ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਵਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ ਨੂੰ ਭਾਰਤ ਦੀ ਨਾਰੀ ਸ਼ਕਤੀ ਦੇ ਲਈ ਪ੍ਰਭਾਵਸ਼ਾਲੀ ਅਤੇ ਲਾਭਕਾਰੀ ਬਣਾਉਣ ਦੇ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲਿਆਂ ਦੀ ਸ਼ਲਾਘਾ ਕੀਤੀ

प्रविष्टि तिथि: 04 OCT 2025 3:41PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਨ੍ਹਾਂ ਸਾਰੇ ਲੋਕਾਂ ਦੇ ਸ਼ਲਾਘਾਯੋਗ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸਵਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ ਨੂੰ ਭਾਰਤ ਦੀ ਨਾਰੀ ਸ਼ਕਤੀ ਦੇ ਲਈ ਪ੍ਰਭਾਵਸ਼ਾਲੀ ਅਤੇ ਲਾਭਕਾਰੀ ਬਣਾਉਣ ਦੇ ਲਈ ਜ਼ਮੀਨੀ ਪੱਧਰ ‘ਤੇ ਅਣਥੱਕ ਮਿਹਨਤ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਇਸ ਮੁਹਿੰਮ ਨੂੰ ਜਨਭਾਗੀਦਾਰੀ-ਜਨ ਸਹਿਭਾਗਿਤਾ ਦਾ ਇੱਕ ਸ਼ਾਨਦਾਰ ਉਦਾਹਰਣ ਦੱਸਦੇ ਹੋਏ, ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਤਰ੍ਹਾਂ ਦੇ ਸਮੂਹਿਕ ਕਾਰਜ ਜੀਵਨ ਨੂੰ ਬਿਹਤਰ ਬਣਾਉਣ ਅਤੇ ਇੱਕ ਤੰਦਰੁਸਤ, ਸਸ਼ਕਤ ਸਮਾਜ ਦੇ ਨਿਰਮਾਣ ਵਿੱਚ ਮਹੱਤਵਪੂਰਨ ਹੈ।

ਸ਼੍ਰੀ ਮੋਦੀ ਨੇ ਕੇਂਦਰੀ ਮੰਤਰੀ, ਸ਼੍ਰੀ ਜੇ ਪੀ ਨੱਡਾ ਦੁਆਰਾ ਐਕਸ (X) ‘ਤੇ ਕੀਤੇ ਗਏ ਪੋਸਟ ਦੀ ਪ੍ਰਤੀਕਿਰਿਆ ਦਿੰਦੇ ਹੋਏ ਲਿਖਿਆ:

“ਸ਼ਲਾਘਾਯੋਗ ਯਤਨ! ਉਨ੍ਹਾਂ ਸਾਰੇ ਲੋਕਾਂ ਨੂੰ ਵਧਾਈਆਂ ਜਿਨ੍ਹਾਂ ਨੇ ਇਸ ਮੁਹਿੰਮ ਨੂੰ ਇੰਨਾ ਪ੍ਰਭਾਵਸ਼ਾਲੀ ਅਤੇ ਸਾਡੀ ਨਾਰੀ ਸ਼ਕਤੀ ਦੇ ਲਈ ਲਾਭਕਾਰੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਕੰਮ ਕੀਤਾ ਹੈ। ਇਹ ਜੀਵਨ ਨੂੰ ਚੰਗਾ ਬਣਾਉਣ ਲਈ ਜਨਭਾਗੀਦਾਰੀ ਦਾ ਇੱਕ ਅਹਿਮ ਉਦਾਹਰਣ ਹੈ।”

************

ਐੱਮਜੇਪੀਐੱਸ/ਐੱਸਆਰ


(रिलीज़ आईडी: 2174863) आगंतुक पटल : 63
इस विज्ञप्ति को इन भाषाओं में पढ़ें: Khasi , English , Urdu , Marathi , हिन्दी , Manipuri , Assamese , Bengali , Bengali-TR , Gujarati , Odia , Tamil , Telugu , Kannada , Malayalam