ਖੇਤੀਬਾੜੀ ਮੰਤਰਾਲਾ
azadi ka amrit mahotsav

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ 75ਵੇਂ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਦੇ 75ਵੇਂ ਜਨਮਦਿਨ ਮੌਕੇ 'ਤੇ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਵੀਂ ਦਿੱਲੀ ਦੇ ਪੂਸਾ ਕੈਂਪਸ ਵਿਖੇ 75 ਪੌਦੇ ਲਗਾਏ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਆਧੁਨਿਕ ਭਾਰਤ ਦੇ ਨਿਰਮਾਤਾ, ਨਿਰੰਤਰ ਕਰਮ ਹੀ ਉਨ੍ਹਾਂ ਦਾ ਧਰਮ ਹੈ- ਸ਼੍ਰੀ ਸ਼ਿਵਰਾਜ ਸਿੰਘ ਚੌਹਾਨ

ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੁਨੀਆ ਵਿੱਚ ਭਾਰਤ ਦੀ ਸਾਖ ਵਧੀ, ਭਾਰਤ ਦੇ ਪ੍ਰਤੀ ਦੁਨੀਆ ਦਾ ਨਜ਼ਰੀਆ ਬਦਲਿਆ- ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ

Posted On: 17 SEP 2025 5:52PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਅੱਜ 75ਵੇਂ ਜਨਮਦਿਨ ਦੇ ਮੌਕੇ 'ਤੇ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਇੰਡੀਅਨ ਕੌਂਸਲ ਆਫ਼ ਐਗਰੀਕਲਚਰਲ ਰਿਸਰਚ (ICAR), ਪੂਸਾ ਕੈਂਪਸ, ਨਵੀਂ ਦਿੱਲੀ ਵਿਖੇ 75 ਪੌਦੇ ਲਗਾਏ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣਾ ਪੂਰਾ ਜੀਵਨ ਭਾਰਤ ਮਾਤਾ ਦੇ ਚਰਣਾਂ ਦੀ ਸੇਵਾ ਕਰਨ ਵਿੱਚ ਸਮਰਪਿਤ ਕਰ ਦਿੱਤਾ ਹੈ।  

ਖੇਤੀਬਾੜੀ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਤੌਰ 'ਤੇ, ਸ਼੍ਰੀ ਨਰੇਂਦਰ ਮੋਦੀ ਇੱਕ ਗੌਰਵਸ਼ਾਲੀ, ਸ਼ਕਤੀਸ਼ਾਲੀ ​​ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਦਿਨ-ਰਾਤ ਦੇਸ਼ਵਾਸੀਆਂ ਨਾਲ ਜੁਟੇ ਹਨ। ਉਨ੍ਹਾਂ ਦੀ ਅਗਵਾਈ ਹੇਠ ਅੱਜ ਭਾਰਤ ਦਾ ਮਾਣ-ਸਨਮਾਨ ਪੂਰੇ ਵਿਸ਼ਵ ਵਿੱਚ ਵਧਿਆ ਹੈ।  ਦੁਨੀਆ ਦੀ ਭਾਰਤ ਨੂੰ ਦੇਖਣ ਦੀ ਦ੍ਰਿਸ਼ਟੀ ਬਦਲ ਗਈ ਹੈ। ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਆਧੁਨਿਕ ਭਾਰਤ ਦੇ ਨਿਰਮਾਤਾ ਹਨ। ਨਿਰੰਤਰ ਕਰਮ ਹੀ ਉਨ੍ਹਾਂ ਦਾ ਧਰਮ ਹੈ।

ਕੇਂਦਰੀ ਮੰਤਰੀ ਸ਼੍ਰੀ ਚੌਹਾਨ ਨੇ ਕਿਹਾ ਕਿ ਉਨ੍ਹਾਂ ਦੇ ਜਨਮਦਿਨ ਦੇ ਮੌਕੇ 'ਤੇ ਦੇਸ਼ ਭਰ ਵਿੱਚ ਕਈ ਪ੍ਰੋਗਰਾਮ ਹੋ ਰਹੇ ਹਨ। ਕਿਤੇ ਖੂਨਦਾਨ ਕੈਂਪ ਲਗੇ ਹਨ, ਤਾਂ ਕਿਤੇ ਸਵੱਛਤਾ ਦੇ ਪ੍ਰੋਗਰਾਮ ਹੋ ਰਹੇ ਹਨ, ਕਿਤੇ ਹਸਪਤਾਲਾਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ,  ਤਾਂ ਕਿਤੇ ਰੁੱਖ ਲਗਾਉਣ ਦਾ ਮਹਾਅਭਿਆਨ ਚੱਲ ਰਿਹਾ ਹੈ।

ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਵਾਤਾਵਰਣ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦਾ ਪ੍ਰਿਅ ਵਿਸ਼ਾ ਰਿਹਾ ਹੈ ਅਤੇ ਏਕ ਪੇੜ ਮਾਂ ਕੇ ਨਾਮ ਅਭਿਆਨ ਉਨ੍ਹਾਂ ਨੇ ਚਲਾ ਕੇ ਦੇਸ਼ ਵਿੱਚ ਕਰੋੜਾਂ ਰੁੱਖ ਲਗਵਾਏ। ਇਸੇ ਕੜੀ ਵਿੱਚ ਅਸੀਂ ਵੀ ਤੈਅ ਕੀਤਾ ਕਿ ਉਨ੍ਹਾਂ ਦੇ ਜਨਮਦਿਨ ਦੇ ਮੌਕੇ ‘ਤੇ ਦਿੱਲੀ ਦੇ ਆਈਸੀਏਆਰ, ਪੂਸਾ ਵਿੱਚ ਜਿੱਥੋਂ ਤੋਂ ਦੇਸ਼ ਦੀ ਖੇਤੀਬਾੜੀ ਨੂੰ ਇੱਕ ਨਵੀਂ ਦਿਸ਼ਾ ਮਿਲੀ ਹੈ ਰੁੱਖ ਲਗਵਾਏ ਜਾਣ। ਉਨ੍ਹਾਂ ਨੇ ਕਿਹਾ ਕਿ ਇੱਥੋਂ ਦੇ ਡਾਇਰੈਕਟਰ ਜਨਰਲ ਸਮੇਤ ਖੇਤੀਬਾੜੀ ਵਿਗਿਆਨਿਕ ਅਤੇ ਅਧਿਕਾਰੀ ਰੁੱਖ ਲਗਾਉਣ ਦੇ ਕੰਮ ਵਿੱਚ ਲਗੇ ਹੋਏ ਹਨ।

ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਆਈਸੀਏਆਰ, ਪੂਸਾ ਤੋਂ ਰੁੱਖ ਲਗਾਉਣ ਦੀ ਸ਼ੁਰੂਆਤ ਹੋਈ ਹੈ। ਇਸ ਤੋਂ ਬਾਅਦ ਆਈਸੀਏਆਰ ਦੇ ਸਾਰੇ 113 ਸੰਸਥਾਨਾਂ ਸਮੇਤ ਖੇਤੀਬਾੜੀ ਵਿਗਿਆਨ ਕੇਂਦਰਾਂ ਵਿੱਚ ਰੁੱਖ ਲਗਾਏ ਜਾਣਗੇ। ਨਾਲ ਹੀ ਬਾਕੀ ਥਾਵਾਂ ‘ਤੇ ਵੀ ਲੋਕਾਂ ਨੂੰ ਰੁੱਖ ਲਗਾਉਣ ਲਈ ਪ੍ਰੇਰਿਤ ਕਰਨ ਦਾ ਕੰਮ ਕੀਤਾ ਜਾਵੇਗਾ।

ਅੰਤ ਵਿੱਚ ਕੇਂਦਰੀ ਮੰਤਰੀ ਸ਼੍ਰੀ ਚੌਹਾਨ ਨੇ ਕਿਹਾ ਕਿ ਮੇਰੀ ਇਹੀ ਕਾਮਨਾ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਲੰਬੀ ਉਮਰ ਹੋਵੇ ਅਤੇ ਦੇਸ਼ ਦੀ ਅਗਵਾਈ ਕਰਦੇ ਰਹਿਣ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਭਾਰਤ ਨੂੰ ਵਿਸ਼ਵ ਬੰਧੂ ਬਣਾਇਆ ਹੈ ਅਤੇ ਵਸੁਧੈਵ ਕੁਟੁੰਬਕਮ ਦੀ ਧਾਰਨਾ ਨੂੰ ਉਹ ਸਾਕਾਰ ਕਰ ਰਹੇ ਹਨ।

********

ਆਰਸੀ/ਕੇਐੱਸਆਰ/ਏਆਰ/ਏਜੀ/ਏਕੇ


(Release ID: 2167922)