ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦੇਹਰਾਦੂਨ ਦਾ ਦੌਰਾ ਕੀਤਾ ਅਤੇ ਉੱਤਰਾਖੰਡ ਵਿੱਚ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਦੇ ਲਈ ਸਮੀਖਿਆ ਮੀਟਿੰਗ ਕੀਤੀ


ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿੱਚ ਹੜ੍ਹ ਅਤੇ ਮੀਂਹ ਤੋਂ ਪ੍ਰਭਾਵਿਤ ਖੇਤਰਾਂ ਦੇ ਲਈ 1200 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਦੇ ਲਈ 50,000 ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਅਨਾਥ ਹੋਏ ਬੱਚਿਆਂ ਦੇ ਲਈ ਪੀਐੱਮ ਕੇਅਰਸ ਫੋਰ ਚਿਲਡ੍ਰਨ ਯੋਜਨਾ ਦੇ ਤਹਿਤ ਵਿਆਪਕ ਸਹਾਇਤਾ ਦਾ ਐਲਾਨ ਕੀਤਾ

ਪ੍ਰਧਾਨ ਮੰਤਰੀ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਸੰਵੇਦਨਾ ਵਿਅਕਤ ਕੀਤੀ

ਪ੍ਰਧਾਨ ਮੰਤਰੀ ਨੇ ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਆਪਦਾ ਮਿਤ੍ਰ ਵਲੰਟੀਅਰਾਂ ਨਾਲ ਵੀ ਮਿਲੇ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ

ਕੇਂਦਰ ਸਰਕਾਰ ਨੇ ਪ੍ਰਭਾਵਿਤ ਖੇਤਰਾਂ ਵਿੱਚ ਬੁਨਿਆਦੀ ਸੁਵਿਧਾਵਾਂ ਦੀ ਬਹਾਲੀ ਅਤੇ ਮੁੜ-ਨਿਰਮਾਣ ਦੇ ਲਈ ਪੂਰਨ ਸਮਰਥਨ ਦਾ ਭਰੋਸਾ ਦਿੱਤਾ

Posted On: 11 SEP 2025 5:50PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11 ਸਤੰਬਰ 2025 ਨੂੰ ਦੇਹਰਾਦੂਨ ਦਾ ਦੌਰਾ ਕੀਤਾ ਅਤੇ ਉੱਤਰਾਖੰਡ ਦੇ ਪ੍ਰਭਾਵਿਤ ਖੇਤਰਾਂ ਵਿੱਚ ਬੱਦਲ ਫਟਣ, ਮੀਂਹ ਅਤੇ ਜ਼ਮੀਨ ਖਿਸਕਣ ਦੇ ਕਾਰਨ ਹੜ੍ਹ ਦੀ ਸਥਿਤੀ ਅਤੇ ਨੁਕਸਾਨ ਦੀ ਸਮੀਖਿਆ ਕੀਤੀ।

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਵਿੱਚ ਰਾਹਤ ਅਤੇ ਪੁਨਰਵਾਸ ਕਾਰਜਾਂ ਦੀ ਸਮੀਖਿਆ ਅਤੇ ਨੁਕਸਾਨ ਦਾ ਮੁਲਾਂਕਣ ਕਰਨ ਦੇ ਲਈ ਦੇਹਰਾਦੂਨ ਵਿੱਚ ਇੱਕ ਅਧਿਕਾਰਿਕ ਮੀਟਿੰਗ ਕੀਤੀ। ਉਨ੍ਹਾਂ ਨੇ ਉੱਤਰਾਖੰਡ ਦੇ ਲਈ 1200 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ।

 

ਪ੍ਰਧਾਨ ਮੰਤਰੀ ਨੇ ਪੂਰੇ ਖੇਤਰ ਅਤੇ ਉਸ ਦੇ ਲੋਕਾਂ ਦੀ ਮਦਦ ਦੇ ਲਈ ਬਹੁਆਯਾਮੀ ਦ੍ਰਿਸ਼ਟੀਕੋਣ ਅਪਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਇਸ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਘਰਾਂ ਦਾ ਮੁੜ-ਨਿਰਮਾਣ, ਰਾਸ਼ਟਰੀ ਰਾਜਮਾਰਗਾਂ ਦੀ ਬਹਾਲੀ, ਸਕੂਲਾਂ ਦਾ ਮੁੜ-ਨਿਰਮਾਣ, ਪੀਐੱਮਐੱਨਆਰਐੱਫ ਰਾਹੀਂ ਰਾਹਤ ਪ੍ਰਦਾਨ ਕਰਨ ਅਤੇ ਪਸ਼ੂਆਂ ਦੇ ਲਈ ਮਿੰਨੀ ਕਿਟਾਂ ਵੰਡਣ ਜਿਹੇ ਉਪਾਅ ਸ਼ਾਮਲ ਹੋਣਗੇ।

 

ਪ੍ਰਧਾਨ ਮੰਤਰੀ ਆਵਾਸ ਯੋਜਨਾ- ਗ੍ਰਾਮੀਣ ਦੇ ਤਹਿਤ, ਗ੍ਰਾਮੀਣ ਖੇਤਰਾਂ ਵਿੱਚ ਘਰਾਂ ਦੇ ਮੁੜ-ਨਿਰਮਾਣ ਦੇ ਲਈ ਉੱਤਰਾਖੰਡ ਸਰਕਾਰ ਦੁਆਰਾ ਪੇਸ਼ “ਵਿਸ਼ੇਸ਼ ਪ੍ਰੋਜੈਕਟ” ਦੇ ਤਹਿਤ ਉਨ੍ਹਾਂ ਯੋਗ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਜਿਨ੍ਹਾਂ ਦੇ ਘਰ ਹੜ੍ਹ ਦੇ ਕਾਰਨ  ਪ੍ਰਭਾਵਿਤ ਹੋ ਗਏ ਹਨ।

ਕੇਂਦਰ ਸਰਕਾਰ ਨੇ ਪਹਿਲਾਂ ਹੀ ਅੰਤਰ-ਮੰਤਰਾਲੀ ਕੇਂਦਰੀ ਦਲਾਂ ਨੂੰ ਉੱਤਰਾਖੰਡ ਭੇਜ ਦਿੱਤਾ ਹੈ, ਜੋ ਨੁਕਸਾਨ ਦਾ ਮੁਲਾਂਕਣ ਕਰਨ ਦੇ ਲਈ ਰਾਜ ਦਾ ਦੌਰਾ ਕਰਨਗੇ ਅਤੇ ਉਨ੍ਹਾਂ ਦੀ ਵਿਸਤ੍ਰਿਤ ਰਿਪੋਰਟ ਦੇ ਅਧਾਰ ‘ਤੇ ਅੱਗੇ ਦੀ ਸਹਾਇਤਾ ‘ਤੇ ਵਿਚਾਰ ਕੀਤਾ ਜਾਵੇਗਾ।

ਪ੍ਰਧਾਨ ਮੰਤਰੀ ਨੇ ਕੁਦਰਤੀ ਆਫਤ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਦੇ ਸਰਪ੍ਰਸਤਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਿਲ ਸਮੇਂ ਵਿੱਚ ਰਾਜ ਸਰਕਾਰਾਂ ਦੇ ਨਾਲ ਮਿਲ ਕੇ ਕੰਮ ਕਰੇਗੀ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।

 

ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਉਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜੋ ਹਾਲ ਹੀ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਸਹਿਤ ਆਫਤਾਂ ਤੋਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੇ ਸਾਰੇ ਪੀੜਤ ਲੋਕਾਂ ਦੇ ਪ੍ਰਤੀ ਆਪਣੀ ਇਕਜੁੱਟਤਾ ਵਿਅਕਤ ਕੀਤੀ ਅਤੇ ਉਨ੍ਹਾਂ ਪਰਿਵਾਰਾਂ ਦੇ ਪ੍ਰਤੀ ਹਾਰਦਿਕ ਸੰਵੇਦਨਾ ਵਿਅਕਤ ਕੀਤੀ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।

