ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਦੀ ਆਰਜ਼ੀ ਸਰਕਾਰ ਦੀ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਨੇ ਨੇਪਾਲ ਵਿੱਚ ਹਾਲ ਹੀ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਦੇ ਦੌਰਾਨ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਸੰਵੇਦਨਾ ਪ੍ਰਗਟ ਕੀਤੀ

ਪ੍ਰਧਾਨ ਮੰਤਰੀ ਨੇ ਨੇਪਾਲ ਵਿੱਚ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਅਤੇ ਲੋਕਾਂ ਦੀ ਤਰੱਕੀ ਦੇ ਲਈ ਭਾਰਤ ਦੇ ਪੂਰੇ ਸਮਰਥਨ ਦਾ ਪ੍ਰਗਟਾਵਾ ਕੀਤਾ

Posted On: 18 SEP 2025 1:05PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੇਪਾਲ ਦੀ ਆਰਜ਼ੀ ਸਰਕਾਰ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਸੁਸ਼ੀਲਾ ਕਾਰਕੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਨੇਪਾਲ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਸੁਸ਼ੀਲਾ ਕਾਰਕੀ ਨੂੰ ਉਨ੍ਹਾਂ ਦੀ ਨਿਯੁਕਤੀ 'ਤੇ ਵਧਾਈ ਦਿੱਤੀ ਅਤੇ ਭਾਰਤ ਸਰਕਾਰ ਅਤੇ ਭਾਰਤ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਸ਼੍ਰੀ ਮੋਦੀ ਨੇ ਨੇਪਾਲ ਵਿੱਚ ਹਾਲ ਹੀ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਦੇ ਦੌਰਾਨ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਨੇ ਦੋਵਾਂ ਦੇਸ਼ਾਂ ਦਰਮਿਆਨ ਵਿਸ਼ੇਸ਼ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਜਾਰੀ ਰੱਖਣ ਪ੍ਰਤੀ ਭਾਰਤ ਦੀ ਤਿਆਰੀ ਜ਼ਾਹਰ ਕੀਤੀ। ਉਨ੍ਹਾਂ ਨੇ ਨੇਪਾਲ ਵਿੱਚ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਦੀ ਦਿਸ਼ਾ ਵਿੱਚ ਨੇਪਾਲ ਦੇ ਯਤਨਾਂ ਲਈ, ਭਾਰਤ ਦਾ ਪੂਰਾ ਸਮਰਥਨ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਸ਼੍ਰੀਮਤੀ ਸੁਸ਼ੀਲਾ ਕਾਰਕੀ ਨੇ ਨੇਪਾਲ ਨੂੰ ਭਾਰਤ ਦੇ ਦ੍ਰਿੜ੍ਹ ਸਮਰਥਨ ਲਈ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦਾ ਧੰਨਵਾਦ ਕੀਤਾ ਅਤੇ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਇੱਛਾ ਦੁਹਰਾਈ।

ਪ੍ਰਧਾਨ ਮੰਤਰੀ ਨੇ ਨੇਪਾਲ ਦੇ ਆਉਣ ਵਾਲੇ ਰਾਸ਼ਟਰੀ ਦਿਹਾੜੇ ਲਈ ਵੀ ਵਧਾਈ ਦਿੱਤੀ।

ਦੋਵੇਂ ਆਗੂਆਂ ਨੇ ਸੰਪਰਕ ਬਣਾਈ ਰੱਖਣ ’ਤੇ ਸਹਿਮਤੀ ਪ੍ਰਗਟਾਈ।

************

ਐੱਮਜੇਪੀਐੱਸ/ ਵੀਜੇ


(Release ID: 2168083)