ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ 75ਵੇਂ ਜਨਮਦਿਨ ਦੇ ਮੌਕੇ 'ਤੇ 'ਸੇਵਾ ਪਖਵਾੜਾ' ਦੇ ਤਹਿਤ ਦਿੱਲੀ ਸਰਕਾਰ ਦੇ ਲਗਭਗ 1723 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
ਅੱਜ, ਦੇਸ਼ ਦਾ ਹਰ ਨਾਗਰਿਕ ਅਤੇ ਦੁਨੀਆ ਭਰ ਵਿੱਚ ਵਸੇ ਭਾਰਤੀ ਦਿਲੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰ ਰਹੇ ਹਨ
ਦੇਸ਼ ਨੂੰ ਸੁਰੱਖਿਅਤ ਅਤੇ ਆਰਥਿਕ ਤੌਰ 'ਤੇ ਵਿਕਸਿਤ ਕਰਨ ਤੋਂ ਲੈ ਕੇ ਗ਼ਰੀਬਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਤੱਕ, ਦੇਸ਼ ਮੋਦੀ ਜੀ ਨੂੰ ਲੰਬੇ ਸਮੇਂ ਤੱਕ ਯਾਦ ਰੱਖੇਗਾ
ਕਰੋੜਾਂ ਲੋਕਾਂ ਨੂੰ ਗ਼ਰੀਬੀ ਤੋਂ ਬਾਹਰ ਕੱਢਣ ਦਾ ਕੰਮ ਸਿਰਫ਼ ਮੋਦੀ ਜੀ ਦੀ ਅਗਵਾਈ ਹੇਠ ਹੀ ਸੰਭਵ ਹੋ ਸਕਿਆ ਹੈ
ਦਿੱਲੀ ਦੀ ਪਿਛਲੀ ਸਰਕਾਰ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਵਿਤਕਰਾ ਕਰਦੀ ਸੀ, ₹5 ਲੱਖ ਤੱਕ ਦਾ ਮੁਫ਼ਤ ਇਲਾਜ ਨਹੀਂ ਪ੍ਰਦਾਨ ਕਰਨਾ ਇਸਦੀ ਉਦਾਹਰਣ ਸੀ
ਹੁਣ ਸਮਾਂ ਆ ਗਿਆ ਹੈ ਕਿ ਭਾਰਤ ਦਾ ਹਰ ਨਾਗਰਿਕ ਘਰੇਲੂ ਤੌਰ 'ਤੇ ਤਿਆਰ ਕੀਤੀਆਂ ਜਾਣ ਵਾਲੀਆਂ ਵਸਤਾਂ ਨੂੰ ਖਰੀਦਣ ਦਾ ਪ੍ਰਣ ਲਵੇ; ਤਾਂ ਹੀ ਇੱਕ ਖੁਸ਼ਹਾਲ ਭਾਰਤ ਦਾ ਨਿਰਮਾਣ ਸੰਭਵ ਹੋਵੇਗਾ
ਦਿੱਲੀ ਵਾਲਿਆਂ ਨੂੰ ਸ਼ਰਮਿੰਦਾ ਕਰਨ ਵਾਲੇ ਵੱਡੇ-ਵੱਡੇ ਕੂੜੇ ਦੇ ਪਹਾੜਾਂ ਤੋਂ ਮੋਦੀ ਸਰਕਾਰ ਬਿਜਲੀ ਪੈਦਾ ਕਰਨ ਦੀ ਸ਼ੁਰੂਆਤ ਕਰ ਰਹੀ ਹੈ
"ਘੁਸਪੈਠੀਆ ਬਚਾਓ ਯਾਤਰਾ" ਦਾ ਆਯੋਜਨ ਕਰਨ ਵਾਲੀ ਮੁੱਖ ਵਿਰੋਧੀ ਪਾਰਟੀ ਦੇ ਨੇਤਾ ਘੁਸਪੈਠੀਆਂ ਦੇ ਜ਼ੋਰ 'ਤੇ ਚੋਣਾਂ ਜਿੱਤਣਾ ਚਾਹੁੰਦੇ ਹਨ
ਮੋਦੀ ਸਰਕਾਰ ਵੋਟਰ ਸੂਚੀਆਂ ਨੂੰ ਸ਼ੁੱਧ ਕਰਨ ਅਤੇ ਘੁਸਪੈਠੀਆਂ ਨੂੰ ਹਟਾਉਣ ਦੀ ਪ੍ਰਕਿਰਿਆ ਦਾ ਸਮਰਥਨ ਕਰਦੀ ਹੈ
Posted On:
17 SEP 2025 6:07PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ 75ਵੇਂ ਜਨਮਦਿਨ ਦੇ ਮੌਕੇ ‘ਤੇ 'ਸੇਵਾ ਪਖਵਾੜਾ' ਦੇ ਤਹਿਤ ਅੱਜ ਦਿੱਲੀ ਸਰਕਾਰ ਦੇ ਲਗਭਗ 1723 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਅਤੇ ਕੇਂਦਰੀ ਮੰਤਰੀ ਸ਼੍ਰੀ ਹਰਸ਼ ਮਲਹੋਤਰਾ ਸਮੇਤ ਕਈ ਪਤਵੰਤੇ ਸਜੱਣ ਮੌਜੂਦ ਸਨ।

ਆਪਣੇ ਸੰਬੋਧਨ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਦੇਸ਼ ਦਾ ਹਰ ਨਾਗਰਿਕ ਅਤੇ ਦੁਨੀਆ ਭਰ ਦੇ ਸਾਰੇ ਮੂਲ ਨਿਵਾਸੀ ਦਿਲੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਲੰਬੀ ਉਮਰ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਸ਼੍ਰੀ ਨਰੇਂਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ, ਤਾਂ ਉਨ੍ਹਾਂ ਦੇ ਜਨਮ ਦਿਨ ਨੂੰ ਸੇਵਾ ਪਖਵਾੜੇ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਸੀ। ਪਿਛਲੇ 11 ਸਾਲਾਂ ਤੋਂ, ਪੂਰਾ ਦੇਸ਼ 17 ਸਤੰਬਰ ਤੋਂ ਲੈ ਕੇ 2 ਅਕਤੂਬਰ ਤੱਕ ਸੇਵਾ ਪਖਵਾੜਾ ਮਨਾਉਂਦਾ ਆ ਰਿਹਾ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਸੇਵਾ ਪਖਵਾੜਾ ਦੇ ਤਹਿਤ, ਦੇਸ਼ ਭਰ ਦੀਆਂ ਗ੍ਰਾਮ ਪੰਚਾਇਤਾਂ, ਜ਼ਿਲ੍ਹਾ ਪੰਚਾਇਤਾਂ, ਰਾਜ ਸਰਕਾਰਾਂ ਅਤੇ ਭਾਰਤ ਸਰਕਾਰ ਦੇ ਵੱਖ-ਵੱਖ ਦਫ਼ਤਰ ਨਾ ਸਿਰਫ਼ ਖੇਤਰ ਦੀ ਸਫਾਈ ਕਰਦੇ ਹਨ ਬਲਕਿ ਗ਼ਰੀਬਾਂ ਦੀ ਭਲਾਈ ਲਈ ਕਈ ਯੋਜਨਾਵਾਂ ਵੀ ਸ਼ੁਰੂ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ, 17 ਸਤੰਬਰ ਨੂੰ, ਦਿੱਲੀ ਸਰਕਾਰ ਨੇ ਵੀ ਸੇਵਾ ਪਖਵਾੜਾ ਸ਼ੁਰੂ ਕੀਤਾ ਹੈ, ਜਿਸ ਵਿੱਚ 17 ਜਨਤਕ ਭਲਾਈ ਯੋਜਨਾਵਾਂ ਦੀ ਸ਼ੁਰੂਆਤ ਹੋ ਰਹੀ ਹੈ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜੀ ਦੇ ਜਨਮਦਿਨ ਮੌਕੇ ਮਨਾਏ ਜਾਣ ਵਾਲੇ ਸੇਵਾ ਪਖਵਾੜੇ ਦੌਰਾਨ, ਸਾਡੀ ਸਰਕਾਰ ਨੇ ਹਰ ਵਿਅਕਤੀ ਦੀ ਭਲਾਈ ਦੀ ਚਿੰਤਾ ਕਰਨ ਦੀ ਪਰੰਪਰਾ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 11 ਸਾਲਾਂ ਵਿੱਚ, ਪ੍ਰਧਾਨ ਮੰਤਰੀ ਮੋਦੀ ਜੀ ਨੇ ਦੇਸ਼ ਦੇ 60 ਕਰੋੜ ਗ਼ਰੀਬਾਂ ਨੂੰ ਨਾ ਸਿਰਫ਼ ਸਹੂਲਤਾਂ ਪ੍ਰਦਾਨ ਕੀਤੀਆਂ ਹਨ, ਸਗੋਂ 25 ਕਰੋੜ ਲੋਕਾਂ ਨੂੰ ਗ਼ਰੀਬੀ ਰੇਖਾ ਤੋਂ ਬਾਹਰ ਕੱਢਣ ਦਾ ਕੰਮ ਵੀ ਕੀਤਾ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ 25 ਕਰੋੜ ਲੋਕਾਂ ਨੂੰ ਗ਼ਰੀਬੀ ਰੇਖਾ ਤੋਂ ਉੱਪਰ ਲਿਆਉਣਾ ਅਤੇ 60 ਕਰੋੜ ਲੋਕਾਂ ਦੇ ਜੀਵਨ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਇੱਕ ਬਹੁਤ ਵੱਡਾ ਯਤਨ ਅਤੇ ਸੰਕਲਪ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਸ਼ੁਰੂਆਤ ਦੇਸ਼ ਦੇ ਹਰ ਨੌਜਵਾਨ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸੇਵਾ ਦੇ ਮਾਰਗ 'ਤੇ ਚੱਲਣ ਦਾ ਸੰਕਲਪ ਲੈਣ ਲਈ ਪ੍ਰੇਰਿਤ ਕਰੇਗੀ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਰਾਜਧਾਨੀ ਦਿੱਲੀ ਵਿੱਚ ਭਾਵੇਂ ਕੋਈ ਵੀ ਪਾਰਟੀ ਸੱਤਾ ਵਿੱਚ ਹੋਵੇ, ਪ੍ਰਧਾਨ ਮੰਤਰੀ ਮੋਦੀ ਜੀ ਨੇ ਕਦੇ ਵੀ ਵਿਤਕਰਾ ਨਹੀਂ ਕੀਤਾ ਅਤੇ ਦਿੱਲੀ ਨੂੰ ਹਮੇਸ਼ਾ ਉਸ ਦੇ ਹੱਕ ਤੋਂ ਵੱਧ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦਿੱਲੀ ਨਾਲ ਵਿਤਕਰਾ ਕਰਦੀਆਂ ਸਨ। ਉਨ੍ਹਾਂ ਕਿਹਾ ਕਿ ਮੋਦੀ ਦੁਆਰਾ ਸ਼ੁਰੂ ਕੀਤੀ ਗਈ 5 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਨੂੰ ਪਿਛਲੀ ਦਿੱਲੀ ਸਰਕਾਰ ਨੇ ਲਾਗੂ ਨਹੀਂ ਕੀਤਾ ਸੀ। ਸ੍ਰੀ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜੀ ਨੇ ਦੇਸ਼ ਦੇ 140 ਕਰੋੜ ਲੋਕਾਂ ਨੂੰ ਆਪਣਾ ਪਰਿਵਾਰ ਮੰਨਿਆ ਹੈ ਅਤੇ ਆਪਣਾ ਪੂਰਾ ਜੀਵਨ ਦੇਸ਼ ਦੇ ਲੋਕਾਂ ਦੀ ਭਲਾਈ ਲਈ ਸਮਰਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 11 ਸਾਲਾਂ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਸੁਰੱਖਿਅਤ ਕਰਨ, ਆਰਥਿਕ ਪੱਖੋਂ ਵਿਕਸਿਤ ਕਰਨ, ਹਰ ਗ਼ਰੀਬ ਘਰ ਵਿੱਚ ਨਵਾਂ ਉਤਸ਼ਾਹ, ਊਰਜਾ ਅਤੇ ਸਹੂਲਤਾਂ ਪਹੁੰਚਾਉਣ ਅਤੇ ਹਰ ਬੱਚੇ ਵਿੱਚ ਮਹਾਨ ਭਾਰਤ ਦਾ ਸੰਕਲਪ ਪੈਦਾ ਕਰਨ ਦਾ ਕੰਮ ਕੀਤਾ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪੂਰੇ ਦੇਸ਼ ਦੀ ਲੰਬੇ ਸਮੇਂ ਤੋਂ ਇੱਛਾ ਸੀ ਕਿ ਅਯੁੱਧਿਆ ਵਿੱਚ ਰਾਮ ਮੰਦਿਰ ਬਣੇ ਅਤੇ ਮੋਦੀ ਦੇ ਕਾਰਜਕਾਲ ਦੌਰਾਨ ਉੱਥੇ ਇੱਕ ਸ਼ਾਨਦਾਰ ਮੰਦਿਰ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਕਾਸ਼ੀ ਵਿਸ਼ਵਨਾਥ ਕੌਰੀਡੋਰ ਦਾ ਨਿਰਮਾਣ ਹੋਵੇ, ਸੋਮਨਾਥ ਮੰਦਿਰ ਨੂੰ ਮੁੜ ਤੋਂ ਸੋਨੇ ਨਾਲ ਬਣਾਉਣ ਦੀ ਸ਼ੁਰੂਆਤ ਕਰਨੀ ਹੋਵੇ ਜਾਂ ਕਰਤਾਰਪੁਰ ਸਾਹਿਬ ਕੌਰੀਡੋਰ ਬਣਾਉਣਾ ਹੋਵੇ, ਸਾਲਾਂ ਤੋਂ ਲੰਬਿਤ ਅਜਿਹੇ ਕਈ ਮਸਲਿਆਂ ਨੂੰ ਮੋਦੀ ਜੀ ਨੇ ਖਤਮ ਕਰ ਦਿੱਤਾ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚੋਂ ਧਾਰਾ 370 ਨੂੰ ਖਤਮ ਕਰਨ ਦਾ ਕੰਮ ਮੋਦੀ ਜੀ ਨੇ ਆਪਣੇ ਦੂਜੇ ਕਾਰਜਕਾਲ ਦੌਰਾਨ ਕਰਕੇ ਦਿਖਾਇਆ। ਸ਼੍ਰੀ ਸ਼ਾਹ ਨੇ ਕਿਹਾ ਕਿ ਮੋਦੀ ਨੇ ਆਪਣੀ 24 ਸਾਲਾਂ ਦੀ ਜਨਤਕ ਸੇਵਾ ਦੌਰਾਨ ਕਦੇ ਵੀ ਛੁੱਟੀ ਨਹੀਂ ਲਈ। ਮੋਦੀ ਜੀ ਨੇ 24 ਸਾਲਾਂ ਤੱਕ ਦਿਨ ਰਾਤ, ਹਰ ਪਲ, ਦੇਸ਼ ਦੇ ਵਿਕਾਸ ਦੀ ਚਿੰਤਾ ਅਤੇ ਗ਼ਰੀਬਾਂ ਦੀ ਭਲਾਈ ਵਿੱਚ ਲੱਗੇ ਰਹੇ। ਉਨ੍ਹਾਂ ਕਿਹਾ ਕਿ ਇਸੇ ਕਰਕੇ ਅਸੀਂ ਵਿਸ਼ਵ ਦੀ 11ਵੀਂ ਤੋਂ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਏ ਹਾਂ, ਅਤੇ 2027 ਤੱਕ, ਅਸੀਂ ਤੀਜੇ ਸਥਾਨ 'ਤੇ ਪਹੁੰਚ ਜਾਵਾਂਗੇ। ਇਹ ਹੈਰਾਨੀਜਨਕ ਪ੍ਰਾਪਤੀਆਂ ਦ੍ਰਿੜਤਾ ਅਤੇ ਨਿਰਸੁਆਰਥ ਭਾਵ ਨਾਲ ਕੰਮ ਕਰਨ ‘ਤੇ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰ ਦੇ ਸਾਹਮਣੇ ਪ੍ਰਣ ਲਿਆ ਸੀ ਕਿ ਹੁਣ ਭਾਰਤ ਨੂੰ ਦੁਨੀਆ ਵਿੱਚ ਸਭ ਤੋਂ ਉੱਚੇ ਸਥਾਨ 'ਤੇ ਪਹੁੰਚਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ 15 ਅਗਸਤ, 2047 ਨੂੰ ਫੈਸਲਾ ਕੀਤਾ ਕਿ ਭਾਰਤ ਹਰ ਖੇਤਰ ਵਿੱਚ ਦੁਨੀਆ ਵਿੱਚ ਪਹਿਲਾ ਸਥਾਨ ਪ੍ਰਾਪਤ ਕਰੇ ਅਤੇ ਪੂਰੇ ਦੇਸ਼ ਦੀ ਜਨਤਾ ਨੂੰ ਇਸ ਸੰਕਲਪ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਇੱਕ ਵਿਕਸਿਤ, ਸੁਰੱਖਿਅਤ ਅਤੇ ਖੁਸ਼ਹਾਲ ਭਾਰਤ ਬਣਾਉਣ ਦੇ ਸੰਕਲਪ ਨਾਲ ਪ੍ਰਧਾਨ ਮੰਤਰੀ ਮੋਦੀ ਜੀ ਅੱਗੇ ਵਧ ਰਹੇ ਹਨ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਦਿੱਲੀ ਵਿੱਚ ਨਰੇਲਾ-ਬਵਾਨਾ ਵੇਸਟ-ਟੂ-ਐਨਰਜੀ ਪਲਾਂਟ ਦਾ ਉਦਘਾਟਨ ਕੀਤਾ ਗਿਆ। ਇਸ ਨਾਲ ਤਿੰਨ ਹਜ਼ਾਰ ਟਨ ਵੇਸਟ ਅਤੇ ਓਖਲਾ ਪਲਾਂਟ ਵਿੱਚ ਦੋ ਹਜ਼ਾਰ ਮੀਟ੍ਰਿਕ ਟਨ ਵੇਸਟ ਤੋਂ ਬਿਜਲੀ ਪੈਦਾ ਹੋਵੇਗੀ, ਜਿਸ ਨਾਲ ਸਰਕੂਲਰ ਅਰਥਵਿਵਸਥਾ ਵਧੇਗੀ ਅਤੇ ਗ੍ਰੀਨ ਐਨਰਜੀ ਵੀ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਵਾਲਿਆਂ ਨੂੰ ਸ਼ਰਮਿੰਦਾ ਕਰਨ ਵਾਲੇ ਵੱਡੇ-ਵੱਡੇ ਕਚਰੇ ਦੇ ਪਹਾੜਾਂ ਤੋਂ ਮੋਦੀ ਸਰਕਾਰ ਬਿਜਲੀ ਪੈਦਾ ਕਰਨ ਦੀ ਸ਼ੁਰੂਆਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਜਨਤਾ ਦੀ ਵਰਤੋਂ ਦੀ ਹਰ ਵਸਤੂ ‘ਤੇ ਹੁਣ 28 ਅਤੇ 18 ਪ੍ਰਤੀਸ਼ਤ ਦੀ ਬਜਾਏ 5 ਪ੍ਰਤੀਸ਼ਤ ਅਤੇ ਜ਼ੀਰੋ ਪ੍ਰਤੀਸ਼ਤ ਜੀਐਸਟੀ ਲਗਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਮ ਆਦਮੀ ਦੀਆਂ 395 ਵਸਤੂਆਂ 'ਤੇ ਟੈਕਸ ਘਟਾ ਕੇ ਜ਼ੀਰੋ ਜਾਂ 5 ਪ੍ਰਤੀਸ਼ਤ ਕਰ ਦਿੱਤਾ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਲੋਕਾਂ ਨੂੰ ਸਿਰਫ਼ ਘਰੇਲੂ ਤੌਰ 'ਤੇ ਨਿਰਮਿਤ ਵਸਤਾਂ ਹੀ ਖਰੀਦਣੀਆਂ ਚਾਹੀਦੀਆਂ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਭਾਰਤ ਦਾ ਹਰ ਨਾਗਰਿਕ ਘਰੇਲੂ ਤੌਰ 'ਤੇ ਨਿਰਮਿਤ ਸਮਾਨ ਖਰੀਦਣ ਦਾ ਪ੍ਰਣ ਕਰੇ। ਉਨ੍ਹਾਂ ਕਿਹਾ ਕਿ ਸਵਦੇਸ਼ੀ ਵਸਤਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਸਾਡਾ ਸਾਰਿਆਂ ਦਾ ਸੁਭਾਅ ਅਤੇ ਸੰਕਲਪ ਹੋਣਾ ਚਾਹੀਦਾ ਹੈ, ਤਾਂ ਹੀ ਅਸੀਂ ਮਿਲ ਕੇ ਖੁਸ਼ਹਾਲ ਭਾਰਤ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰ ਸਕਾਂਗੇ।

ਕੇਂਦਰੀ ਗ੍ਰਹਿ ਮੰਤਰੀ ਨੇ ਪੁੱਛਿਆ ਕਿ ਕੀ ਸਾਡੀ ਵੋਟਰ ਸੂਚੀ ਤੋਂ ਘੁਸਪੈਠੀਆਂ ਨੂੰ ਹਟਾਇਆ ਜਾਣਾ ਚਾਹੀਦਾ ਹੈ ਜਾਂ ਨਹੀਂ? ਉਨ੍ਹਾਂ ਵਿਰੋਧੀ ਧਿਰ ਨੂੰ ਪੁੱਛਿਆ ਕਿ ਉਹ ਘੁਸਪੈਠੀਆਂ ਨੂੰ ਬਚਾਓ ਯਾਤਰਾ ਦਾ ਆਯੋਜਨ ਕਰਕੇ ਕਿਸ ਨੂੰ ਬਚਾਉਣਾ ਚਾਹੁੰਦੀ ਹੈ? ਸ਼੍ਰੀ ਸ਼ਾਹ ਨੇ ਕਿਹਾ ਕਿ "ਘੁਸਪੈਠੀਆ ਬਚਾਓ ਯਾਤਰਾ" ਕੱਢਣ ਵਾਲੇ ਮੁੱਖ ਵਿਰੋਧੀ ਧਿਰ ਦੇ ਨੇਤਾ ਘੁਸਪੈਠੀਆਂ ਦੇ ਜ਼ੋਰ 'ਤੇ ਚੋਣਾਂ ਜਿੱਤਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਚਾਹੁੰਦੀ ਹੈ ਕਿ ਘੁਸਪੈਠੀਏ ਸਾਡੀ ਵੋਟਰ ਸੂਚੀ ਵਿੱਚ ਬਣੇ ਰਹਿਣ ਕਿਉਂਕਿ ਵਿਰੋਧੀ ਪਾਰਟੀ ਨੂੰ ਭਾਰਤ ਦੇ ਲੋਕਾਂ 'ਤੇ ਭਰੋਸਾ ਨਹੀਂ ਹੈ ਅਤੇ ਉਹ ਘੁਸਪੈਠੀਆਂ ਦੇ ਅਧਾਰ 'ਤੇ ਚੋਣਾਂ ਜਿੱਤਣਾ ਚਾਹੁੰਦੀ ਹੈ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਐਸਆਈਆਰ (SIR) ਅਤੇ ਵੋਟਰ ਸੂਚੀ ਨੂੰ ਸ਼ੁੱਧ ਕਰਨ ਦੀ ਮੁਹਿੰਮ ਦਾ ਸਮਰਥਨ ਕਰਦੀ ਹੈ।
****
ਆਰਕੇ/ਵੀਵੀ/ਪੀਐੱਸ/ਪੀਆਰ/ਏਕੇ
(Release ID: 2167925)