ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਸ਼ਨ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ‘ਤੇ ਇੱਕ ਲੇਖ ਸਾਂਝਾ ਕੀਤਾ

प्रविष्टि तिथि: 19 SEP 2025 11:51AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਦੱਸਿਆ ਗਿਆ ਹੈ ਕਿ ਮਿਸ਼ਨ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਬੱਚਿਆਂ, ਕਿਸ਼ੋਰ ਲੜਕੀਆਂ ਅਤੇ ਗਰਭਵਤੀ ਮਾਵਾਂ ਦੇ ਪੋਸ਼ਣ ਵਿੱਚ ਸੁਧਾਰ ਲਈ ਇੱਕ ਵੱਡੀ ਪਹਿਲਕਦਮੀ ਹੈ। ਸ਼੍ਰੀ ਮੋਦੀ ਨੇ ਕਿਹਾ, "ਸਮੁੱਚੇ ਦੇਸ਼ ਵਿੱਚ ਫੈਲੇ ਆਂਗਣਵਾੜੀ ਕੇਂਦਰਾਂ ਦੇ ਵੱਡੇ ਨੈੱਟਵਰਕ ਰਾਹੀਂ ਲੱਖਾਂ ਲਾਭਪਾਤਰੀਆਂ ਨੂੰ ਸਹਾਇਤਾ ਮਿਲ ਰਹੀ ਹੈ।"

ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਵੱਲੋਂ ਕੀਤੀ ਗਈ ਇੱਕ ਐਕਸ-ਪੋਸਟ ’ਤੇ ਪ੍ਰਤਿਕਿਰਿਆ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ:

"ਮਿਸ਼ਨ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਬੱਚਿਆਂ, ਕਿਸ਼ੋਰ ਲੜਕੀਆਂ ਅਤੇ ਗਰਭਵਤੀ ਮਾਵਾਂ ਦੇ ਪੋਸ਼ਣ ਵਿੱਚ ਸੁਧਾਰ ਲਈ ਕੀਤੀ ਗਈ ਇੱਕ ਵੱਡੀ ਪਹਿਲਕਦਮੀ ਹੈ। ਇਸ ਦੇ ਤਹਿਤ ਸਮੁੱਚੇ ਦੇਸ਼ ਵਿੱਚ ਫੈਲੇ ਆਂਗਣਵਾੜੀ ਕੇਂਦਰਾਂ ਦੇ ਵੱਡੇ ਨੈੱਟਵਰਕ ਦੇ ਜ਼ਰੀਏ ਕਰੋੜਾਂ ਲਾਭਪਾਤਰੀਆਂ ਨੂੰ ਮਦਦ ਮਿਲ ਰਹੀ ਹੈ। ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੀ ਇਸ ਯੋਜਨਾ ਨਾਲ ਕਿਵੇਂ ਸਾਡੇ ਕਰੋੜਾਂ ਬੱਚਿਆਂ ਦਾ ਭਵਿੱਖ ਨਿੱਖਰ ਰਿਹਾ ਹੈ, ਕੇਂਦਰੀ ਮੰਤਰੀ ਅੰਨਪੂਰਣਾ ਦੇਵੀ ਜੀ ਨੇ ਆਪਣੇ ਇਸ ਲੇਖ ਵਿੱਚ ਵਿਸਥਾਰ ਵਿੱਚ ਦੱਸਿਆ ਹੈ..."

*****

ਪੀਕੇ/ ਕੇਸੀ/ ਏਜੇ/ ਐੱਨਜੇ


(रिलीज़ आईडी: 2168497) आगंतुक पटल : 12
इस विज्ञप्ति को इन भाषाओं में पढ़ें: Odia , Telugu , English , Urdu , हिन्दी , Marathi , Manipuri , Assamese , Bengali , Gujarati , Tamil , Kannada , Malayalam