ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਜਨਮ ਦਿਨ ਦੀਆਂ ਤਹਿ ਦਿਲੋਂ ਮੁਬਾਰਕਾਂ ਦਿੱਤੀਆਂ
                    
                    
                        
ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੀ ਦੋਸਤੀ ਦੇ ਲਈ ਦਿਲੋਂ ਸ਼ਲਾਘਾ ਕੀਤੀ
ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਦੀ ਦਿਸ਼ਾ ਵਿੱਚ ਅਮਰੀਕੀ ਰਾਸ਼ਟਰਪਤੀ ਟਰੰਪ ਦੀ ਪਹਿਲਕਦਮੀ ਦੇ ਲਈ ਭਾਰਤ ਦਾ ਸਮਰਥਨ ਵਿਅਕਤ ਕੀਤਾ
                    
                
                
                    Posted On:
                16 SEP 2025 11:15PM by PIB Chandigarh
                
                
                
                
                
                
                ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਡੋਨਾਲਡ ਜੇ. ਟਰੰਪ ਦਾ ਟੈਲੀਫ਼ੋਨ ਆਇਆ।
ਰਾਸ਼ਟਰਪਤੀ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਦੇ 75ਵੇਂ ਜਨਮ ਦਿਨ ‘ਤੇ ਤਹਿ ਦਿਲੋਂ ਮੁਬਾਰਕਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਦੋਸਤੀ ਦੇ ਲਈ ਦਿਲੋਂ ਸ਼ਲਾਘਾ ਪ੍ਰਗਟ ਕੀਤੀ।
ਦੋਵੇਂ ਨੇਤਾਵਾਂ ਨੇ ਭਾਰਤ-ਅਮਰੀਕਾ ਆਲਮੀ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਵੱਧ ਡੂੰਘਾ ਕਰਨ ਦੀ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।
ਉਨ੍ਹਾਂ ਨੇ ਵੱਖ-ਵੱਖ ਖੇਤਰੀ ਅਤੇ ਆਲਮੀ ਘਟਨਾਕ੍ਰਮਾਂ ’ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਦੀ ਦਿਸ਼ਾ ਵਿੱਚ ਰਾਸ਼ਟਰਪਤੀ ਟਰੰਪ ਦੀ ਪਹਿਲਕਦਮੀ ਦੇ ਪ੍ਰਤੀ ਭਾਰਤ ਦਾ ਸਮਰਥਨ ਪ੍ਰਗਟ ਕੀਤਾ। 
ਦੋਵੇਂ ਨੇਤਾਵਾਂ ਨੇ ਸੰਪਰਕ ਵਿੱਚ ਬਣੇ ਰਹਿਣ ’ਤੇ ਸਹਿਮਤੀ ਪ੍ਰਗਟ ਕੀਤੀ।
***
MJPS/VJ
ਐੱਮਜੇਪੀਐੱਸ/ਵੀਜੇ
                
                
                
                
                
                (Release ID: 2169546)
                Visitor Counter : 8
                
                
                
                    
                
                
                    
                
                Read this release in: 
                
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            Marathi 
                    
                        ,
                    
                        
                        
                            हिन्दी 
                    
                        ,
                    
                        
                        
                            Bengali 
                    
                        ,
                    
                        
                        
                            Assamese 
                    
                        ,
                    
                        
                        
                            Manipuri 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Kannada 
                    
                        ,
                    
                        
                        
                            Malayalam