ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਵੀ.ਕੇ. ਮਲਹੋਤਰਾ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ
प्रविष्टि तिथि:
30 SEP 2025 2:21PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵਰਗੀ ਸ਼੍ਰੀ ਵੀ.ਕੇ. ਮਲਹੋਤਰਾ ਦੀ ਰਿਹਾਇਸ਼ 'ਤੇ ਗਏ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਸੋਗਗ੍ਰਸਤ ਪਰਿਵਾਰਕ ਮੈਂਬਰਾਂ ਪ੍ਰਤੀ ਸੰਵੇਦਨਾ ਵੀ ਪ੍ਰਗਟ ਕੀਤੀ।
ਸ਼੍ਰੀ ਵੀ.ਕੇ. ਮਲਹੋਤਰਾ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਵਿਕਾਸ ਲਈ ਉਨ੍ਹਾਂ ਦੇ ਯਤਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ:
"ਸਵਰਗਵਾਸੀ ਸ਼੍ਰੀ ਵੀ.ਕੇ. ਮਲਹੋਤਰਾ ਜੀ ਦੀ ਰਿਹਾਇਸ਼ 'ਤੇ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੇ ਪਰਿਵਾਰ ਪ੍ਰਤੀ ਵੀ ਸੰਵੇਦਨਾ ਪ੍ਰਗਟ ਕੀਤੀ। ਦਿੱਲੀ ਦੇ ਵਿਕਾਸ ਅਤੇ ਸਾਡੀ ਪਾਰਟੀ ਦੇ ਸੁਸ਼ਾਸਨ ਦੇ ਏਜੰਡੇ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।"
************
ਐੱਮਜੇਪੀਐੱਸ/ਐੱਸਟੀ
(रिलीज़ आईडी: 2173191)
आगंतुक पटल : 23
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Tamil
,
Telugu
,
Kannada
,
Malayalam