ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਗ੍ਰੀਸ ਦੇ ਪ੍ਰਧਾਨ ਮੰਤਰੀ ਨਾਲ ਟੈਲੀਫ਼ੋਨ 'ਤੇ ਗੱਲਬਾਤ


ਪ੍ਰਧਾਨ ਮੰਤਰੀ ਸ਼੍ਰੀ ਮਿਤਸੋਤਾਕਿਸ ਨੇ ਫ਼ੋਨ ਕਰਕੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੇ ਜਨਮ ਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ

ਦੋਵਾਂ ਨੇਤਾਵਾਂ ਨੇ ਭਾਰਤ-ਗ੍ਰੀਸ ਰਣਨੀਤਿਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਖੇਤਰੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਵਚਨਬੱਧਤਾ ਦੁਹਰਾਈ

ਪ੍ਰਧਾਨ ਮੰਤਰੀ ਸ਼੍ਰੀ ਮਿਤਸੋਤਾਕਿਸ ਨੇ ਭਾਰਤ-ਯੂਰਪੀ ਸੰਘ ਮੁਕਤ ਵਪਾਰ ਸਮਝੌਤੇ (ਐੱਫਟੀਏ) ਦੇ ਜਲਦੀ ਮੁਕੰਮਲ ਹੋਣ ਲਈ ਸਮਰਥਨ ਪ੍ਰਗਟ ਕੀਤਾ

Posted On: 19 SEP 2025 2:52PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅੱਜ ਹੇਲੇਨਿਕ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਕਿਰਿਆਕੋਸ ਮਿਤਸੋਤਾਕਿਸ ਨਾਲ ਟੈਲੀਫ਼ੋਨ 'ਤੇ ਗੱਲਬਾਤ ਹੋਈ।

ਪ੍ਰਧਾਨ ਮੰਤਰੀ ਮਿਤਸੋਤਾਕਿਸ ਨੇ ਫ਼ੋਨ ਕਰਕੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੇ ਜਨਮ ਦਿਨ ਦੇ ਮੌਕੇ 'ਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਇਸ ਭਾਵਨਾ ਪ੍ਰਦਰਸ਼ਨ ਲਈ ਦਿਲੋਂ ਧੰਨਵਾਦ ਜ਼ਾਹਰ ਕੀਤਾ।

ਦੋਵਾਂ ਨੇਤਾਵਾਂ ਨੇ ਵਪਾਰ, ਨਿਵੇਸ਼, ਤਕਨਾਲੋਜੀ, ਸ਼ਿਪਿੰਗ, ਰੱਖਿਆ, ਸੁਰੱਖਿਆ, ਸੰਪਰਕ ਅਤੇ ਲੋਕਾਂ ਦੇ ਵਿੱਚ ਆਪਸੀ ਸਬੰਧਾਂ ਵਰਗੇ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਵਿੱਚ ਵਿਕਾਸ ਦਾ ਸਵਾਗਤ ਕੀਤਾ ਅਤੇ ਭਾਰਤ-ਗ੍ਰੀਸ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਮਿਤਸੋਤਾਕਿਸ ਨੇ ਆਪਸੀ ਤੌਰ 'ਤੇ  ਲਾਭਦਾਇਕ ਭਾਰਤ-ਯੂਰਪੀ ਸੰਘ ਮੁਕਤ ਵਪਾਰ ਸਮਝੌਤੇ ਦੇ ਜਲਦੀ ਮੁਕੰਮਲ ਹੋਣ ਅਤੇ 2026 ਵਿੱਚ ਭਾਰਤ ਵੱਲੋਂ ਆਯੋਜਿਤ ਕੀਤੇ ਜਾਣ ਵਾਲੇ ਏਆਈ ਇੰਪੈਕਟ ਸਮਿਟ ਦੀ ਸਫ਼ਲਤਾ ਲਈ ਗ੍ਰੀਸ ਦਾ ਸਮਰਥਨ ਪ੍ਰਗਟ ਕੀਤਾ।

ਉਨ੍ਹਾਂ ਨੇ ਆਪਸੀ ਹਿੱਤ ਦੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ 'ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

ਦੋਵੇਂ ਆਗੂਆਂ ਨੇ ਸੰਪਰਕ ਵਿੱਚ ਬਣੇ ਰਹਿਣ ’ਤੇ ਸਹਿਮਤੀ ਪ੍ਰਗਟਾਈ।

*********

ਪੀਕੇ/ ਕੇਸੀ/ ਐੱਸਕੇਜੇ/ ਐੱਸਕੇ


(Release ID: 2169426) Visitor Counter : 8