 

ਪ੍ਰਧਾਨ ਮੰਤਰੀ ਮੋਦੀ ਨੇ ਹੜ੍ਹ ਅਤੇ ਹੋਰ ਆਫਤਾਂ ਵਿੱਚ ਮ੍ਰਿਤਕਾਂ ਦੇ ਨੇੜਲੇ ਸਬੰਧੀਆਂ ਦੇ ਲਈ 2 ਲੱਖ ਰੁਪਏ ਅਤੇ ਗੰਭੀਰ ਤੌਰ ‘ਤੇ ਜ਼ਖਮੀ ਲੋਕਾਂ ਦੇ ਲਈ 50,000 ਰੁਪਏ ਦੀ ਐਕਸ਼ ਗ੍ਰੇਸ਼ੀਆ ਰਾਸ਼ੀ ਦਾ ਵੀ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਐਲਾਨ ਕਰਦੇ ਹੋਏ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਅਨਾਥ ਹੋਏ ਬੱਚਿਆਂ ਨੂੰ ਪੀਐੱਮ ਕੇਅਰਸ ਫੋਰ ਚਿਲਡ੍ਰਨ ਯੋਜਨਾ ਰਾਹੀਂ ਸਹਾਇਤਾ ਮਿਲੇਗੀ, ਜਿਸ ਨਾਲ ਉਨ੍ਹਾਂ ਦੀ ਦੀਰਘਕਾਲੀ ਦੇਖਭਾਲ ਅਤੇ ਭਲਾਈ ਯਕੀਨੀ ਹੋਵੇਗੀ।

 

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਸਮੇਂ ਰਾਜਾਂ ਨੂੰ ਮੋਹਰੀ ਭੁਗਤਾਨ ਸਹਿਤ ਆਫਤ ਪ੍ਰਬੰਧਨ ਐਕਟ ਅਤੇ ਨਿਯਮਾਂ ਦੇ ਤਹਿਤ ਐਲਾਨੀ ਸਹਾਇਤਾ ਅੰਤਰਿਮ ਮਿਆਦ ਦੇ ਲਈ ਹੈ। ਕੇਂਦਰ ਸਰਕਾਰ ਰਾਜ ਦੇ ਮੈਮੋਰੈਂਡਮ ਅਤੇ ਕੇਂਦਰੀ ਟੀਮਾਂ ਦੀ ਰਿਪੋਰਟ ਦੇ ਅਧਾਰ ‘ਤੇ ਮੁਲਾਂਕਣ ਦੀ ਅੱਗੇ ਸਮੀਖਿਆ ਕਰੇਗੀ। ਉਨ੍ਹਾਂ ਨੇ ਤਤਕਾਲ ਰਾਹਤ ਅਤੇ ਬਚਾਵ ਕਾਰਜ ਵਿੱਚ ਯੋਗਦਾਨ ਦੇਣ ਦੇ ਲਈ ਐੱਨਡੀਆਰਐੱਫ, ਐੱਸਡੀਆਰਐੱਫ, ਸੈਨਾ, ਰਾਜ ਪ੍ਰਸ਼ਾਸਨ ਅਤੇ ਹੋਰ ਸੇਵਾ-ਮੁਖੀ ਸੰਗਠਨਾਂ ਦੇ ਕਰਮੀਆਂ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਸਥਿਤੀ ਦੀ ਗੰਭੀਰਤਾ ਨੂੰ ਸਵੀਕਾਰ ਕੀਤਾ ਅਤੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸਥਿਤੀ ਨਾਲ ਨਿਪਟਣ ਦੇ ਲਈ ਸਾਰੇ ਯਤਨ ਕਰੇਗੀ।

*****

ਐੱਮਜੇਪੀਐੱਸ/ਐੱਸਆਰ


(Release ID: 2165837) Visitor Counter : 2