ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਮੋਦੀ ਨੇ ਕਤਰ ਦੇ ਅਮੀਰ ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨਾਲ ਗੱਲਬਾਤ ਕੀਤੀ
ਪ੍ਰਧਾਨ ਮੰਤਰੀ ਨੇ ਦੋਹਾ ਵਿੱਚ ਹਮਲਿਆਂ ‘ਤੇ ਡੂੰਘੀ ਚਿੰਤਾ ਵਿਅਕਤ ਕੀਤੀ ਅਤੇ ਕਤਰ ਦੀ ਪ੍ਰਭੂਸੱਤਾ ਦੀ ਉਲੰਘਣਾ ਦੀ ਨਿੰਦਾ ਕੀਤੀ
ਪ੍ਰਧਾਨ ਮੰਤਰੀ ਮੋਦੀ ਨੇ ਗੱਲਬਾਤ ਅਤੇ ਕੂਟਨੀਤੀ ਦੇ ਜ਼ਰੀਏ ਸਾਰੇ ਮੁੱਦਿਆਂ ਦੇ ਹੱਲ ਦੀ ਤਾਕੀਦ ਕੀਤੀ ਅਤੇ ਤਣਾਅ ਨੂੰ ਵਧਣ ਤੋਂ ਰੋਕਣ ਦੀ ਜ਼ਰੂਰਤ ਦੱਸੀ
ਪ੍ਰਧਾਨ ਮੰਤਰੀ ਨੇ ਅੱਤਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਦੇ ਖਿਲਾਫ ਭਾਰਤ ਦੇ ਦ੍ਰਿੜ੍ਹ ਰੁਖ ਨੂੰ ਉਜਾਗਰ ਕੀਤਾ
ਦੋਵੇਂ ਨੇਤਾਵਾਂ ਨੇ ਆਪਸੀ ਹਿਤ ਦੇ ਸਾਰੇ ਖੇਤਰਾਂ ਵਿੱਚ ਭਾਰਤ-ਕਤਰ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਦੀ ਪ੍ਰਤੀਬੱਧਤਾ ਦੁਹਰਾਈ
Posted On:
10 SEP 2025 8:21PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਤਰ ਦੇ ਅਮੀਰ ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਦੋਹਾ ਵਿੱਚ ਹੋਏ ਹਮਲਿਆਂ ‘ਤੇ ਡੂੰਘੀ ਚਿੰਤਾ ਵਿਅਕਤ ਕੀਤੀ ਅਤੇ ਕਤਰ ਦੀ ਪ੍ਰਭੂਸੱਤਾ ਦੀ ਉਲੰਘਣਾ ਦੀ ਨਿੰਦਾ ਕੀਤੀ। ਪ੍ਰਧਾਨ ਮੰਤਰੀ ਨੇ ਗਾਜ਼ਾ ਵਿੱਚ ਯੁੱਧ ਨੂੰ ਰੋਕਣ ਅਤੇ ਸਾਰੇ ਬੰਧਕਾਂ ਦੀ ਰਿਹਾਈ ਦੇ ਲਈ ਵਿਚੌਲਗੀ ਦੇ ਯਤਨ ਸਹਿਤ ਖੇਤਰੀ ਸ਼ਾਂਤੀ ਅਤੇ ਸਥਿਰਤਾ ਨੂੰ ਹੁਲਾਰਾ ਦੇਣ ਵਿੱਚ ਕਤਰ ਦੁਆਰਾ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਗੱਲਬਾਤ ਅਤੇ ਕੂਟਨੀਤੀ ਦੇ ਜ਼ਰੀਏ ਸਾਰੇ ਮੁੱਦਿਆਂ ਦੇ ਸਮਾਧਾਨ ਦੇ ਪ੍ਰਤੀ ਆਪਣਾ ਸਮਰਥਨ ਦੁਹਰਾਇਆ ਅਤੇ ਤਣਾਅ ਨੂੰ ਵਧਣ ਤੋਂ ਰੋਕਣ ਦੀ ਜ਼ਰੂਰਤ ਦੱਸੀ। ਉਨ੍ਹਾਂ ਨੇ ਇਸ ਤੱਥ ਨੂੰ ਉਜਾਗਰ ਕੀਤਾ ਕਿ ਭਾਰਤ ਇਸ ਖੇਤਰ ਵਿੱਚ ਸ਼ਾਂਤ ਅਤੇ ਸਥਿਰਤਾ ਦੇ ਸਮਰਥਨ ਵਿੱਚ ਅਤੇ ਅੱਤਵਾਦ ਦੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਖਿਲਾਫ ਦ੍ਰਿੜ੍ਹਤਾ ਨਾਲ ਖੜ੍ਹਾ ਹੈ।
ਸ਼ੇਖ ਤਮੀਮ ਨੇ ਕਤਰ ਦੇ ਲੋਕਾਂ ਅਤੇ ਰਾਸ਼ਟਰ ਦੇ ਨਾਲ ਇਕਜੁੱਟਤਾ ਵਿਅਕਤ ਕਰਨ ਦੇ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ।
ਦੋਵੇਂ ਨੇਤਾਵਾਂ ਨੇ ਭਾਰਤ-ਕਤਰ ਰਣਨੀਤੀ ਸਾਂਝੇਦਾਰੀ ਵਿੱਚ ਨਿਰੰਤਰ ਪ੍ਰਗਤੀ ‘ਤੇ ਵੀ ਸੰਤੋਸ਼ ਵਿਅਕਤ ਕੀਤਾ ਅਤੇ ਆਪਸੀ ਹਿਤ ਦੇ ਸਾਰੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਅੱਗੇ ਵਧਾਉਣ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ।
ਦੋਵੇਂ ਨੇਤਾ ਇੱਕ-ਦੂਸਰੇ ਦੇ ਨਾਲ ਨੇੜਲੇ ਸੰਪਰਕ ਵਿੱਚ ਰਹਿਣ ‘ਤੇ ਵੀ ਸਹਿਮਤ ਹੋਏ।
***
ਐੱਮਜੇਪੀਐੱਸ/ਐੱਸਆਰ
(Release ID: 2165474)
Visitor Counter : 2