ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਅਤੇ ਮੀਂਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ


ਪ੍ਰਧਾਨ ਮੰਤਰੀ ਨੇ ਕਾਂਗੜਾ ਵਿੱਚ ਮੀਟਿੰਗ ਕਰਕੇ ਸਮੀਖਿਆ ਕੀਤੀ ਅਤੇ ਨੁਕਸਾਨ ਦਾ ਮੁਲਾਂਕਣ ਕੀਤਾ

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਅਤੇ ਮੀਂਹ ਪ੍ਰਭਾਵਿਤ ਖੇਤਰਾਂ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਨੇੜਲੇ ਸਬੰਧੀਆਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ ਪ੍ਰਭਾਵਿਤ ਪਰਿਵਾਰਾਂ ਨੂੰ ਮਿਲੇ ਅਤੇ ਸੰਵੇਦਨਾ ਪ੍ਰਗਟ ਕੀਤੀ

ਪ੍ਰਧਾਨ ਮੰਤਰੀ ਨੇ ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਆਪਦਾ ਮਿਤ੍ਰ ਵਲੰਟੀਅਰਾਂ ਦੇ ਕਰਮਚਾਰੀਆਂ ਨੂੰ ਵੀ ਮਿਲੇ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ

ਕੇਂਦਰ ਸਰਕਾਰ ਨੇ ਪ੍ਰਭਾਵਿਤ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੀ ਬਹਾਲੀ ਅਤੇ ਮੁੜ-ਨਿਰਮਾਣ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ

Posted On: 09 SEP 2025 3:01PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਪ੍ਰਭਾਵਿਤ ਖੇਤਰਾਂ ਵਿੱਚ ਹੜ੍ਹ ਦੀ ਸਥਿਤੀ ਅਤੇ ਬੱਦਲ ਫਟਣ, ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਹੋਏ ਨੁਕਸਾਨ ਦੀ ਸਮੀਖਿਆ ਦੇ ਲਈ 9 ਸਤੰਬਰ 2025 ਨੂੰ ਹਿਮਾਚਲ ਪ੍ਰਦੇਸ਼ ਦਾ ਦੌਰਾ ਕੀਤਾ।

 ਪ੍ਰਧਾਨ ਮੰਤਰੀ ਨੇ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਕਾਂਗੜਾ ਵਿੱਚ ਇੱਕ ਅਧਿਕਾਰਤ ਮੀਟਿੰਗ ਕੀਤੀ ਜਿਸ ਵਿੱਚ ਰਾਹਤ ਅਤੇ ਪੁਨਰਵਾਸ ਉਪਾਵਾਂ ਦੀ ਸਮੀਖਿਆ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਵਿੱਚ ਹੋਏ ਨੁਕਸਾਨ ਦਾ ਮੁਲਾਂਕਣ ਵੀ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਐੱਸਡੀਆਰਐੱਫ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਦੂਜੀ ਕਿਸ਼ਤ ਪਹਿਲਾਂ ਹੀ ਜਾਰੀ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਰਾਸ਼ਟਰੀ ਰਾਜਮਾਰਗਾਂ ਦੀ ਮੁਰੰਮਤ, ਪੀਐੱਮਐੱਨਆਰਐੱਫ ਤਹਿਤ ਰਾਹਤ ਦੀ ਵਿਵਸਥਾ ਅਤੇ ਪਸ਼ੂਆਂ ਲਈ ਮਿੰਨੀ ਕਿੱਟਾਂ ਦੀਆਂ ਪ੍ਰਵਾਨਗੀਆਂ ਵੀ ਜਾਰੀ ਕੀਤੀਆਂ ਜਾਣਗੀਆਂ।

 ਖੇਤੀਬਾੜੀ ਭਾਈਚਾਰੇ ਦੀ ਸਹਾਇਤਾ ਕਰਨ ਦੀ ਮਹੱਤਵਪੂਰਨ ਜ਼ਰੂਰਤ ਨੂੰ ਸਮਝਦੇ ਹੋਏ, ਵਿਸ਼ੇਸ਼ ਤੌਰ 'ਤੇ ਉਨ੍ਹਾਂ ਨੇ ਕਿਸਾਨਾਂ ਨੂੰ ਵਧੇਰੇ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਜਿਨ੍ਹਾਂ ਕੋਲ ਇਸ ਸਮੇਂ ਬਿਜਲੀ ਕਨੈਕਸ਼ਨਾਂ ਨਹੀਂ ਹਨ।

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ, ਨੁਕਸਾਨੇ ਗਏ ਘਰਾਂ ਦੀ ਜੀਓਟੈਗਿੰਗ ਕੀਤੀ ਜਾਵੇਗੀ। ਇਸ ਨਾਲ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਤੇਜ਼ੀ ਨਾਲ ਸਹਾਇਤਾ ਪਹੁੰਚਾਉਣ ਵਿੱਚ ਮਦਦ ਮਿਲੇਗੀ।

 ਨਿਰਵਿਘਨ ਸਿੱਖਿਆ ਨੂੰ ਯਕੀਨੀ ਬਣਾਉਣ ਲਈ, ਸਕੂਲਾਂ ਦੇ ਨੁਕਸਾਨ ਦੀ ਰਿਪੋਰਟ ਕਰਨ ਅਤੇ ਜੀਓਟੈਗ ਕਰਨ ਦੇ ਯੋਗ ਹੋਣਗੇ, ਜਿਸ ਨਾਲ ਸਮਗ੍ਰ ਸ਼ਿਕਸ਼ਾ ਅਭਿਯਾਨ ਦੇ ਤਹਿਤ ਸਮੇਂ ਸਿਰ ਸਹਾਇਤਾ ਪ੍ਰਾਪਤ ਕੀਤੀ ਜਾ ਸਕੇਗੀ।

ਮੀਂਹ ਦੇ ਪਾਣੀ ਨੂੰ ਇਕੱਠਾ ਕਰਨ ਅਤੇ ਸਟੋਰ ਕਰਨ ਵਿੱਚ ਮਦਦ ਕਰਨ ਲਈ ਪਾਣੀ ਦੀ ਸੰਭਾਲ ਲਈ ਰੀਚਾਰਜ ਢਾਂਚਿਆਂ ਦਾ ਨਿਰਮਾਣ ਕੀਤਾ ਜਾਵੇਗਾ। ਇਹ ਯਤਨ ਭੂਮੀਗਤ ਪਾਣੀ ਦੇ ਪੱਧਰ ਨੂੰ ਬਿਹਤਰ ਬਣਾਉਣਗੇ ਅਤੇ ਬਿਹਤਰ ਜਲ ਪ੍ਰਬੰਧਨ ਦਾ ਸਮਰਥਨ ਕਰਨਗੇ।

ਕੇਂਦਰ ਸਰਕਾਰ ਨੇ ਪਹਿਲਾਂ ਹੀ ਨੁਕਸਾਨ ਦੀ ਹੱਦ ਦਾ ਮੁਲਾਂਕਣ ਕਰਨ ਲਈ ਅੰਤਰ-ਮੰਤਰਾਲਾ ਕੇਂਦਰੀ ਟੀਮਾਂ ਨੂੰ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨ ਲਈ ਭੇਜਿਆ ਹੈ, ਅਤੇ ਉਨ੍ਹਾਂ ਦੀ ਵਿਸਤ੍ਰਿਤ ਰਿਪੋਰਟ ਦੇ ਅਧਾਰ 'ਤੇ ਹੋਰ ਸਹਾਇਤਾ 'ਤੇ ਵਿਚਾਰ ਕੀਤਾ ਜਾਵੇਗਾ।

 ਪ੍ਰਧਾਨ ਮੰਤਰੀ ਨੇ ਇਸ ਆਫਤ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਆਪਣੀ ਸੰਵੇਦਨਾ ਅਤੇ ਡੂੰਘਾ ਦੁਖ ਪ੍ਰਗਟ ਕੀਤਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਿਲ ਸਮੇਂ ਵਿੱਚ ਰਾਜ ਸਰਕਾਰ ਨਾਲ ਮਿਲ ਕੇ ਕੰਮ ਕਰੇਗੀ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।

ਪ੍ਰਧਾਨ ਮੰਤਰੀ ਮੋਦੀ ਨੇ ਹੜ੍ਹਾਂ ਅਤੇ ਕੁਦਰਤੀ ਆਫਤ ਵਿੱਚ ਮ੍ਰਿਤਕਾਂ ਦੇ ਨੇੜਲੇ ਸਬੰਦੀਆਂ ਨੂੰ 2 ਲੱਖ ਰੁਪਏ ਅਤੇ ਗੰਭੀਰ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਾ ਐਲਾਨ ਵੀ ਕੀਤਾ।

  ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਅਨਾਥ ਹੋਏ ਬੱਚਿਆਂ ਨੂੰ ਪੀਐੱਮ ਕੇਅਰਸ ਫਾਰ ਚਿਲਡ੍ਰਨ ਸਕੀਮ ਤਹਿਤ ਵਿਆਪਕ ਸਹਾਇਤਾ ਦਿੱਤੀ ਜਾਵੇਗੀ। ਇਹ ਉਨ੍ਹਾਂ ਦੇ ਲੰਬੇ ਸਮੇਂ ਦੀ ਭਲਾਈ ਨੂੰ ਯਕੀਨੀ ਬਣਾਵੇਗਾ।

 ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਆਫਤ ਪ੍ਰਬੰਧਨ ਨਿਯਮਾਂ ਅਧੀਨ ਸਾਰੀ ਸਹਾਇਤਾ ਕੀਤੀ ਜਾ ਰਹੀ ਹੈ ਜਿਸ ਵਿੱਚ ਰਾਜਾਂ ਨੂੰ ਪਹਿਲਾਂ ਤੋਂ ਅਦਾਇਗੀ ਵੀ ਸ਼ਾਮਲ ਹੈ। ਉਨ੍ਹਾਂ ਨੇ ਤੁਰੰਤ ਰਾਹਤ ਅਤੇ ਪ੍ਰਤੀਕਿਰਿਆ ਵਿੱਚ ਯਤਨ ਕਰਨ ਲਈ ਐੱਨਡੀਆਰਐੱਫ, ਐੱਸਡੀਆਰਐੱਫ, ਸੈਨਾ, ਰਾਜ ਪ੍ਰਸ਼ਾਸਨ ਅਤੇ ਹੋਰ ਸੇਵਾ-ਮੁਖੀ ਸੰਗਠਨਾਂ ਦੇ ਕਰਮਚਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਕੇਂਦਰ ਸਰਕਾਰ ਰਾਜ ਦੇ ਮੈਮੋਰੰਡਮ ਦੇ ਨਾਲ-ਨਾਲ ਕੇਂਦਰੀ ਟੀਮਾਂ ਦੀ ਰਿਪੋਰਟ ਦੇ ਅਧਾਰ 'ਤੇ ਮੁਲਾਂਕਣ ਦੀ ਹੋਰ ਸਮੀਖਿਆ ਕਰੇਗੀ।

ਪ੍ਰਧਾਨ ਮੰਤਰੀ ਨੇ ਸਥਿਤੀ ਦੀ ਗੰਭੀਰਤਾ ਨੂੰ ਸਵੀਕਾਰ ਕੀਤਾ ਅਤੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸਥਿਤੀ ਨੂੰ ਹੱਲ ਕਰਨ ਲਈ ਸਾਰੇ ਯਤਨ ਕਰੇਗੀ।

***

ਐਮਜੇਪੀਐਸ/ਐਸਆਰ


(Release ID: 2164953) Visitor Counter : 2