ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉਪ ਰਾਸ਼ਟਰਪਤੀ ਦੇ ਰੂਪ ਵਿੱਚ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ

प्रविष्टि तिथि: 12 SEP 2025 12:16PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਦੇ ਰੂਪ ਵਿੱਚ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਸ਼੍ਰੀ ਰਾਧਾਕ੍ਰਿਸ਼ਨਨ ਨੂੰ ਜਨਤਾ ਦੀ ਸੇਵਾ ਦੇ ਲਈ ਸਮਰਪਿਤ ਇੱਕ ਸਫਲ ਉਪਰਾਸ਼ਟਰਪਤੀ ਕਾਰਜਕਾਲ ਲਈ, ਸ਼ੁਭਕਾਮਨਾਵਾਂ ਦਿੱਤੀਆਂ।

 

ਐਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਕਿਹਾ:

''ਥਿਰੂ ਸੀ.ਪੀ. ਰਾਧਾਕ੍ਰਿਸ਼ਨਨ ਜੀ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਇਆ । ਇੱਕ ਸਮਰਪਿਤ ਲੋਕ ਸੇਵਕ ਹੋਣ ਦੇ ਰੂਪ ਵਿੱਚ, ਉਨ੍ਹਾਂ ਨੇ ਆਪਣਾ ਜੀਵਨ ਰਾਸ਼ਟਰ ਨਿਰਮਾਣ, ਸਮਾਜ ਸੇਵਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ​​ਕਰਨ ਲਈ ਸਮਰਪਿਤ ਕਰ ਦਿੱਤਾ। ਜਨਤਾ ਦੀ ਸੇਵਾ ਲਈ ਸਮਰਪਿਤ, ਉਨ੍ਹਾਂ ਦੇ ਸਫਲ ਉਪ ਰਾਸ਼ਟਰਪਤੀ ਕਾਰਜਕਾਲ ਦੀ ਕਾਮਨਾ ਕਰਦਾ ਹਾਂ।''

@VPIndia 

@CPRGuv”

************

ਐੱਮਜੇਪੀਐੱਸ/ਐੱਸਆਰ


(रिलीज़ आईडी: 2165959) आगंतुक पटल : 28
इस विज्ञप्ति को इन भाषाओं में पढ़ें: Tamil , English , Urdu , हिन्दी , Marathi , Bengali , Bengali-TR , Assamese , Manipuri , Gujarati , Odia , Telugu , Kannada , Malayalam