ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਵਿਜੈ ਕੁਮਾਰ ਮਲਹੋਤਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ

प्रविष्टि तिथि: 30 SEP 2025 8:44AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਵਿਜੈ ਕੁਮਾਰ ਮਲਹੋਤਰਾ ਦੇ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। 

ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਵਿਜੈ ਕੁਮਾਰ ਮਲਹੋਤਰਾ ਜੀ ਇੱਕ ਉੱਘੇ ਆਗੂ ਵਜੋਂ ਜਾਣੇ ਜਾਂਦੇ ਸਨ, ਜਿਨ੍ਹਾਂ ਨੂੰ ਲੋਕ-ਮੁੱਦਿਆਂ ਦੀ ਬਹੁਤ ਚੰਗੀ ਸਮਝ ਸੀ ਅਤੇ ਉਨ੍ਹਾਂ ਨੂੰ ਸੰਸਦ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਵੀ ਯਾਦ ਕੀਤਾ ਜਾਂਦਾ ਹੈ।

ਪ੍ਰਧਾਨ ਮੰਤਰੀ ਨੇ ਐਕਸ 'ਤੇ ਆਪਣੀ ਪੋਸਟ ਵਿੱਚ ਲਿਖਿਆ:

 ‘‘ਸ਼੍ਰੀ ਵਿਜੈ ਕੁਮਾਰ ਮਲਹੋਤਰਾ ਜੀ ਇੱਕ ਉੱਘੇ ਆਗੂ ਵਜੋਂ ਆਪਣੀ ਪਛਾਣ ਬਣਾਈ, ਉਨ੍ਹਾਂ ਨੂੰ ਲੋਕ-ਮੁੱਦਿਆਂ ਦੀ ਡੂੰਘੀ ਸਮਝ ਸੀ। ਉਨ੍ਹਾਂ ਨੇ ਦਿੱਲੀ ਵਿੱਚ ਸਾਡੀ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕੀਤੀ। ਸੰਸਦ ਵਿੱਚ ਉਨ੍ਹਾਂ ਦੀਆਂ ਸਰਗਰਮੀਆਂ ਲਈ ਵੀ ਉਨ੍ਹਾਂ ਨੂੰ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੇ ਦੇਹਾਂਤ ਕਾਰਨ ਮਨ ਬਹੁਤ ਦੁਖੀ ਹੈ। ਉਨ੍ਹਾਂ ਦੇ ਪਰਿਵਾਰ ਅਤੇ ਸ਼ੁਭ-ਚਿੰਤਕਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ। ਓਮ ਸ਼ਾਂਤੀ।’’

‘‘ਜੀਵਨ ਭਰ ਲੋਕ ਸੇਵਾ ਨੂੰ ਸਮਰਪਿਤ ਰਹੇ ਭਾਜਪਾ ਦੇ ਸੀਨੀਅਰ ਆਗੂ ਸ਼੍ਰੀ ਵਿਜੈ ਕੁਮਾਰ ਮਲਹੋਤਰਾ ਜੀ ਦੇ ਦੇਹਾਂਤ ਨਾਲ ਬਹੁਤ ਦੁੱਖ ਹੋਇਆ। ਉਹ ਜ਼ਮੀਨ ਨਾਲ ਜੁੜੇ ਹੋਏ ਇੱਕ ਅਜਿਹੇ ਨੇਤਾ ਸਨ, ਜਿਨ੍ਹਾਂ ਨੂੰ ਲੋਕ-ਮੁੱਦਿਆਂ ਦੀ ਡੂੰਘੀ ਸਮਝ ਸੀ। ਦਿੱਲੀ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ। ਸੰਸਦ ਵਿੱਚ ਉਨ੍ਹਾਂ ਦੀ ਸਰਗਰਮੀ ਅਤੇ ਯੋਗਦਾਨ ਲਈ ਵੀ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸ਼ੁਭ-ਚਿੰਤਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਓਮ ਸ਼ਾਂਤੀ।”

 

“ਸ਼੍ਰੀ ਵਿਜੈ ਕੁਮਾਰ ਮਲਹੋਤਰਾ ਜੀ ਇੱਕ ਸ਼ਾਨਦਾਰ ਨੇਤਾ ਸਨ, ਜਿਨ੍ਹਾਂ ਨੂੰ ਜਨਤਕ ਮੁੱਦਿਆਂ ਦੀ ਡੂੰਘੀ ਸਮਝ ਸੀ। ਉਨ੍ਹਾਂ ਨੇ ਦਿੱਲੀ ਵਿੱਚ ਸਾਡੀ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ। ਉਨ੍ਹਾਂ ਨੂੰ ਸੰਸਦੀ ਮਾਮਲਿਆਂ ਵਿੱਚ ਉਨ੍ਹਾਂ ਦੇ ਦਖ਼ਲਅੰਦਾਜ਼ੀ ਲਈ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਦੇਹਾਂਤ ਬਹੁਤ ਦੁਖਦਾਈ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।”

*********

ਐੱਮਜੇਪੀਐੱਸ/ਐੱਸਟੀ


(रिलीज़ आईडी: 2173004) आगंतुक पटल : 46
इस विज्ञप्ति को इन भाषाओं में पढ़ें: English , Urdu , हिन्दी , Marathi , Assamese , Bengali-TR , Bengali , Manipuri , Gujarati , Odia , Tamil , Telugu , Kannada , Malayalam