ਅਤੇ ਇਸ ਨੂੰ ਆਤਮਨਿਰਭਰਤਾ ਅਤੇ ਵਿਕਾਸ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਦੇ ਲਈ ਸਭ ਤੋਂ ਮਹੱਤਵਪੂਰਨ ਕੇਂਦਰ ਦੱਸਿਆ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਅਧਿਆਪਕ ਅੱਜ ਤੇਜ਼ੀ ਨਾਲ ਡਿਜੀਟਲ ਕਲਾਸਰੂਮ, ਏਆਈ, ਬਦਲਦੇ  ਪਾਠਕ੍ਰਮ ਅਤੇ ਸਿੱਖਣ ਦੇ ਲਈ ਵੱਖ-ਵੱਖ ਮਾਧਿਅਮਾਂ ਨੂੰ ਆਤਮਸਾਤ ਕਰ ਰਹੇ ਹਨ, ਜਿਨ੍ਹਾਂ ਨੂੰ ਪੀਐੱਮ ਈਵਿੱਦਿਆ, ਦੀਕਸ਼ਾ ਅਤੇ ਸਵੈਯਮ (SWAYAM) ਜਿਹੇ ਪਲੈਟਫਾਰਮਾਂ ਦੁਆਰਾ ਸਹਾਇਤਾ ਮਿਲ ਰਹੀ ਹੈ।”

************

ਐੱਮਜੇਪੀਐੱਸ/ਵੀਜੇ


(रिलीज़ आईडी: 2164223) आगंतुक पटल : 20
इस विज्ञप्ति को इन भाषाओं में पढ़ें: English , Urdu , Marathi , हिन्दी , Bengali-TR , Bengali , Manipuri , Assamese , Gujarati , Odia , Tamil , Telugu , Kannada , Malayalam