ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਫਿਲੀਪੀਨਜ਼ ਵਿੱਚ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ 'ਤੇ ਅਫ਼ਸੋਸ ਪ੍ਰਗਟ ਕੀਤਾ
Posted On:
01 OCT 2025 3:23PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਿਲੀਪੀਨਜ਼ ਵਿੱਚ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ ਅਤੇ ਵੱਡੇ ਪੱਧਰ ’ਤੇ ਹੋਏ ਵਿਨਾਸ਼ 'ਤੇ ਡੂੰਘਾ ਅਫ਼ਸੋਸ ਪ੍ਰਗਟ ਕੀਤਾ।
ਸ਼੍ਰੀ ਮੋਦੀ ਨੇ ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਨੇ ਇਹ ਵੀ ਦੁਹਰਾਇਆ ਕਿ ਭਾਰਤ ਇਸ ਮੁਸ਼ਕਲ ਸਮੇਂ ਵਿੱਚ ਫਿਲੀਪੀਨਜ਼ ਦੇ ਨਾਲ ਇੱਕਜੁੱਟਤਾ ਨਾਲ ਖੜ੍ਹਾ ਹੈ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕੀਤਾ:
"ਫਿਲੀਪੀਨਜ਼ ਵਿੱਚ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ ਅਤੇ ਵੱਡੇ ਪੱਧਰ ’ਤੇ ਹੋਏ ਵਿਨਾਸ਼ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਮੇਰੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਮੈਂ ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਲਈ ਪ੍ਰਾਰਥਨਾ ਕਰਦਾ ਹਾਂ। ਭਾਰਤ ਇਸ ਮੁਸ਼ਕਲ ਸਮੇਂ ਵਿੱਚ ਫਿਲੀਪੀਨਜ਼ ਦੇ ਨਾਲ ਇੱਕਜੁੱਟਤਾ ਨਾਲ ਖੜ੍ਹਾ ਹੈ।
@bongbongmarcos”
************
ਐੱਮਜੇਪੀਐੱਸ/ਐੱਸਟੀ
(Release ID: 2173690)
ਵਿਜ਼ੀਟਰ ਕਾਊਂਟਰ : 61
Read this release in:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam