ਖੇਤੀਬਾੜੀ ਮੰਤਰਾਲਾ
azadi ka amrit mahotsav

ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਦਿੱਲੀ ਵਿੱਚ ਸੰਪੰਨ ਹੋਈ ‘ਰਾਸ਼ਟਰੀ ਖੇਤੀਬਾੜੀ ਕਾਨਫਰੰਸ’ –ਰਬੀ ਅਭਿਆਨ 2025


ਦੋ ਦਿਨਾਂ ਕਾਨਫਰੰਸ ਵਿੱਚ ਰਾਜਾਂ ਦੇ ਖੇਤੀਬਾੜੀ ਮੰਤਰੀਗਣ ਅਤੇ ਸੀਨੀਅਰ ਅਧਿਕਾਰੀ ਹੋਏ ਸ਼ਾਮਲ, ਵੱਖ-ਵੱਖ ਸੈਸ਼ਨਾਂ ਵਿੱਚ ਕੀਤਾ ਗਿਆ ਡੂੰਘਾ ਵਿਚਾਰ -ਵਟਾਂਦਰਾ

ਨਕਲੀ-ਘਟੀਆ ਖਾਦਾਂ, ਕੀਟਨਾਸ਼ਕ ਕਿਸੇ ਵੀ ਕੀਮਤ ‘ਤੇ ਵਿਕਣ ਨਹੀਂ ਦੇਵਾਂਗੇ, ਵੇਚਣ ‘ਤੇ ਹੋਵੇਗੀ ਸਖ਼ਤ ਕਾਰਵਾਈ –ਸ਼੍ਰੀ ਸ਼ਿਵਰਾਜ ਸਿੰਘ ਚੌਹਾਨ

ਕਿਸਾਨ ਕਾਲ ਸੈਂਟਰ ਨੂੰ ਪ੍ਰਭਾਵਸ਼ਾਲੀ ਬਣਾਉਣ ਦਾ ਯਤਨ –ਸ਼੍ਰੀ ਸ਼ਿਵਰਾਜ ਸਿੰਘ ਚੌਹਾਨ

ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਸਮਾਧਾਨ ਦੇ ਨਾਲ ਹੀ ਕਿਸਾਨਾਂ ਨੂੰ ਪੂਰਾ ਨਿਆਂ ਦਿਲਾਉਣਗੇ-ਸ਼੍ਰੀ ਸ਼ਿਵਰਾਜ ਸਿੰਘ

Posted On: 16 SEP 2025 8:56PM by PIB Chandigarh

ਦੋ ਦਿਨਾਂ ‘ਰਾਸ਼ਟਰੀ ਖੇਤੀਬਾੜੀ ਕਾਨਫਰੰਸ-ਰਬੀ ਅਭਿਆਨ-2025’ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਦਿੱਲੀ ਵਿੱਚ ਸੰਪੰਨ ਹੋਇਆ। ਇਸ ਵਿੱਚ ਰਾਜਾਂ ਦੇ ਖੇਤੀਬਾੜੀ ਮੰਤਰੀਗਣ ਅਤੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਵੱਖ-ਵੱਖ ਸੈਸ਼ਨਾਂ ਵਿੱਚ ਖੇਤੀਬਾੜੀ ਦੇ ਵਿਕਾਸ ਲਈ ਡੂੰਘਾ ਵਿਚਾਰ-ਵਟਾਂਦਰਾ ਕੀਤਾ।

ਆਪਣੇ ਸਮਾਪਤੀ ਭਾਸ਼ਣ ਵਿੱਚ, ਸ਼੍ਰੀ ਚੌਹਾਨ ਨੇ ਸਪੱਸ਼ਟ ਤੌਰ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਨਕਲੀ ਅਤੇ ਘਟੀਆ ਖਾਦ-ਬੀਜਾਂ, ਕੀਟਨਾਸ਼ਕਾਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਇਨ੍ਹਾਂ ਨੂੰ ਵੇਚਣ ਵਾਲਿਆਂ ਦੇ ਖਿਲਾਫ ਸਖਤ ਕਾਨੂੰਨ ਬਣਾਏ ਜਾ ਰਹੇ ਹਨ। ਸ਼੍ਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਸਬੰਧ ਵਿੱਚ ਸ਼ੋਸ਼ਣ ਤੋਂ ਬਚਾਉਣ ਲਈ ਸਰਕਾਰਾਂ ਦੀ ਜ਼ਿੰਮੇਦਾਰੀ ‘ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਇਸ ਯਤਨ ਵਿੱਚ ਸਾਰੇ ਰਾਜਾਂ ਦੇ ਸਹਿਯੋਗ ਦੀ ਤਾਕੀਦ ਕੀਤੀ।

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨ ਕਾਲ ਸੈਂਟਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਚੱਲ ਰਹੇ ਯਤਨਾਂ ਨੂੰ ਉਜਾਗਰ ਕੀਤਾ ਅਤੇ ਉਨ੍ਹਾਂ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਰਾਜ ਪੱਧਰ 'ਤੇ ਮਜ਼ਬੂਤ ਵਿਧੀਆਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਕੇ ਉਨ੍ਹਾਂ ਨੂੰ ਪੂਰਾ ਨਿਆਂ ਦਿਲਾਉਣਗੇ, ਕਿਸਾਨਾਂ ਦੇ ਹਿੱਤ ਸਰਕਾਰ ਲਈ ਸਭ ਤੋਂ ਉੱਤੇ ਹਨ। ਉਨ੍ਹਾਂ ਨੇ ਰਾਜਾਂ ਨੂੰ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ (PMFBY) ਦੇ ਦਾਇਰੇ ਨੂੰ ਵਧਾਉਣ ਲਈ ਯਤਨ ਤੇਜ਼ ਕਰਨ ਦੀ ਵੀ ਅਪੀਲ ਕੀਤੀ ਤਾਂ ਜੋ ਹੋਰ ਕਿਸਾਨ ਇਸ ਯੋਜਨਾ ਦਾ ਲਾਭ ਲੈ ਸਕਣ।

ਸ਼੍ਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਹਿਤ ਵਿੱਚ ਦੇਸ਼ ਭਰ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ (ਕੇਵੀਕੇ) ਅਤੇ ਰਾਜਾਂ ਦੇ ਖੇਤੀਬਾੜੀ ਵਿਸਥਾਰ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ, ਉਨ੍ਹਾਂ ਨੂੰ ਗਿਆਨ ਦੇ ਪ੍ਰਸਾਰ ਅਤੇ ਆਧੁਨਿਕ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਦੱਸਿਆ।

ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਨੇ 3 ਅਕਤੂਬਰ ਤੋਂ ਸ਼ੁਰੂ ਕੀਤੇ ਜਾਣ ਵਾਲੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਨੂੰ ਸਫਲ ਬਣਾਉਣ ਲਈ ਸਾਰੇ ਰਾਜਾਂ ਅਤੇ ਖੇਤੀਬਾੜੀ ਮੰਤਰੀਆਂ ਨੂੰ ਵਿਸ਼ੇਸ਼ ਤਾਕੀਦ ਕਰਦੇ ਹੋਏ ਕਿਹਾ ਕਿ ‘ਲੈਬ ਟੂ ਲੈਂਡ’ ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਇਹ ਇੱਕ ਮਹੱਤਵਪੂਰਨ ਪਹਿਲਕਦਮੀ ਹੈ।

ਸ਼੍ਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਦੋ ਦਿਨਾਂ ਤੱਕ ਬਹੁਤ ਗੰਭੀਰਤਾ ਨਾਲ ਮੰਥਨ ਕੀਤਾ ਗਿਆ ਹੈ, ਜਿਸ ਦੇ ਲਈ ਸਾਰੇ ਰਾਜਂ ਦੇ ਖੇਤੀਬਾੜੀ ਮੰਤਰੀ ਅਤੇ ਸਾਰੇ ਅਧਿਕਾਰੀ ਵਧਾਈ ਦੇ ਪਾਤਰ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਨਿਸ਼ਚਿਤ ਤੌਰ ‘ਤੇ ਰਬੀ ਫਸਲਾਂ ਦੇ ਸੀਜ਼ਨ ਵਿੱਚ ਬਹੁਤ ਵਧੀਆ ਨਤੀਜੇ ਪ੍ਰਾਪਤ ਹੋਣਗੇ।

ਉਨ੍ਹਾਂ ਨੇ ਸਾਰੇ ਭਾਗੀਦਾਰਾਂ ਵੱਲੋਂ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਕਿਸਾਨਾਂ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਲਈ ਧੰਨਵਾਦ ਵੀ ਕੀਤਾ। ਮੰਤਰੀ ਨੇ ਹਿਤਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਤਿਹਾਸਕ ਜੀਐਸਟੀ ਸੁਧਾਰਾਂ ਦੇ ਲਾਭ ਦੇਸ਼ ਭਰ ਦੇ ਪਿੰਡਾਂ ਤੱਕ ਪਹੁੰਚਾਉਣ ਅਤੇ ਸਾਰਿਆਂ ਨੂੰ ਮਾਣਯੋਗ ਪ੍ਰਧਾਨ ਮੰਤਰੀ ਦੇ ਸੱਦੇ ਦੇ ਅਨੁਸਾਰ ਸਵਦੇਸ਼ੀ ਅਪਣਾਉਣ ਦੀ ਅਪੀਲ ਕੀਤੀ।

*****

ਆਰਸੀ/ਕੇਐੱਸਆਰ/ਏਆਰ/ਏਜੀ


(Release ID: 2168560) Visitor Counter : 11