ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ
azadi ka amrit mahotsav

ਕੇਂਦਰੀ ਮੰਤਰੀ ਡਾ: ਜਿਤੇਂਦਰ ਸਿੰਘ ਨੇ ਕਿਹਾ ਉਝ ਬਹੁ-ਮੰਤਵੀ ਪ੍ਰੋਜੈਕਟ ਦੀ ਮੁੜ-ਸੁਰਜੀਤੀ ਨਾਲ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਕਈ ਤਰੀਕਿਆਂ ਨਾਲ ਲਾਭ ਹੋਵੇਗਾ


"ਦੋਵਾਂ ਰਾਜਾਂ ਵਿੱਚ ਲਗਭਗ 90,000 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਸਿੰਚਾਈ ਦੀ ਸਹੂਲਤ ਦੇਣ ਤੋਂ ਇਲਾਵਾ, ਇਸ ਪ੍ਰੋਜੈਕਟ ਦਾ ਉਦੇਸ਼ ਸਰਹੱਦ ਪਾਰ ਤੋਂ ਘੁਸਪੈਠ ਨੂੰ ਰੋਕਣਾ ਅਤੇ ਹੜ੍ਹਾਂ ਦੌਰਾਨ ਬੀਐੱਸਐੱਫ ਸਥਾਪਨਾਵਾਂ ਨੂੰ ਸੁਰੱਖਿਅਤ ਕਰਨਾ ਵੀ ਹੈ": ਡਾ. ਜਿਤੇਂਦਰ ਸਿੰਘ

ਮੰਤਰੀ ਨੇ ਆਪਣੇ ਪੰਜਾਬ ਦੌਰੇ ਦੇ ਦੂਜੇ ਦਿਨ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ; ਪੀੜਤਾਂ ਦੇ ਤੁਰੰਤ ਪੁਨਰਵਾਸ ਅਤੇ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੇ ਪੁਨਰ ਨਿਰਮਾਣ ਅਤੇ ਮੁਆਵਾਜ਼ੇ ਦਾ ਭਰੋਸਾ ਦਿੱਤਾ

Posted On: 18 SEP 2025 2:28PM by PIB Chandigarh

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਉਝ ਬਹੁ-ਮੰਤਵੀ ਪ੍ਰੋਜੈਕਟ ਦੀ ਮੁੜ-ਸੁਰਜੀਤੀ ਨਾਲ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਕਈ ਤਰੀਕਿਆਂ ਨਾਲ ਲਾਭ ਹੋਵੇਗਾ। ਉਨ੍ਹਾਂ ਨੇ ਯਾਦ ਕੀਤਾ ਕਿ ਇਹ ਪ੍ਰੋਜੈਕਟ ਪਹਿਲੀ ਵਾਰ ਲਗਭਗ 100 ਸਾਲ ਪਹਿਲਾਂ ਪ੍ਰਸਤਾਵਿਤ ਕੀਤਾ ਗਿਆ ਸੀ।

ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਦੇ ਪੂਰਾ ਹੋਣ ਤੋਂ ਬਾਅਦ, ਉਝ ਪ੍ਰੋਜੈਕਟ ਸਿੰਧੂ ਜਲ ਸੰਧੀ ਅਨੁਸਾਰ ਭਾਰਤ ਨੂੰ ਦਿੱਤੀਆਂ ਗਈਆਂ ਪੂਰਬੀ ਨਦੀਆਂ (ਰਾਵੀ, ਬਿਆਸ ਅਤੇ ਸਤਲੁਜ) ਦੇ ਪਾਣੀ ਦੀ ਵਰਤੋਂ ਨੂੰ ਵਧਾਵੇਗਾ ਤਾਂ ਜੋ ਪਾਣੀ ਦੀ ਘਾਟ ਨੂੰ ਦੂਰ ਕੀਤਾ ਜਾ ਸਕੇ ਅਤੇ ਸਰਹੱਦ ਪਾਰ ਘੁਸਪੈਠ ਨੂੰ ਰੋਕਣ ਵਿੱਚ ਮਦਦ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਗੁਰਦਾਸਪੁਰ ਅਤੇ ਪਠਾਨਕੋਟ ਅਤੇ ਜੰਮੂ-ਕਸ਼ਮੀਰ ਦੇ ਸਾਂਬਾ ਅਤੇ ਕਠੂਆ ਵਿੱਚ ਲਗਭਗ 90,000 ਹੈਕਟੇਅਰ ਖੇਤੀਬਾੜੀ ਜ਼ਮੀਨ ਦੀ ਸਿੰਚਾਈ ਦੀ ਸਹੂਲਤ ਮਿਲੇਗੀ।

ਪੰਜਾਬ ਦੇ ਪ੍ਰਭਾਵਿਤ ਥਾਵਾਂ ਦੇ ਆਪਣੇ ਦੌਰੇ ਦੇ ਦੂਜੇ ਦਿਨ ਸੁਜਾਨਪੁਰ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਦੌਰੇ ਦੌਰਾਨ ਸਥਾਨਕ ਨਿਵਾਸੀਆਂ ਅਤੇ ਮੀਡੀਆ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ, ਡਾ. ਜਤਿੰਦਰ ਸਿੰਘ ਨੇ ਖੁਲਾਸਾ ਕੀਤਾ ਕਿ ਰੱਖਿਆ ਅਤੇ ਗ੍ਰਹਿ ਮੰਤਰਾਲੇ ਨੇ ਵੀ ਹੁਣ ਸੁਰੱਖਿਆ ਦੇ ਦ੍ਰਿਸ਼ਟੀਕੋਣ ਤੋਂ ਇਸ ਮਾਮਲੇ ਵਿੱਚ ਦਖਲ ਦਿੱਤਾ ਹੈ।

 

 ਡਾ. ਜਿਤੇਂਦਰ ਸਿੰਘ ਨੇ ਅੱਗੇ ਕਿਹਾ ਕਿ ਗ੍ਰਹਿ ਅਤੇ ਜਲ ਸਰੋਤ ਮੰਤਰਾਲਿਆਂ ਦਰਮਿਆਨ ਅੰਤਰ-ਮੰਤਰਾਲਾ ਪ੍ਰਬੰਧ ਦਾ ਉਦੇਸ਼ ਉਝ 'ਤੇ ਬੰਨ੍ਹ ਦੀ ਉਸਾਰੀ ਦੇ ਪ੍ਰਸਤਾਵ ਨੂੰ ਬਿਨਾਂ ਕਿਸੇ ਦੇਰੀ ਦੇ ਅੱਗੇ ਵਧਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ, ਪਾਣੀ ਦੇ ਬੇਕਾਬੂ ਵਹਾਅ ਕਾਰਨ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਜਿਹੀਆਂ ਕੁਦਰਤੀ ਆਫ਼ਤਾਂ ਦੌਰਾਨ ਖੇਤੀਬਾੜੀ ਜ਼ਮੀਨਾਂ ਅਤੇ ਬੀਐੱਸਐੱਫ ਸਥਾਪਨਾਵਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਇਸ ਦੇ ਨਾਲ ਹੀ, ਇਹ ਸਰਹੱਦ ਪਾਰ ਘੁਸਪੈਠ ਲਈ ਕਮਜ਼ੋਰ ਪ੍ਰਵੇਸ਼ ਬਿੰਦੂ ਵੀ ਪ੍ਰਦਾਨ ਕਰ ਰਿਹਾ ਹੈ।

 ਡਾ. ਜਿਤੇਂਦਰ ਸਿੰਘ ਨੇ ਯਾਦ ਕੀਤਾ ਕਿ ਰਾਵੀ ਦਰਿਆ 'ਤੇ ਸਥਿਤ ਸ਼ਾਹਪੁਰ ਕੰਢੀ ਡੈਮ ਦਾ ਕੰਮ ਵੀ ਕਈ ਦਹਾਕਿਆਂ ਤੋਂ ਰੁਕਿਆ ਹੋਇਆ ਸੀ, ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਦਖਲ ਤੋਂ ਬਾਅਦ ਹੀ ਇਸ ਸਰਕਾਰ ਨੇ ਇਸ ਨੂੰ ਮੁੜ-ਸੁਰਜੀਤ ਕੀਤਾ।

 ਅੱਜ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਆਪਣੇ ਦੌਰੇ ਦੌਰਾਨ, ਡਾ. ਜਿਤੇਂਦਰ ਸਿੰਘ ਨੇ ਸੁਜਾਨਪੁਰ ਦੇ ਕੈਲਾਸ਼ਪੁਰ, ਪੰਗੋਲੀ ਅਤੇ ਹੋਰ ਪਿੰਡਾਂ ਦਾ ਦੌਰਾ ਕੀਤਾ ਅਤੇ ਪੀੜਤਾਂ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਬੋਲਦਿਆਂ, ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਪ੍ਰਭਾਵਿਤਾਂ ਦੇ ਮੁੜ ਵਸੇਬੇ ਲਈ ਤੁਰੰਤ ਉਪਾਅ ਕਰਨ ਅਤੇ ਭਵਿੱਖ ਵਿੱਚ ਹੜ੍ਹਾਂ ਦਾ ਸਾਹਮਣਾ ਕਰਨ ਲਈ ਬਿਹਤਰ ਗੁਣਵੱਤਾ ਵਾਲੀਆਂ ਨਵੀਆਂ ਇਮਾਰਤਾਂ ਬਣਾਉਣ ਦੇ ਨਿਰਦੇਸ਼ ਦਿੱਤੇ। ਪੀੜਤਾਂ ਨਾਲ ਗੱਲਬਾਤ ਕਰਦੇ ਹੋਏ, ਡਾ. ਜਿਤੇਂਦਰ ਸਿੰਘ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਘਰਾਂ ਅਤੇ ਦੁਕਾਨਾਂ ਨੂੰ ਹੋਏ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇਗਾ।

 ਕੱਲ੍ਹ, ਕੇਂਦਰੀ ਮੰਤਰੀ ਨੇ ਹੜ੍ਹਾਂ ਤੋਂ ਪ੍ਰਭਾਵਿਤ ਕਈ ਪਿੰਡਾਂ, ਜਿਵੇਂ ਕਿ ਪੋਲ, ਕੋਹਲੀਆਂ ਅਤੇ ਰਾਵੀ ਨਦੀ ਦੇ ਤਲ ਦਾ ਦੌਰਾ ਕੀਤਾ ਸੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਬਮਿਆਲ, ਚਲ, ਅਮਿਰ, ਸਿੰਬਲ ਸਕੋਲ, ਢੀਂਡਾ ਅਤੇ ਭੂਪਾਲਪੁਰ ਵਿੱਚ ਰਾਵੀ ਅਤੇ ਜਲਾਲੀ ਨਦੀਆਂ ਦੇ ਨਾਲ ਲੱਗਦੇ ਸਥਾਨਾਂ ਦਾ ਵੀ ਦੌਰਾ ਕੀਤਾ। ਇਸ ਮੌਕੇ, ਕੇਂਦਰੀ ਮੰਤਰੀ ਨੂੰ ਆਫ਼ਤ ਦੌਰਾਨ ਹੋਏ ਨੁਕਸਾਨ ਦੇ ਪੱਧਰ ਬਾਰੇ ਜਾਣਕਾਰੀ ਦਿੱਤੀ ਗਈ।

  ਡਾ. ਜਿਤੇਂਦਰ ਸਿੰਘ ਨੇ ਕਿਹਾ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੀੜਤਾਂ ਦੇ ਪੁਨਰਵਾਸ ਅਤੇ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੇ ਸਬੰਧ ਵਿੱਚ ਪੁਨਰ-ਨਿਰਮਾਣ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਵੀ ਨਿਗਰਾਨੀ ਕਰ ਰਹੇ ਹਨ, ਅਤੇ ਸਥਾਨਕ ਅਧਿਕਾਰੀਆਂ ਤੋਂ ਰੋਜ਼ਾਨਾ ਰਿਪੋਰਟਾਂ ਪ੍ਰਾਪਤ ਕਰਦੇ ਹਨ।

******************


(Release ID: 2168104) ਵਿਜ਼ੀਟਰ ਕਾਊਂਟਰ : 21
Read this release in: English