ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਮੋਹਨ ਭਾਗਵਤ ਜੀ ਨੂੰ ਉਨ੍ਹਾਂ ਦੇ 75ਵੇਂ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਇੱਕ ਲੇਖ ਸਾਂਝਾ ਕੀਤਾ
Posted On:
11 SEP 2025 8:57AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਮੋਹਨ ਭਾਗਵਤ ਜੀ ਦੇ 75ਵੇਂ ਜਨਮ ਦਿਨ ਦੇ ਵਿਸ਼ੇਸ਼ ਅਵਸਰ ‘ਤੇ ਅੱਜ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਦੇ ਪ੍ਰੇਰਕ ਜੀਵਨ ਅਤੇ ਰਾਸ਼ਟਰ ਸੇਵਾ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਦਾ ਜ਼ਿਕਰ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਮਾਂ ਭਾਰਤੀ ਦੀ ਨਿਰੰਤਰ ਸੇਵਾ ਵਿੱਚ ਸ਼੍ਰੀ ਮੋਹਨ ਜੀ ਦੀ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦੇ ਹੋਏ ਸਮਾਜਿਕ ਪਰਿਵਰਤਨ ਅਤੇ ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਸੰਪੂਰਨ ਜੀਵਨ ਦੇ ਸਮਰਪਣ ਭਾਵਨਾ ਨੂੰ ਦਿਲ ਤੋਂ ਨਮਨ ਕੀਤਾ।
ਐਕਸ ‘ਤੇ ਪੋਸਟ ਵਿੱਚ, ਸ਼੍ਰੀ ਮੋਦੀ ਨੇ ਕਿਹਾ:
“ਵਸੂਧੈਵ ਕੁਟੁੰਬਕਮ ਦੇ ਸਿਧਾਂਤ ਤੋਂ ਪ੍ਰੇਰਿਤ ਹੋ ਕੇ ਸ਼੍ਰੀ ਮੋਹਨ ਭਾਗਵਤ ਜੀ ਨੇ ਆਪਣਾ ਪੂਰਾ ਜੀਵਨ ਸਮਾਜਿਕ ਪਰਿਵਰਤਨ ਅਤੇ ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਬਣਾਉਣ ਲਈ ਸਮਰਪਿਤ ਕਰ ਦਿੱਤਾ ਹੈ।”
ਉਨ੍ਹਾਂ ਦੇ 75ਵੇਂ ਜਨਮ ਦਿਨ ਦੇ ਵਿਸ਼ੇਸ਼ ਅਵਸਰ ‘ਤੇ ਮੋਹਨ ਜੀ ਅਤੇ ਉਨ੍ਹਾਂ ਦੀ ਪ੍ਰੇਰਕ ਸ਼ਖਸੀਅਤ ‘ਤੇ ਕੁਝ ਵਿਚਾਰ ਲਿਖੇ ਹਨ। ਮਾਂ ਭਾਰਤੀ ਦੀ ਸੇਵਾ ਵਿੱਚ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ।
nm-4.com/Cvvs0Y ”
“ਮੋਹਨ ਭਾਗਵਤ ਜੀ ਨੇ ਵਸੂਧੈਵ ਕੁੰਟੁੰਬਕਮ ਦੇ ਮੰਤਰ ਤੋਂ ਪ੍ਰੇਰਿਤ ਹੋ ਕੇ ਸਮਤਾ-ਸਮਰਸਤਾ ਅਤੇ ਬੰਧੁਤਵ ਦੀ ਭਾਵਨਾ ਨੂੰ ਸਸ਼ਕਤ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ ਹੈ।
ਮਾਂ ਭਾਰਤੀ ਦੀ ਸੇਵਾ ਵਿੱਚ ਹਮੇਸ਼ਾ ਤਤਪਰ ਮੋਹਨ ਜੀ ਦੇ 75ਵੇਂ ਜਨਮਦਿਨ ਦੇ ਵਿਸ਼ੇਸ਼ ਅਵਸਰ ‘ਤੇ ਮੈਂ ਉਨ੍ਹਾਂ ਦੀ ਪ੍ਰੇਰਕ ਸ਼ਖਸੀਅਤ ਨੂੰ ਲੈ ਕੇ ਆਪਣੀਆਂ ਭਾਵਨਾਵਾਂ ਰੱਖੀਆਂ ਹਨ। ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ।
nm-4.com/g12NeU”
************
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(Release ID: 2165569)
Visitor Counter : 2
Read this release in:
English
,
Urdu
,
Hindi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam