ਖੇਤੀਬਾੜੀ ਮੰਤਰਾਲਾ
azadi ka amrit mahotsav

ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਨਵੀਂ ਦਿੱਲੀ ਵਿੱਚ ‘ਸਵਸਥ ਨਾਰੀ, ਸਸ਼ਕਤ ਪਰਿਵਾਰ’ ਮੁਹਿੰਮ ਦੀ ਲਾਂਚ ਵਿੱਚ ਵਰਚੁਅਲੀ ਤੌਰ ‘ਤੇ ਹਿੱਸਾ ਲਿਆ


ਪ੍ਰਧਾਨ ਮੰਤਰੀ ਮੋਦੀ ਨੇ ਆਪਣੇ 75ਵੇਂ ਜਨਮਦਿਨ ਦੇ ਮੌਕੇ ‘ਤੇ ਅੱਜ ਮੱਧ ਪ੍ਰਦੇਸ਼ ਦੇ ਧਾਰ ਵਿਖੇ ‘ਸਵਸਥ ਨਾਰੀ, ਸਸ਼ਕਤ ਪਰਿਵਾਰ’ ਮੁੰਹਿਮ ਦੀ ਸ਼ੁਰੂਆਤ ਕੀਤੀ

ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, ‘ਪ੍ਰਧਾਨ ਮੰਤਰੀ ਦੀ ਅਗਵਾਈ ਹੇਠ, ਦੇਸ਼ ਵਿਕਾਸ ਦੀਆਂ ਨਵੀਆਂ ਉਚਾਈਆਂ ਛੂਹ ਰਿਹਾ ਹੈ’

‘ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦਾ ਜੀਵਨ ਸਾਧਨਾ, ਤਪੱਸਿਆ ਅਤੇ ਸੇਵਾ ਦੀ ਉਦਾਹਰਣ ਹੈ’- ਸ਼੍ਰੀ ਸ਼ਿਵਰਾਜ ਸਿੰਘ ਚੌਹਾਨ

‘ਮਹਿਲਾਵਾਂ ਦੀ ਭਲਾਈ ਲਈ ਸਰਕਾਰ ਵਚਨਬੱਧ ਹੈ; ਜਦੋਂ ਮਹਿਲਾਵਾਂ ਸਵਸਥ ਹੋਣਗੀਆਂ ਤਦ ਹੀ ਪਰਿਵਾਰ ਅਤੇ ਦੇਸ਼ ਸਵਸਥ ਰਹੇਗਾ-ਸ਼੍ਰੀ ਚੌਹਾਨ

Posted On: 17 SEP 2025 8:05PM by PIB Chandigarh

ਕੇਂਦਰੀ ਗ੍ਰਾਮੀਣ ਵਿਕਾਸ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਨਵੀਂ ਦਿੱਲੀ ਦੇ ਸਾਕੇਤ ਸਥਿਤ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਵਿਖੇ 'ਸਵਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ' ਦੇ ਲਾਂਚ ਸਮਾਗਮ ਵਿੱਚ ਵਰਚੁਅਲ ਤੌਰ 'ਤੇ ਹਿੱਸਾ ਲਿਆ। ਇਸ ਅਭਿਆਨ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਧਾਰ ਵਿਖੇ ਕੀਤੀ। ਸ਼੍ਰੀ ਚੌਹਾਨ ਨੇ ਹੋਰ ਜਨ ਪ੍ਰਤੀਨਿਧੀਆਂ ਦੇ ਨਾਲ, ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਦੇਖਿਆ।

https://static.pib.gov.in/WriteReadData/userfiles/image/image001EENQ.jpg

ਬਾਅਦ ਵਿੱਚ, ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਚੌਹਾਨ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ 75ਵੇਂ ਜਨਮਦਿਨ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ, ਦੇਸ਼ ਇੱਕ ਸ਼ਾਨਦਾਰ, ਖੁਸ਼ਹਾਲ, ਸੰਪੰਨ, ਸਮ੍ਰਿੱਧ ਸ਼ਕਤੀਸ਼ਾਲੀ, ਵਿਕਸਿਤ ਅਤੇ ਆਤਮ-ਨਿਰਭਰ ਭਾਰਤ ਬਣਨ ਵੱਲ ਵਧ ਰਿਹਾ ਹੈ। 

ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੁਨੀਆ ਭਰ ਵਿੱਚ ਭਾਰਤ ਦੇ ਅਕਸ ਨੂੰ ਮਜ਼ਬੂਤ ​​ਕਰਨ ਦਾ ਕੰਮ ਕੀਤਾ ਹੈ। "ਅੱਜ, ਭਾਰਤ ਦਾ ਵਿਸ਼ਵ ਪੱਧਰ 'ਤੇ ਕੱਦ ਉੱਚਾ ਹੋਇਆ ਹੈ, ਅਤੇ ਇਸਦਾ ਕ੍ਰੈਡਿਟ ਮਾਣਯੋਗ ਪ੍ਰਧਾਨ ਮੰਤਰੀ ਨੂੰ ਜਾਂਦਾ ਹੈ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਦੇਸ਼ ਦੀ ਜਨਤਾ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ ਹੈ। ਉਨ੍ਹਾਂ ਦਾ ਜੀਵਨ ਅਨੁਸ਼ਾਸਨ ਅਤੇ ਤਪੱਸਿਆ ਦੀ ਉਦਾਹਰਣ ਹੈ। ਸ਼੍ਰੀ ਚੌਹਾਨ ਨੇ ਕਿਹਾ ਕਿ ਜਦੋਂ ਉਹ ਬਤੌਰ ਮੁੱਖ ਮੰਤਰੀ ਗੁਜਰਾਤ ਦੀ ਕਮਾਨ ਸੰਭਾਲ ਰਹੇ ਸਨ, ਤਾਂ ਉਨ੍ਹਾਂ ਨੇ ਦੇਸ਼ ਨੂੰ ਵਿਕਾਸ ਦਾ ਇੱਕ ਨਵਾਂ ਮਾਡਲ ਦਿੱਤਾ ਅਤੇ ਗੁਜਰਾਤ ਨੂੰ ਇੱਕ ਸ਼ਾਨਦਾਰ ਰਾਜ ਵਿੱਚ ਬਦਲ ਦਿੱਤਾ। ਬਾਅਦ ਵਿੱਚ, 2014 ਵਿੱਚ, ਦੇਸ਼ ਨੇ ਉਨ੍ਹਾਂ 'ਤੇ ਆਪਣਾ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਸਪਸ਼ਟ ਬਹੁਮਤ ਨਾਲ ਦੇਸ਼ ਦਾ ਪ੍ਰਧਾਨ ਮੰਤਰੀ ਚੁਣਿਆ ਅਤੇ ਅੱਜ, ਉਨ੍ਹਾਂ ਦੀ ਅਗਵਾਈ ਵਿੱਚ ਤੀਜੀ ਵਾਰ, ਭਾਰਤ ਬੇਮਿਸਾਲ ਤਰੱਕੀ ਪ੍ਰਾਪਤ ਕਰ ਰਿਹਾ ਹੈ" 

https://static.pib.gov.in/WriteReadData/userfiles/image/image002JLIA.jpg

ਸ਼੍ਰੀ ਚੌਹਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪ੍ਰਧਾਨ ਮੰਤਰੀ ਨੇ ਹਮੇਸ਼ਾ ਦੇਸ਼ ਦੇ ਹਿਤਾਂ ਨੂੰ ਸਭ ਤੋਂ ਉੱਪਰ ਰੱਖਿਆ ਹੈ। ਉਨ੍ਹਾਂ ਨੇ ਦੁਨੀਆ ਸਾਹਮਣੇ ਭਾਰਤ ਦੇ ਪੱਖ ਨੂੰ ਮਜ਼ਬੂਤੀ ਨਾਲ ਪੇਸ਼ ਕੀਤਾ ਹੈ। ਪਹਿਲਗਾਮ ਅੱਤਵਾਦੀ ਹਮਲੇ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਕਿਵੇਂ 'ਆਪ੍ਰੇਸ਼ਨ ਸਿੰਦੂਰ' ਰਾਹੀਂ ਭਾਰਤ ਦੇ ਨਿਰਣਾਇਕ ਜਵਾਬ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਨੂੰ ਦਰਸਾਇਆ। ਹਾਲ ਹੀ ਵਿੱਚ, ਵਪਾਰ ਸਮਝੌਤਿਆਂ ਨੂੰ ਲੈ ਕੇ ਵੀ, ਪ੍ਰਧਾਨ ਮੰਤਰੀ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਭਾਰਤ ਕਿਸੇ ਵੀ ਦੇਸ਼ ਨਾਲ ਸਿਰਫ਼ ਆਪਣੀਆਂ ਸ਼ਰਤਾਂ 'ਤੇ ਹੀ ਸਮਝੌਤਾ ਕਰੇਗਾ।

