ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ 26 ਸਤੰਬਰ ਨੂੰ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਸ਼ੁਰੂ ਕਰਨਗੇ


ਯੋਜਨਾ ਦਾ ਉਦੇਸ਼ ਸਵੈ-ਰੁਜ਼ਗਾਰ ਅਤੇ ਜੀਵਿਕਾ ਦੇ ਮੌਕਿਆਂ ਰਾਹੀਂ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣਾ ਹੈ

ਯੋਜਨਾ ਤਹਿਤ ਸੂਬੇ ਦੇ ਹਰ ਪਰਿਵਾਰ ਦੀ ਇੱਕ ਮਹਿਲਾ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ

ਪ੍ਰਧਾਨ ਮੰਤਰੀ ਬਿਹਾਰ ਦੀਆਂ 75 ਲੱਖ ਮਹਿਲਾਵਾਂ ਦੇ ਖ਼ਾਤਿਆਂ ਵਿੱਚ ਸਿੱਧੇ 7500 ਕਰੋੜ ਰੁਪਏ ਟ੍ਰਾਂਸਫ਼ਰ ਕਰਨਗੇ

ਹਰ ਮਹਿਲਾ ਨੂੰ 10,000 ਰੁਪਏ ਦੇ ਸ਼ੁਰੂਆਤੀ ਟ੍ਰਾਂਸਫ਼ਰ ਦੇ ਨਾਲ, ਬਾਅਦ ਵਿੱਚ 2 ਲੱਖ ਰੁਪਏ ਤੱਕ ਦੀ ਵਾਧੂ ਵਿੱਤੀ ਸਹਾਇਤਾ ਦੀ ਸੰਭਾਵਨਾ ਹੋਵੇਗੀ

Posted On: 25 SEP 2025 6:44PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਸਤੰਬਰ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਸ਼ੁਰੂ ਕਰਨਗੇ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਬਿਹਾਰ ਦੀਆਂ 75 ਲੱਖ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੇ 10-10 ਹਜ਼ਾਰ ਰੁਪਏ, ਯਾਨੀ ਕੁੱਲ 7,500 ਕਰੋੜ ਰੁਪਏ ਟ੍ਰਾਸਫ਼ਰ ਕਰਨਗੇ।

ਬਿਹਾਰ ਸਰਕਾਰ ਦੀ ਇਸ ਯੋਜਨਾ ਦਾ ਮੰਤਵ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਸਵੈ-ਰੁਜ਼ਗਾਰ ਤੇ ਜੀਵਿਕਾ ਦੇ ਮੌਕਿਆਂ ਰਾਹੀਂ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ ਦੇਣਾ ਹੈ। ਇਹ ਯੋਜਨਾ ਸੂਬੇ ਦੇ ਹਰ ਪਰਿਵਾਰ ਦੀ ਇੱਕ ਮਹਿਲਾ ਨੂੰ ਵਿੱਤੀ ਸਹਾਇਤਾ ਦੇਵੇਗੀ ਤਾਂ ਜੋ ਉਹ ਆਪਣੀ ਪਸੰਦ ਦਾ ਰੁਜ਼ਗਾਰ ਜਾਂ ਜੀਵਿਕਾ ਦੀਆਂ ਗਤੀਵਿਧੀਆਂ ਸ਼ੁਰੂ ਕਰ ਸਕਣ। ਇਸ ਨਾਲ ਆਰਥਿਕ ਸੁਤੰਤਰਤਾ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਹੁਲਾਰਾ ਮਿਲੇਗਾ।

ਇਸ ਯੋਜਨਾ ਤਹਿਤ ਹਰ ਲਾਭਪਾਤਰੀ ਨੂੰ ਸਿੱਧੇ ਲਾਭ ਟ੍ਰਾਂਸਫ਼ਰ ਰਾਹੀਂ 10,000 ਰੁਪਏ ਦੀ ਸ਼ੁਰੂਆਤੀ ਗ੍ਰਾਂਟ ਮਿਲੇਗੀ ਅਤੇ ਬਾਅਦ ਦੇ ਪੜਾਵਾਂ ਵਿੱਚ 2 ਲੱਖ ਰੁਪਏ ਤੱਕ ਦੀ ਵਾਧੂ ਵਿੱਤੀ ਸਹਾਇਤਾ ਦੀ ਸੰਭਾਵਨਾ ਹੈ। ਇਸ ਸਹਾਇਤਾ ਰਾਸ਼ੀ ਦੀ ਵਰਤੋਂ ਲਾਭਪਾਤਰੀ ਆਪਣੀ ਪਸੰਦ ਦੇ ਖੇਤਰਾਂ ਵਿੱਚ ਕਰ ਸਕਦੇ ਹਨ, ਜਿਨ੍ਹਾਂ ਵਿੱਚ ਖੇਤੀਬਾੜੀ, ਪਸ਼ੂ ਪਾਲਣ, ਦਸਤਕਾਰੀ, ਸਿਲਾਈ-ਬੁਣਾਈ ਅਤੇ ਹੋਰ ਛੋਟੇ ਪੱਧਰ ਦੇ ਉੱਦਮ ਸ਼ਾਮਲ ਹਨ।

ਇਹ ਯੋਜਨਾ ਭਾਈਚਾਰਕ ਪੱਧਰ ’ਤੇ ਚਲਾਈ ਜਾਵੇਗੀ ਅਤੇ ਇਸ ਵਿੱਚ ਵਿੱਤੀ ਸਹਾਇਤਾ ਦੇ ਨਾਲ-ਨਾਲ, ਸਵੈ-ਸਹਾਇਤਾ ਗਰੁੱਪਾਂ ਨਾਲ ਜੁੜੇ ਭਾਈਚਾਰਕ ਸਰੋਤ ਵਿਅਕਤੀ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਸਮਰਥਨ ਦੇਣ ਲਈ ਸਿਖਲਾਈ ਵੀ ਦੇਣਗੇ। ਉਨ੍ਹਾਂ ਦੀ ਉਪਜ ਦੀ ਵਿਕਰੀ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ‘ਗ੍ਰਾਮੀਨ ਹਾਟ-ਬਾਜ਼ਾਰਾਂ’ ਦਾ ਹੋਰ ਵਿਕਾਸ ਕੀਤਾ ਜਾਵੇਗਾ।

ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਦੀ ਸ਼ੁਰੂਆਤ ਮੌਕੇ ਸੂਬੇ ਵਿੱਚ ਜ਼ਿਲ੍ਹਾ, ਬਲਾਕ, ਕਲੱਸਟਰ ਅਤੇ ਪਿੰਡ ਵਰਗੇ ਕਈ ਪ੍ਰਸ਼ਾਸਨਿਕ ਪੱਧਰਾਂ ’ਤੇ ਇੱਕ ਰਾਜ ਪੱਧਰੀ ਪ੍ਰੋਗਰਾਮ ਹੋਵੇਗਾ। ਇੱਕ ਕਰੋੜ ਤੋ ਵੱਧ ਮਹਿਲਾਵਾਂ ਇਸ ਪ੍ਰੋਗਰਾਮ ਦੀਆਂ ਗਵਾਹ ਬਣਨਗੀਆਂ।

 

************

ਐੱਮਜੇਪੀਐੱਸ/ਐੱਸਆਰ


(Release ID: 2171585) Visitor Counter : 6