ਸਿੱਖਿਆ ਮੰਤਰਾਲਾ
azadi ka amrit mahotsav

ਸ਼੍ਰੀ ਧਰਮੇਂਦਰ ਪ੍ਰਧਾਨ ਨੇ ‘ਸਵੱਛਤਾ ਹੀ ਸੇਵਾ’ ਅਭਿਆਨ ਦੀ ਅਗਵਾਈ ਕੀਤੀ, ਏਆਰਐੱਸਡੀ ਕਾਲਜ ਵਿੱਚ ਸ਼੍ਰਮਦਾਨ ਵਿੱਚ ਹਿੱਸਾ ਲਿਆ

Posted On: 25 SEP 2025 6:22PM by PIB Chandigarh

ਪੰਡਿਤ ਦੀਨਦਿਆਲ ਉਪਾਧਿਆਏ ਦੀ ਜਯੰਤੀ ‘ਤੇ, ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਅੱਜ ਦਿੱਲੀ ਯੂਨੀਵਰਸਿਟੀ ਦੇ ਆਤਮਾ ਰਾਮ ਸਨਾਤਨ ਧਰਮ ਕਾਲਜ ਵਿੱਚ ‘ਸਵੱਛਤਾ ਹੀ ਸੇਵਾ’ ਅਭਿਆਨ ਦੇ ਤਹਿਤ ਸ਼੍ਰਮਦਾਨ ਵਿੱਚ ਹਿੱਸਾ ਲਿਆ। ਸਿੱਖਿਆ ਮੰਤਰਾਲੇ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸਵੱਛ ਭਾਰਤ ਦੇ ਸੱਦੇ ਤੋਂ ਪ੍ਰੇਰਿਤ ਹੋ ਕੇ ਵਰਤਮਾਨ ਵਿੱਚ ਸਵੱਛੋਤਸਵ ਦੇ ਤਹਿਤ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਹੈ। 

ਕੇਂਦਰੀ ਸਿੱਖਿਆ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਵੱਛਤਾ ਦਾ ਅਭਿਆਸ ਸਿਰਫ਼ ਇੱਕ ਦਿਨ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਇਸ ਨੂੰ ਰੋਜ਼ਾਨਾ ਦੀ ਰੂਟੀਨ ਦਾ ਅਣਿੱਖੜਵਾਂ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਸਾਰਿਆਂ ਨੂੰ ਸਵੱਛਤਾ ਨੂੰ ਆਪਣੀ ਆਦਤ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਉੱਜਵਲ, ਸਵੱਛ, ਸਿਹਤਮੰਦ ਅਤੇ ਸਮ੍ਰਿੱਧ ਰਾਸ਼ਟਰ ਦੇ ਨਿਰਮਾਣ ਵਿੱਚ ਹੱਥ ਮਿਲਾਉਣ ਦੀ ਤਾਕੀਦ ਕੀਤੀ। 

 

ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ, ਸ਼੍ਰੀ ਪ੍ਰਧਾਨ ਨੇ ਕਿਹਾ ਕਿ ਨੌਜਵਾਨ ਮਨ ਨਾਲ ਜੁੜਨਾ ਹਮੇਸ਼ਾ ਪ੍ਰੇਰਨਾਦਾਇਕ ਹੁੰਦਾ ਹੈ, ਕਿਉਂਕਿ ਉੱਜਵਲ ਭਵਿੱਖ ਪ੍ਰਤੀ ਉਨ੍ਹਾਂ ਦਾ ਉਤਸਾਹ ਅਤੇ ਸਵੈ-ਭਰੋਸਾ ਸਪਸ਼ਟ ਝਲਕਦਾ ਹੈ। ਉਨ੍ਹਾਂ ਨੇ ਸਵੱਛਤਾ ਨੂੰ ਯਕੀਨੀ ਬਣਾਉਣ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ, ਵਿਕਸਿਤ ਭਾਰਤ ਦੇ ਵਿਜ਼ਨ ਵਿੱਚ ਉਨ੍ਹਾਂ ਦੀ ਪ੍ਰਾਥਮਿਕਤਾ, ਜੀਵਨ ਅਤੇ ਕਰੀਅਰ ਵਿੱਚ ਅਨੁਸ਼ਾਸਨ ਦੇ ਮਹੱਤਵ ਅਤੇ ਸਮਾਜਿਕ ਕਾਰਜਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਰੇਕ ਹਫ਼ਤੇ ਘੱਟ ਤੋਂ ਘੱਟ ਇੱਕ ਘੰਟਾ ਸਵੱਛਤਾ ਲਈ ਸਮਰਪਿਤ ਕਰਨ ਦੀ ਤਾਕੀਦ ਕੀਤੀ। 

ਮੰਤਰੀ ਨੇ ਪ੍ਰਧਾਨ ਮੰਤਰੀ ਦੇ ਆਤਮਨਿਰਭਰਤਾ ਅਤੇ ਸਵਦੇਸ਼ੀ ਦੇ ਸੱਦੇ ਨੂੰ ਵੀ ਯਾਦ ਕੀਤਾ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਸਵਦੇਸ਼ੀ ਉਤਪਾਦਾਂ ਨੂੰ ਅਪਣਾਉਣ, ਵੋਕਲ ਫਾਰ ਲੋਕਲ ਹੋਣ, ਅਤੇ ਵਿਕਸਿਤ ਰਾਸ਼ਟਰ ਦੇ ਦ੍ਰਿਸ਼ਟੀਕੋਣ ਵੱਲ ਵਧ ਰਹੇ ਭਾਰਤ ਦੀ ਨਵੀਂ ਵਿਕਾਸ ਗਾਥਾ ਲਿਖਣ ਵਿੱਚ ਯੋਗਦਾਨ ਦੇਣ ਦੀ ਅਪੀਲ ਕੀਤੀ। 

ਇਸ ਪ੍ਰੋਗਰਾਮ ਵਿੱਚ ਡਿਪਾਰਟਮੈਂਟ ਆਫ ਹਾਇਰ ਐਜੂਕੇਸ਼ਨ (ਡੀਓਐੱਚਈ), ਡਾ. ਵਿਨਿਤ ਜੋਸ਼ੀ; ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਯੋਗੇਸ਼ ਸਿੰਘ; ਸੰਯੁਕਤ ਸਕੱਤਰ (ਡੀਓਐੱਚਈ), ਸ਼੍ਰੀ ਸਯੱਦ ਏਕਰਾਮ ਰਿਜ਼ਵੀ; ਸੰਯੁਕਤ ਸਕੱਤਰ (ਡੀਓਐੱਚਈ), ਸ਼੍ਰੀਮਤੀ. ਰੀਨਾ ਸੋਨੇਵਾਲ ਕੌਲੀ; ਸੰਯੁਕਤ ਸਕੱਤਰ (ਡੀਓਐੱਚਈ), ਸ਼੍ਰੀ ਆਰਮਸਟ੍ਰੌਂਗ ਪਾਮੇ (Shri Armstrong Pame); ਮੰਤਰਾਲੇ ਦੇ ਅਧਿਕਾਰ ਅਤੇ ਆਤਮਾ ਰਾਮ ਸਨਾਤਨ ਧਰਮ ਕਾਲਜ ਦੇ ਪ੍ਰੋਫੈਸਰ ਗਿਆਨਤੋਸ਼ ਕੁਮਾਰ ਝਾ ਅਤੇ ਹੋਰ ਫੈਕਲਟੀ ਮੈਂਬਰ ਵੀ ਮੌਜੂਦ ਸਨ। 

 

************

ਐੱਮਵੀ/ਏਕੇ/ਏਕੇ


(Release ID: 2171795) Visitor Counter : 2
Read this release in: English , Urdu , Hindi