ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਚਾਰਿਆ ਵਿਨੋਬਾ ਭਾਵੇ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੇਂਟ ਕੀਤੀ
प्रविष्टि तिथि:
11 SEP 2025 8:51AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਚਾਰਿਆ ਵਿਨੋਭਾ ਭਾਵੇ ਦੀ ਜਨਮ ਵਰ੍ਹੇਗੰਢ ਦੇ ਅਵਸਰ ‘ਤੇ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਅਧਿਆਤਮਕ, ਸਮਾਜਿਕ ਅਤੇ ਰਾਜਨੀਤਕ ਲੈਂਡਸਕੇਪ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਯਾਦ ਕੀਤਾ ਹੈ।
ਇਸ ਮੌਕੇ ‘ਤੇ ਸੋਸ਼ਲ ਮੀਡੀਆਐਕਸ ‘ਤੇ ਸਾਂਝੇ ਕੀਤੇ ਸੰਦੇਸ਼ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਅਚਾਰਿਆ ਵਿਨੋਬਾ ਭਾਵੇ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ। ਉਨ੍ਹਾਂ ਨੂੰ ਭਾਰਤ ਦੇ ਸਭ ਤੋਂ ਸਨਮਾਨਿਤ ਅਧਿਆਤਮਕ ਨੇਤਾਵਾਂ, ਸੁਤੰਤਰਤਾ ਸੈਨਾਨੀਆਂ ਅਤੇ ਸਮਾਜ ਸੁਧਾਰਕਾਂ ਵਿੱਚੋਂ ਇੱਕ ਦੇ ਰੂਪ ਵਿੱਚ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਜੀਵਨ ਗਾਂਧੀਵਾਦੀ ਆਦਰਸ਼ਾਂ ਨੂੰ ਪ੍ਰਸਿੱਧ ਬਣਾਉਣ ਅਤੇ ਦੇਸ਼ ਦੇ ਸਭ ਤੋਂ ਕਮਜ਼ੋਰ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਸਰਮਪਿਤ ਸੀ। ਉਨ੍ਹਾਂ ਦੇ ਵਿਚਾਰ ਸਾਨੂੰ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਲਈ ਬਹੁਤ ਪ੍ਰੇਰਿਤ ਕਰਦੇ ਹਨ।”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2165537)
आगंतुक पटल : 25
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam