ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨੇਪਾਲ ਦੇ ਘਟਨਾਕ੍ਰਮ ਬਾਰੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ
Posted On:
09 SEP 2025 10:28PM by PIB Chandigarh
ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਅਧਿਕਾਰਤ ਦੌਰੇ ਤੋਂ ਵਾਪਸ ਆਉਣ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੇਪਾਲ ਦੇ ਘਟਨਾਕ੍ਰਮ ‘ਤੇ ਚਰਚਾ ਕਰਨ ਲਈ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਨੇਪਾਲ ਵਿੱਚ ਹੋ ਰਹੀ ਹਿੰਸਾ ‘ਤੇ ਗਹਿਰਾ ਦੁਖ ਵਿਅਕਤ ਕੀਤਾ, ਜਿਸ ਵਿੱਚ ਕਈ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਇੱਕ ਭਾਵੁਕ ਅਪੀਲ ਵਿੱਚ ਉਨ੍ਹਾਂ ਨੇ ਨੇਪਾਲ ਦੇ ਸਾਰੇ ਨਾਗਰਿਕਾਂ ਨੂੰ ਸ਼ਾਂਤੀ ਅਤੇ ਏਕਤਾ ਦੀਆਂ ਕਦਰਾਂ-ਕੀਮਤਾਂ ਨੂੰ ਬਣਾਏ ਰੱਖਣ ਦੀ ਅਪੀਲ ਕੀਤੀ।
ਐਕਸ ‘ਤੇ ਵੱਖ-ਵੱਖ ਪੋਸਟਾਂ ਵਿੱਚ, ਸ਼੍ਰੀ ਮੋਦੀ ਨੇ ਕਿਹਾ:
“ ਅੱਜ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਦੌਰੇ ਤੋਂ ਵਾਪਸ ਆਉਣ ਤੋਂ ਬਾਅਦ Cabinet Committee on Security ਦੀ ਮੀਟਿੰਗ ਵਿੱਚ ਨੇਪਾਲ ਦੇ ਘਟਨਾਕ੍ਰਮ ਨੂੰ ਲੈ ਕੇ ਵਿਸਤਾਰ ਨਾਲ ਚਰਚਾ ਹੋਈ। ਨੇਪਾਲ ਵਿੱਚ ਹੋਈ ਹਿੰਸਾ ਦਿਲ ਦਹਿਲਾ ਦੇਣ ਵਾਲੀ ਹੈ। ਇਹ ਜਾਣ ਕੇ ਬਹੁਤ ਦੁਖ ਹੋਇਆ ਕਿ ਇਸ ਵਿੱਚ ਕਈ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਨੇਪਾਲ ਦੀ ਸਥਿਰਤਾ, ਸ਼ਾਂਤੀ ਅਤੇ ਸਮ੍ਰਿੱਧੀ ਸਾਡੇ ਲਈ ਬਹੁਤ ਮਹੱਤਵਪੂਰਨ ਹੈ। ਮੈਂ ਨੇਪਾਲ ਦੇ ਆਪਣੇ ਸਾਰੇ ਭਰਾਵਾਂ-ਭੈਣਾਂ ਨੂੰ ਨਿਮਰਤਾ ਨਾਲ ਅਪੀਲ ਕਰਦਾ ਹਾਂ ਕਿ ਉਹ ਸ਼ਾਂਤੀ-ਵਿਵਸਥਾ ਬਣਾਏ ਰੱਖਣ।”
“आज हिमाचल प्रदेश और पंजाब के दौरे से लौटने के बाद Cabinet Committee on Security की बैठक में नेपाल के घटनाक्रम को लेकर विस्तार से चर्चा हुई। नेपाल में हुई हिंसा हृदयविदारक है। यह जानकर बहुत पीड़ा हुई कि इसमें अनेक युवाओं की जान गई है। नेपाल की स्थिरता, शांति और समृद्धि हमारे लिए अत्यंत महत्वपूर्ण है। मैं नेपाल के अपने सभी भाई-बहनों से विनम्र अपील करता हूं कि वे शांति-व्यवस्था बनाए रखें।”
“आज दिनभरीको भ्रमणबाट फर्किएपछि सुरक्षा सम्बन्धी मन्त्रिपरिषद् समितिको बैठकमा नेपालको घटनाक्रमहरुको बारेमा विस्तृत छलफल भयो । नेपालमा भएको हिंसा हृदयविदारक छ । धेरै युवाहरुले आफ्नो ज्यान गुमाउनु परेकोमा मेरो मन अत्यन्तै विचलित छ । नेपालको स्थिरता, शान्ति र समृद्धि अत्यन्त महत्वपूर्ण छ । म नेपालका सबै मेरा दाजुभाइ तथा दिदीबहिनीहरुलाई शान्ति–व्यवस्था कायम राख्न विनम्रतापूर्वक अपील गर्दछु ।”
************
ਐੱਮਜੇਪੀਐੱਸ/ਐੱਸਆਰ
(Release ID: 2165165)
Visitor Counter : 2
Read this release in:
English
,
Urdu
,
Marathi
,
Hindi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam