ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਿਸ ਮੇਟੇ ਫ੍ਰੇਡਰਿਕਸਨ ਨੇ ਟੈਲੀਫ਼ੋਨ ਕੀਤਾ
ਦੋਵਾਂ ਨੇਤਾਵਾਂ ਨੇ ਭਾਰਤ-ਡੈਨਮਾਰਕ ਗ੍ਰੀਨ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ
ਨੇਤਾਵਾਂ ਨੇ ਯੂਕਰੇਨ ਵਿੱਚ ਟਕਰਾਅ ਦੇ ਸ਼ਾਂਤੀਪੂਰਨ ਅਤੇ ਜਲਦੀ ਹੱਲ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ
ਪ੍ਰਧਾਨ ਮੰਤਰੀ ਫ੍ਰੇਡਰਿਕਸਨ ਨੇ ਭਾਰਤ-ਈਯੂ ਐੱਫ਼ਟੀਏ ਜਲਦੀ ਤੈਅ ਹੋਣ ਲਈ ਸਮਰਥਨ ਪ੍ਰਗਟਾਇਆ
Posted On:
16 SEP 2025 7:41PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਿਸ ਮੇਟੇ ਫ੍ਰੇਡਰਿਕਸਨ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ।
ਦੋਵਾਂ ਨੇਤਾਵਾਂ ਨੇ ਵਪਾਰ, ਨਿਵੇਸ਼, ਨਵੀਨਤਾ, ਊਰਜਾ, ਪਾਣੀ ਪ੍ਰਬੰਧਨ, ਫੂਡ ਪ੍ਰੋਸੈਸਿੰਗ ਅਤੇ ਟਿਕਾਊ ਵਿਕਾਸ ਵਰਗੇ ਖੇਤਰਾਂ ਵਿੱਚ ਭਾਰਤ-ਡੈਨਮਾਰਕ ਗ੍ਰੀਨ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਯੂਰਪੀ ਯੂਨੀਅਨ ਦੀ ਕੌਂਸਲ ਦੀ ਡੈਨਮਾਰਕ ਦੀ ਚੱਲ ਰਹੀ ਪ੍ਰਧਾਨਗੀ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਗ਼ੈਰ-ਸਥਾਈ ਮੈਂਬਰਸ਼ਿਪ ਦੀ ਸਫ਼ਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਨੇਤਾਵਾਂ ਨੇ ਖੇਤਰੀ ਅਤੇ ਆਲਮੀ ਮਹੱਤਵ ਦੇ ਮੁੱਦਿਆਂ 'ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਯੂਕਰੇਨ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਅਤੇ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਲਈ ਭਾਰਤ ਦੇ ਨਿਰੰਤਰ ਸਮਰਥਨ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਫ੍ਰੇਡਰਿਕਸਨ ਨੇ ਜਲਦੀ ਤੋਂ ਜਲਦੀ ਇੱਕ ਆਪਸੀ ਤੌਰ 'ਤੇ ਫਾਇਦੇਮੰਦ ਭਾਰਤ-ਈਯੂ ਮੁਕਤ ਵਪਾਰ ਸਮਝੌਤੇ ਦੇ ਤੈਅ ਹੋਣ ਅਤੇ 2026 ਵਿੱਚ ਭਾਰਤ ਦੀ ਮੇਜ਼ਬਾਨੀ ਵਿੱਚ ਕੀਤੇ ਜਾਣ ਵਾਲੇ ਏਆਈ ਇੰਪੈਕਟ ਸਮਿਟ ਦੀ ਸਫ਼ਲਤਾ ਲਈ ਡੈਨਮਾਰਕ ਦੇ ਭਰਪੂਰ ਸਮਰਥਨ ਦੀ ਪੁਸ਼ਟੀ ਕੀਤੀ।
************
ਐੱਮਜੇਪੀਐੱਸ/ਵੀਜੇ/ਐੱਸਕੇਐੱਸ
(Release ID: 2167447)
Visitor Counter : 8
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam