ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਾਬਕਾ ਸਾਂਸਦ ਅਤੇ ਸੀਨੀਅਰ ਨੇਤਾ ਵਿਜੈ ਕੁਮਾਰ ਮਲਹੋਤਰਾ ਦੇ ਅਕਾਲ ਚਲਾਣੇ ‘ਤੇ ਗਹਿਰਾ ਸੋਗ ਵਿਅਕਤ ਕੀਤਾ
ਸ਼੍ਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿੱਚ ਸਵਰਗੀ ਨੇਤਾ (ਦਿਵੰਗਤ ਨੇਤਾ) ਦੇ ਪਾਰਥਿਵ ਸਰੀਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
ਸੰਗਠਨ ਨੂੰ ਆਕਾਰ ਅਤੇ ਵਿਸਤਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਸੀਨੀਅਰ ਨੇਤਾ ਵਿਜੈ ਕੁਮਾਰ ਮਲਹੋਤਰਾ ਜੀ ਦੇ ਅਕਾਲ ਚਲਾਣੇ ਤੋਂ ਮਨ ਬਹੁਤ ਦੁਖੀ ਹੈ
ਪਾਰਟੀ ਦੇ ਸੂਬਾ ਪ੍ਰਧਾਨ ਹੋਣ, ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣ ਜਾਂ ਜਨ ਪ੍ਰਤੀਨਿਧੀ, ਵਿਜੈ ਕੁਮਾਰ ਮਲਹੋਤਰਾ ਜੀ ਨੇ ਹਰ ਭੂਮਿਕਾ ਵਿੱਚ ਦੇਸ਼ ਅਤੇ ਦਿੱਲੀ ਦੇ ਲੋਕਾਂ ਦੀ ਸੇਵਾ ਕੀਤੀ
ਵਿਜੈ ਕੁਮਾਰ ਮਲਹੋਤਰਾ ਜੀ ਨੇ ਨਾ ਸਿਰਫ਼ ਦਿੱਲੀ ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕੀਤਾ, ਸਗੋਂ ਵੱਖ-ਵੱਖ ਜ਼ਿੰਮੇਵਾਰੀਆਂ ਸੰਭਾਲਦੇ ਹੋਏ, ਹਮੇਸ਼ਾ ਜਨਤਕ ਸਮੱਸਿਆਵਾਂ ਦਾ ਸਮਾਧਾਨ ਕਰਨ ਨੂੰ ਤਰਜੀਹ ਦਿੱਤੀ
ਇਸ ਦੁੱਖ ਦੀ ਘੜੀ ਵਿੱਚ ਪੂਰਾ ਪਾਰਟੀ ਪਰਿਵਾਰ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹਾ ਹੈ
प्रविष्टि तिथि:
30 SEP 2025 5:04PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਾਬਕਾ ਸਾਂਸਦ ਅਤੇ ਸੀਨੀਅਰ ਨੇਤਾ ਵਿਜੈ ਕੁਮਾਰ ਮਲਹੋਤਰਾ ਦੇ ਅਕਾਲ ਚਲਾਣੇ 'ਤੇ ਡੂੰਘਾ ਸੋਗ ਵਿਅਕਤ ਕੀਤਾ ਹੈ। ਸ਼੍ਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿੱਚ ਸਵਰਗੀ ਨੇਤਾ (ਦਿਵੰਗਤ ਨੇਤਾ) ਦੇ ਮ੍ਰਿਤਕ ਪਾਰਥਿਵ (ਮ੍ਰਿਤਕ) ਸਰੀਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ, 'ਐਕਸ' 'ਤੇ ਆਪਣੀਆਂ ਪੋਸਟਾਂ ਵਿੱਚ ਕਿਹਾ ਕਿ ਸੰਗਠਨ ਨੂੰ ਆਕਾਰ ਅਤੇ ਵਿਸਤਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਸੀਨੀਅਰ ਨੇਤਾ ਵਿਜੈ ਕੁਮਾਰ ਮਲਹੋਤਰਾ ਦੇ ਦੇਹਾਂਤ ਤੋਂ ਮਨ ਬਹੁਤ ਦੁਖੀ ਹੈ। ਭਾਵੇਂ ਉਹ ਦਿੱਲੀ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਹੋਣ, ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣ, ਜਾਂ ਇੱਕ ਜਨਤਕ ਪ੍ਰਤੀਨਿਧੀ ਹੋਣ, ਵਿਜੈ ਕੁਮਾਰ ਮਲਹੋਤਰਾ ਜੀ ਨੇ ਹਰੇਕ ਭੂਮਿਕਾ ਵਿੱਚ ਦੇਸ਼ ਅਤੇ ਦਿੱਲੀ ਦੇ ਲੋਕਾਂ ਦੀ ਸੇਵਾ ਕੀਤੀ। ਉਨ੍ਹਾਂ ਨਾਲ ਹੋਈ ਹਰ ਮੁਲਾਕਾਤ ਵਿੱਚ ਸੰਗਠਨ ਬਾਰੇ ਕਈ ਬਰੀਕੀਆਂ ਸਮਝਣ ਨੂੰ ਮਿਲਿਆਂ। ਦੁੱਖ ਦੀ ਇਸ ਘੜੀ ਵਿੱਚ ਪੂਰਾ ਪਾਰਟੀ ਪਰਿਵਾਰ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹਿਆ ਹੈ। ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਵੇ। ਓਮ ਸ਼ਾਂਤੀ ਸ਼ਾਂਤੀ ਸ਼ਾਂਤੀ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਵਿਜੈ ਕੁਮਾਰ ਮਲਹੋਤਰਾ ਜੀ ਨੇ ਨਾ ਸਿਰਫ਼ ਦਿੱਲੀ ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕੀਤਾ, ਸਗੋਂ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ, ਉਨ੍ਹਾਂ ਨੇ ਹਮੇਸ਼ਾ ਜਨਤਕ ਸਮੱਸਿਆਵਾਂ ਨੂੰ ਹੱਲ ਕਰਨ ਨੂੰ ਤਰਜੀਹ ਦਿੱਤੀ। ਅੱਜ, ਮੈਂ ਉਨ੍ਹਾਂ ਦੇ ਮ੍ਰਿਤਕ ਸਰੀਰ ਨੂੰ ਸ਼ਰਧਾਂਜਲੀ ਭੇਟ ਕਰਕੇ ਉਨ੍ਹਾਂ ਦੇ ਪਰਿਵਾਰ ਨਾਲ ਸੰਵੇਦਨਾਵਾਂ ਪ੍ਰਗਟ ਕੀਤੀਆਂ।

****
ਆਰਕੇ/ਵੀਵੀ/ਪੀਆਰ/ਪੀਐੱਸ
(रिलीज़ आईडी: 2173430)
आगंतुक पटल : 30