 https://static.pib.gov.in/WriteReadData/userfiles/image/image003N6KQ.jpg

ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਜਨਮਦਿਨ ਨੂੰ ਮਨਾਉਣ ਲਈ ਦੇਸ਼ ਭਰ ਵਿੱਚ ਵੱਖ-ਵੱਖ ਪ੍ਰੋਗਰਾਮ ਆਯੋਜਿਤ ਹੋਏ ਹਨ। ਅੱਜ ਤੋਂ ਹੀ ‘'ਸਵਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ' ਦੀ ਸ਼ੁਰੂਆਤ ਵੀ ਹੋ ਰਹੀ ਹੈ। ਉਨ੍ਹਾਂ ਨੇ ਦਿੱਲੀ ਵਿੱਚ ਪਿਛਲੀ ਸਰਕਾਰ ਵੱਲੋਂ ਸਿਹਤ ਸੇਵਾਵਾਂ ਪ੍ਰਤੀ ਕੀਤੀ ਗਈ ਲਾਪਰਵਾਹੀ 'ਤੇ ਨਾਰਾਜ਼ਗੀ ਪ੍ਰਗਟ ਕੀਤੀ ਅਤੇ ਟਿੱਪਣੀ ਕੀਤੀ ਕਿ ਸਿਹਤ ਕੇਂਦਰ ਸਿਰਫ਼ ਰਸਮੀ ਤੌਰ 'ਤੇ ਖੋਲ੍ਹੇ ਗਏ ਸਨ। ਇਸ ਦੇ ਉਲਟ, ਸ਼੍ਰੀ ਚੌਹਾਨ ਨੇ 'ਆਯੁਸ਼ਮਾਨ ਅਰੋਗਯ ਮੰਦਰਾਂ' ਰਾਹੀਂ ਮੌਜੂਦਾ ਮੁੱਖ ਮੰਤਰੀ ਦੀ ਅਗਵਾਈ ਹੇਠ ਮੌਜੂਦਾ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ, ਜੋ ਲੋਕਾਂ ਤੱਕ ਸਿਹਤ ਸਹੂਲਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾ ਰਹੇ ਹਨ।

https://static.pib.gov.in/WriteReadData/userfiles/image/image004T8CC.jpg

ਸ਼੍ਰੀ ਚੌਹਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪ੍ਰਧਾਨ ਮੰਤਰੀ ਦੇ ਜਨਮਦਿਨ 'ਤੇ 'ਸੇਵਾ ਪਖਵਾੜਾ' ਦੀ ਸ਼ੁਰੂਆਤ ਇੱਕ ਵਿਸ਼ੇਸ਼ ਪਹਿਲ ਹੈ। ਅਰੋਗਯ ਮੰਦਰਾਂ ਵਿੱਚ ਮਹਿਲਾਵਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਏ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਹਿਲਾਵਾਂ ਦੀ ਸਿਹਤ ਬਹੁਤ ਮਹੱਤਵਪੂਰਨ ਹੈ ਕਿਉਂਕਿ ਮਹਿਲਾਵਾਂ ਸਿਹਤਮੰਦ ਰਹਿਣਗੀਆਂ ਤਦ ਹੀ ਪਰਿਵਾਰ ਸਵਸਥ ਰਹੇਗਾ। ਉਨ੍ਹਾਂ ਨੇ ਯਾਦ ਦਿਲਾਇਆ ਕਿ ਪ੍ਰਧਾਨ ਮੰਤਰੀ ਨੇ ਹਮੇਸ਼ਾ ਮਹਿਲਾ ਸਸ਼ਕਤੀਕਰਣ ਨੂੰ ਤਰਜੀਹ ਦਿੱਤੀ ਹੈ ਅਤੇ ਮਹਿਲਾਵਾਂ ਅਤੇ ਬੇਟੀਆਂ ਦੀ ਭਲਾਈ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਵਿੱਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਦੀ ਪਹਿਲ ਸ਼ਾਮਲ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਚੌਹਾਨ ਨੇ ਕਿਹਾ ਕਿ 'ਲਾਡਲੀ ਬਹਿਣ ਯੋਜਨਾ' ਵਰਗੀਆਂ ਪਹਿਲਕਦਮੀਆਂ ਮਹਿਲਾਵਾਂ ਦੀ ਭਲਾਈ ਨੂੰ ਸਭ ਤੋਂ ਅੱਗੇ ਰੱਖਣ ਲਈ ਸ਼ੁਰੂ ਕੀਤੀਆਂ ਗਈਆਂ ਸਨ।

https://static.pib.gov.in/WriteReadData/userfiles/image/image005M7RM.jpg

ਉਨ੍ਹਾਂ ਨੇ ਕਿਹਾ ਕਿ ਦੇਸ਼ ਦੀਆਂ ਮਹਿਲਾਵਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਅਕਸਰ ਦੂਜਿਆਂ ਦੀ ਪਰਵਾਹ ਕਰਦੀਆਂ ਹਨ ਪਰ ਆਪਣੇ ਆਪ ਨੂੰ ਅਣਗੌਲਿਆ ਕਰਦੀਆਂ ਹਨ। ਸਰਕਾਰ ਨੇ ਹੁਣ ਇਸ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਲਿਆ ਹੈ, ਇਸੇ ਲਈ 'ਸਵਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ' ਦੀ ਸ਼ੁਰੂਆਤ ਕੀਤੀ ਗਈ ਸੀ।

ਕੇਂਦਰੀ ਮੰਤਰੀ ਨੇ ਭਵਿੱਖ ਵਿੱਚ ਗੰਭੀਰ ਬਿਮਾਰੀਆਂ ਨੂੰ ਰੋਕਣ ਲਈ ਨਿਯਮਿਤ ਸਿਹਤ ਜਾਂਚ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਸ਼ੁਰੂਆਤੀ ਪੱਧਰ ‘ਤੇ ਹੀ ਬਿਮਾਰੀ ਦਾ ਪਤਾ ਲਗਾਉਣ ਨਾਲ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਇਲਾਜ ਸੰਭਵ ਹੋ ਜਾਂਦਾ ਹੈ। ਉਨ੍ਹਾਂ ਨੇ ਸਾਰੀਆਂ ਮਹਿਲਾਵਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਮੁਫ਼ਤ ਜਾਂਚ ਸਹੂਲਤਾਂ ਦਾ ਲਾਭ ਉਠਾਉਣ ਅਤੇ ਆਪਣੇ ਆਲੇ ਦੁਆਲੇ ਦੀਆਂ ਹੋਰ ਮਹਿਲਾਵਾਂ ਨੂੰ ਵੀ ਅਜਿਹਾ ਕਰਨ ਲਈ ਜਾਗਰੂਕ ਕਰਨ ਦਾ ਸੱਦਾ ਦਿੱਤਾ।

 

https://static.pib.gov.in/WriteReadData/userfiles/image/image006LPY6.jpg

ਸ਼੍ਰੀ ਚੌਹਾਨ ਨੇ ਸਾਰੀਆਂ ਮਹਿਲਾਵਾਂ ਨੂੰ ਪੌਸ਼ਟਿਕ ਖੁਰਾਕ ਲੈਣ, ਯੋਗ ਕਰਨ ਅਤੇ ਪ੍ਰਾਣਾਯਾਮ ਕਰਨ ਵਰਗੀਆਂ ਚੰਗੀਆਂ ਆਦਤਾਂ ਅਪਣਾਉਣ ਦੀ ਅਪੀਲ ਵੀ ਕੀਤੀ। ਪ੍ਰਧਾਨ ਮੰਤਰੀ ਦੀ ਉਦਾਹਰਣ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਸਾਰੇ ਰੁਝੇਵਿਆਂ ਦੇ ਬਾਵਜੂਦ, ਸ਼੍ਰੀ ਮੋਦੀ ਇੱਕ ਸਿਹਤਮੰਦ ਰੋਜ਼ਾਨਾ ਰੂਟੀਨ ਦੀ ਪਾਲਣਾ ਕਰਦੇ ਹਨ, ਜੋ ਸਾਰਿਆਂ ਲਈ ਸਭ ਤੋਂ ਵੱਡੀ ਪ੍ਰੇਰਨਾ ਦਾ ਸਰੋਤ ਹੈ।

ਸ਼੍ਰੀ ਚੌਹਾਨ ਨੇ ਪ੍ਰਧਾਨ ਮੰਤਰੀ ਦੀ 'ਸਵਦੇਸ਼ੀ' ਅਪਣਾਉਣ ਦੀ ਵਚਨਬੱਧਤਾ ਦਾ ਵੀ ਜ਼ਿਕਰ ਕੀਤਾ ਅਤੇ ਸਾਰੇ ਨਾਗਰਿਕਾਂ ਨੂੰ ਆਪਣੀਆਂ ਰੋਜ਼ਾਨਾ ਜ਼ਰੂਰਤਾਂ ਲਈ ਅਤੇ ਆਉਣ ਵਾਲੇ ਤਿਉਹਾਰਾਂ ਦੇ ਮੌਕੇ ‘ਤੇ ਸਵਦੇਸ਼ੀ ਉਤਪਾਦਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਨਾਲ ਅਰਥਵਿਵਸਥਾ ਮਜ਼ਬੂਤ ​​ਹੋਵੇਗੀ ਅਤੇ 'ਆਤਮਨਿਰਭਰ ਭਾਰਤ' ਦੇ ਵਿਜ਼ਨ ਨੂੰ ਹੋਰ ਮਜ਼ਬੂਤੀ ਮਿਲੇਗੀ।

************

ਆਰਸੀ/ਕੇਐੱਸਆਰ/ਏਆਰ/ਏਕੇ


(Release ID: 2168357) ਵਿਜ਼ੀਟਰ ਕਾਊਂਟਰ : 29