ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਾਰਤ ਦੀ ਸੱਤਵੀਂ ਵਰ੍ਹੇਗੰਢ ਮਨਾਈ
Posted On:
23 SEP 2025 12:52PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਯੁਸ਼ਮਾਨ ਭਾਰਤ ਯੋਜਨਾ ਦੇ 7 ਸਾਲ ਪੂਰੇ ਹੋਣ ਮੌਕੇ ਅੱਜ ਇਸ ਗੱਲ ਦੀ ਮੁੜ ਪੁਸ਼ਟੀ ਕੀਤੀ ਹੈ ਕਿ ਇਸ ਯੋਜਨਾ ਨੇ ਲੱਖਾਂ ਨਾਗਰਿਕਾਂ ਲਈ ਸਮਰੱਥਾ, ਵਿੱਤੀ ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾ ਕੇ ਗੁਣਵੱਤਾਪੂਰਨ ਸਿਹਤ ਸੰਭਾਲ ਤੱਕ ਪਹੁੰਚ ਨੂੰ ਨਵੇਂ ਸਿਰੇ ਤੋਂ ਪਰਿਭਾਸ਼ਿਤ ਕੀਤਾ ਹੈ।
MyGovIndia ਵੱਲੋਂ ਸੋਸ਼ਲ ਮੀਡੀਆ ਮੰਚ ਐਕਸ ’ਤੇ ਜਾਰੀ ਪੋਸਟ ਦਾ ਜਵਾਬ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ:
‘‘ਅੱਜ ਆਯੁਸ਼ਮਾਨ ਭਾਰਤ ਦੇ #7ਸਾਲ ਪੂਰੇ ਹੋ ਰਹੇ ਹਨ! ਇਹ ਇੱਕ ਅਜਿਹੀ ਪਹਿਲ ਸੀ, ਜਿਸ ਨੇ ਭਵਿੱਖ ਦੀਆਂ ਜ਼ਰੂਰਤਾਂ ਦਾ ਅੰਦਾਜ਼ਾ ਲਗਾਇਆ ਅਤੇ ਲੋਕਾਂ ਲਈ ਉੱਚ-ਗੁਣਵੱਤਾ ਵਾਲੀ ਅਤੇ ਕਿਫ਼ਾਇਤੀ ਸਿਹਤ ਸੰਭਾਲ ਯਕੀਨੀ ਬਣਾਉਣ ’ਤੇ ਧਿਆਨ ਕੇਂਦਰਿਤ ਕੀਤਾ। ਇਸ ਕਰਕੇ ਭਾਰਤ ਜਨਤਕ ਸਿਹਤ ਸੰਭਾਲ ਵਿੱਚ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ। ਇਸ ਯੋਜਨਾ ਨੇ ਲਾਭਪਾਤਰੀਆਂ ਲਈ ਵਿੱਤੀ ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾਇਆ ਹੈ। ਭਾਰਤ ਨੇ ਦਿਖਾਇਆ ਹੈ ਕਿ ਕਿਵੇਂ ਇਸ ਦਾ ਵਿਸਤਾਰ, ਹਮਦਰਦੀ ਅਤੇ ਤਕਨੀਕ ਮਨੁੱਖੀ ਸਸ਼ਕਤੀਕਰਨ ਨੂੰ ਹੋਰ ਅੱਗੇ ਵਧਾ ਸਕਦੇ ਹਨ।’’
***
ਐਮਜੇਪੀਐਸ/ਐਸਆਰ/ਐਸਕੇਐਸ
(Release ID: 2170130)
Visitor Counter : 10
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Bengali-TR
,
Gujarati
,
Odia
,
Tamil
,
Telugu
,
Kannada
,
Malayalam