ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਭਾਵਨਾਵਾਂ ਦੀ ਗੰਭੀਰਤਾ ਨਾਲ ਪ੍ਰਸ਼ੰਸਾ ਕਰਦਾ ਹਾਂ ਅਤੇ ਉਨ੍ਹਾਂ ਦਾ ਪੂਰਾ ਸਮਰਥਨ ਕਰਦਾ ਹਾਂ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ

प्रविष्टि तिथि: 06 SEP 2025 10:27AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਉਹ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਭਾਵਨਾਵਾਂ ਅਤੇ ਭਾਰਤ - ਅਮਰੀਕਾ ਸਬੰਧਾਂ ਦੇ ਸਕਾਰਾਤਮਕ ਮੁਲਾਂਕਣ ਦੀ ਗੰਭੀਰਤਾ ਨਾਲ ਪ੍ਰਸ਼ੰਸਾ ਕਰਦੇ ਹਨ ਅਤੇ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਲ ਸਮਰਥਨ ਕਰਦੇ ਹਨ। ਸ਼੍ਰੀ ਮੋਦੀ ਨੇ ਕਿਹਾ " ਭਾਰਤ ਅਤੇ ਅਮਰੀਕਾ ਦਰਮਿਆਨ   ਇੱਕ ਬਹੁਤ ਹੀ ਸਕਾਰਾਤਮਕ ਅਤੇ ਅਗਾਂਹਵਧੂ ਵਿਆਪਕ ਅਤੇ ਵਿਸ਼ਵਵਿਆਪੀ ਰਣਨੀਤਕ  ਸਾਂਝੇਦਾਰੀ  ਹੈ" ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੈਟਫਾਰਮ X 'ਤੇ ਇੱਕ ਪੋਸਟ ਵਿੱਚ ਲਿਖਿਆ ;

"  ਰਾਸ਼ਟਰਪਤੀ ਟਰੰਪ ਦੀਆਂ ਭਾਵਨਾਵਾਂ ਅਤੇ ਸਾਡੇ ਸਬੰਧਾਂ ਦੇ ਸਕਾਰਾਤਮਕ ਮੁਲਾਂਕਣ ਦੀ ਗੰਭੀਰਤਾ ਨਾਲ ਪ੍ਰਸ਼ੰਸਾ ਕਰਦੇ ਹਾਂ ਅਤੇ ਉਨ੍ਹਾਂ ਦਾ ਪੂਰਾ ਸਮਰਥਨ ਕਰਦੇ ਹਾਂ।"

ਭਾਰਤ ਅਤੇ ਅਮਰੀਕਾ ਦੇ ਦਰਮਿਆਨ  ਇੱਕ ਬਹੁਤ ਹੀ ਸਕਾਰਾਤਮਕ ਅਤੇ ਦੂਰਦਰਸ਼ੀ ਵਿਆਪਕ ਅਤੇ ਵਿਸ਼ਵਵਿਆਪੀ ਰਣਨੀਤਕ ਸਾਂਝੇਦਾਰੀ ਹੈ। "

@realDonaldTrump

@POTUS

 

 

 ***

ਐੱਮਜੇਪੀਐੱਸ/ਵੀਜੇ


(रिलीज़ आईडी: 2164354) आगंतुक पटल : 32
इस विज्ञप्ति को इन भाषाओं में पढ़ें: Odia , Malayalam , English , Urdu , Marathi , हिन्दी , Bengali-TR , Bengali , Manipuri , Assamese , Gujarati , Tamil , Telugu , Kannada