ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੰਡਿਤ ਦੀਨਦਿਆਲ ਉਪਾਧਿਆਏ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ
प्रविष्टि तिथि:
25 SEP 2025 8:30AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੰਡਿਤ ਦੀਨਦਿਆਲ ਉਪਾਧਿਆਏ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ਦੇ ਮੌਕੇ 'ਤੇ ਦਿਲੋਂ ਸ਼ਰਧਾਂਜਲੀ ਭੇਟ ਕਰਦੇ ਹੋਏ ਭਾਰਤ ਦੀ ਵਿਚਾਰਧਾਰਕ ਅਤੇ ਵਿਕਾਸ ਯਾਤਰਾ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਏ ਦਾ ਆਖ਼ਰੀ ਪੜਾਅ ’ਤੇ ਖੜ੍ਹੇ ਵਿਅਕਤੀ ਨੂੰ ਉੱਚਾ ਚੁੱਕਣ ਨਾਲ ਸਬੰਧਿਤ ਉਨ੍ਹਾਂ ਦਾ ਅਟੁੱਟ ਮਨੁੱਖਤਾਵਾਦ ਦਾ ਫ਼ਲਸਫ਼ਾ ਅਤੇ ਅੰਤਯੋਦਯ ਦਾ ਨਜ਼ਰੀਆ ਭਾਰਤ ਦੇ ਵਿਕਾਸ ਮਾਡਲ ਨੂੰ ਪ੍ਰੇਰਨਾ ਦਿੰਦਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਇਹ ਸਿਧਾਂਤ ਸਮਾਵੇਸ਼ੀ ਵਿਕਾਸ ਅਤੇ ਰਾਸ਼ਟਰ ਨਿਰਮਾਣ ਦੇ ਪ੍ਰਤੀ ਸਰਕਾਰ ਦੇ ਨਜ਼ਰੀਏ ਵਿੱਚ ਪੂਰੀ ਤਰ੍ਹਾਂ ਸਮਾਇਆ ਹੋਇਆ ਹੈ।
ਐਕਸ 'ਤੇ ਆਪਣੀ ਇੱਕ ਪੋਸਟ ਵਿੱਚ ਸ਼੍ਰੀ ਮੋਦੀ ਨੇ ਕਿਹਾ:
"ਭਾਰਤ ਮਾਤਾ ਦੇ ਮਹਾਨ ਪੁੱਤਰ ਅਤੇ ਅਟੁੱਟ ਮਨੁੱਖਤਾਵਾਦ ਦੇ ਮੋਢੀ ਪੰਡਿਤ ਦੀਨਦਿਆਲ ਉਪਾਧਿਆਏ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਕੋਟਿ-ਕੋਟਿ ਨਮਨ। ਦੇਸ਼ ਨੂੰ ਖ਼ੁਸ਼ਹਾਲੀ ਦਾ ਰਾਹ ਦਿਖਾਉਣ ਵਾਲੇ ਉਨ੍ਹਾਂ ਦੇ ਰਾਸ਼ਟਰਵਾਦੀ ਵਿਚਾਰ ਅਤੇ ਅੰਤਯੋਦਯ ਦੇ ਸਿਧਾਂਤ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਬਹੁਤ ਕੰਮ ਆਉਣ ਵਾਲੇ ਹਨ।"
************
ਐੱਮਜੇਪੀਐੱਸ/ ਐੱਸਆਰ
(रिलीज़ आईडी: 2171586)
आगंतुक पटल : 15
इस विज्ञप्ति को इन भाषाओं में पढ़ें:
हिन्दी
,
English
,
Urdu
,
Marathi
,
Bengali
,
Bengali-TR
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam