ਪ੍ਰਧਾਨ ਮੰਤਰੀ ਦਫਤਰ
ਯੂਰਪੀ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ
ਪ੍ਰਧਾਨ ਮੰਤਰੀ ਨੇ ਅੱਜ ਯੂਰਪੀਅਨ ਯੂਨੀਅਨ ਵੱਲੋਂ ਅਪਣਾਏ ਗਏ ਨਵੇਂ ਰਣਨੀਤਕ ਯੂਰਪੀ ਸੰਘ-ਭਾਰਤ ਏਜੰਡੇ ਨੂੰ ਅਪਣਾਉਣ ਲਈ ਸ਼ਲਾਘਾ ਪ੍ਰਗਟ ਕੀਤੀ
ਆਗੂਆਂ ਨੇ ਭਾਰਤ-ਯੂਰਪੀ ਸੰਘ ਮੁਕਤ ਵਪਾਰ ਸਮਝੌਤੇ ਨੂੰ ਜਲਦੀ ਪੂਰਾ ਕਰਨ ਅਤੇ ਭਾਰਤ ਵਿੱਚ ਜਲਦੀ ਹੀ ਅਗਲੇ ਭਾਰਤ-ਯੂਰਪੀ ਸੰਘ ਸੰਮੇਲਨ ਦੀ ਮੇਜ਼ਬਾਨੀ ਕਰਨ ਦੀ ਵਚਨਬੱਧਤਾ ਦੀ ਮੁੜ-ਪੁਸ਼ਟੀ ਕੀਤੀ
Posted On:
17 SEP 2025 7:18PM by PIB Chandigarh
ਯੂਰਪੀ ਕਮਿਸ਼ਨ ਦੀ ਪ੍ਰਧਾਨ ਮਾਣਯੋਗ ਉਰਸੁਲਾ ਵਾਨ ਡੇਰ ਲੇਅਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਫ਼ੋਨ ਕੀਤਾ।
ਯੂਰਪੀ ਕਮਿਸ਼ਨ ਦੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ 75ਵੇਂ ਜਨਮ ਦਿਨ 'ਤੇ ਨਿੱਘੀ ਸ਼ੁਭਕਾਮਨਾ ਦਿੱਤੀ। ਪ੍ਰਧਾਨ ਮੰਤਰੀ ਨੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਪ੍ਰਗਟ ਕੀਤਾ।
ਪ੍ਰਧਾਨ ਮੰਤਰੀ ਨੇ ਅੱਜ ਯੂਰਪੀਅਨ ਯੂਨੀਅਨ ਵੱਲੋਂ ਨਵੇਂ ਰਣਨੀਤਕ ਯੂਰਪੀ ਸੰਘ-ਭਾਰਤ ਏਜੰਡੇ ਨੂੰ ਅਪਣਾਉਣ ਲਈ ਧੰਨਵਾਦ ਪ੍ਰਗਟ ਕੀਤਾ। ਦੁਨੀਆ ਦੀਆਂ ਸਭ ਤੋਂ ਵੱਡੀਆਂ ਲੋਕਤੰਤਰੀ ਤਾਕਤਾਂ ਹੋਣ ਦੇ ਨਾਤੇ, ਆਗੂਆਂ ਨੇ ਆਪਸੀ ਖ਼ੁਸ਼ਹਾਲੀ ਲਈ ਭਾਰਤ-ਯੂਰਪੀ ਸੰਘ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ, ਨਾਲ ਹੀ ਵਿਸ਼ਵਵਿਆਪੀ ਮੁੱਦਿਆਂ ਨੂੰ ਸਾਂਝੇ ਤੌਰ 'ਤੇ ਹੱਲ ਕਰਨ, ਸਥਿਰਤਾ ਨੂੰ ਉਤਸ਼ਾਹਿਤ ਕਰਨ ਅਤੇ ਨਿਯਮ-ਅਧਾਰਿਤ ਵਿਵਸਥਾ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਦਾ ਸਵਾਗਤ ਕੀਤਾ।
ਨੇਤਾਵਾਂ ਨੇ ਸਾਲ ਦੇ ਅੰਤ ਤੋਂ ਪਹਿਲਾਂ ਭਾਰਤ-ਯੂਰਪ ਐੱਫਟੀਏ ਗੱਲਬਾਤ ਨੂੰ ਪੂਰਾ ਕਰਨ ਲਈ ਵੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।
ਨੇਤਾਵਾਂ ਨੇ ਆਪਸੀ ਹਿੱਤ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ 'ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਭਾਰਤ ਯੂਕਰੇਨ ਵਿੱਚ ਟਕਰਾਅ ਦੇ ਜਲਦੀ ਅਤੇ ਸ਼ਾਂਤੀਪੂਰਨ ਹੱਲ ਲਈ ਵਚਨਬੱਧ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਅਗਲੇ ਸਾਲ ਭਾਰਤ ਵਿੱਚ ਆਯੋਜਿਤ ਹੋਣ ਵਾਲੇ ਅਗਲੇ ਭਾਰਤ-ਯੂਰਪੀ ਸੰਘ ਸੰਮੇਲਨ ਲਈ ਮੁੜ ਸੱਦਾ ਦਿੱਤਾ।
************
ਪੀਕੇ/ ਕੇਸੀ/ ਪੀਕੇ/ਡੀਏ
(Release ID: 2167963)
Read this release in:
English
,
Urdu
,
Marathi
,
Hindi
,
Bengali
,
Assamese
,
Manipuri
,
Gujarati
,
Tamil
,
Telugu
,
Kannada
,
Malayalam